
ਅਮਨ ਰੋਜ਼ੀ ਪਾਸੋਂ ਫੜ੍ਹੀ ਗਈ 48 ਕਿੱਲੋ ਹੈਰੋਇਨ
ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
https://youtu.be/awVuqWxZVj8
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ।ਡੀਜੀਪੀ ਗੌਰਵ ਯਾ...