
ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।
ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰ...