
ਭਗਵੰਤ ਮਾਨ ਨੇ ਨਿਆਮਤ ਨੂੰ ਟਿਕਾਇਆ ਮੱਥਾ
ਅੰਮ੍ਰਿਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।
ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।
ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ 'ਵਾਹਿਗੁਰੂ ਦੀ ਨਿਆਮਤ' ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦ...