Saturday, September 20Malwa News
Shadow

Tag: arvind kejriwal

ਕੇਜਰੀਵਾਲ ਦੋ ਦਿਨਾਂ ਤੱਕ ਦੇਣਗੇ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ

ਕੇਜਰੀਵਾਲ ਦੋ ਦਿਨਾਂ ਤੱਕ ਦੇਣਗੇ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ

Breaking News
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ ਤੋਂ ਬਾਹਰ ਆਉਂਦਿਆਂ ਹੀ ਅੱਜ ਪਹਿਲੇ ਦਿਨ ਹੀ ਐਲਾਨ ਕਰ ਦਿੱਤਾ ਹੈ ਕਿ ਦੋ ਦਿਨਾਂ ਬਾਅਦ ਉਹ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦੇਣਗੇ। ਮੁੱਖ ਮੰਤਰੀ ਕੇਜਰੀਵਾਲ ਦੇ ਇਸ ਐਲਾਨ ਨੂੰ ਆਪ ਆਗੂਆਂ ਵਲੋਂ ਇਕ ਦਲੇਰਾਨਾ ਕਦਮ ਦੱਸਿਆ ਜਾ ਰਿਹਾ ਹੈ। ਅੱਜ ਨਵੀਂ ਦਿੱਲੀ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਐਲਾਨ ਕੀਤਾ ਕਿ ਦੋ ਦਿਨਾਂ ਤੱਕ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਉਦੋਂ ਤੱਕ ਮੁੜ ਆਹੁਦੇ 'ਤੇ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਨੂੰ ਆਮ ਜਨਤਾ ਵਲੋਂ ਇਮਾਨਦਾਰੀ ਦਾ ਫਤਵਾ ਨਹੀਂ ਮਿਲ ਜਾਂਦਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜੇਲ ਵਿਚ ਬੰਦ ਕਰਕੇ ਸੋਚਿਆ ਹੋਵੇਗਾ ਕਿ ਉਸ ਨੂੰ ਡਰਾ ਲੈਣਗੇ, ਪਰ ਮੈਂ ਡਰਨ ਵਾਲਾ ਨਹੀਂ ਹਾਂ। ਕੇਜਰੀਵਾਲ ਨੇ ਐਲਾਨ ਕੀਤਾ ਕਿ ਉਹ ਲੋਕਾਂ ਦਾ ਫਤਵਾ ਲੈ ਕੇ ਹਟਣਗੇ। ਉਨ੍ਹਾਂ ਨੇ ਦਿੱਲੀ ਦੀ ਜਨਤਾ ਨੂੰ ਜੋ ਸਹੂਲਤਾਂ ਦਿੱਤੀਆਂ ਹਨ ਅਤੇ ਇਮਾਨਦਾਰ ਸਰਕਾਰ ਦਿੱਤੀ ਹੈ, ਦਿੱਲੀ ਦੇ ਲੋਕ ਇਸ ਨ...
ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

Breaking News
ਫ਼ਤਿਹਗੜ੍ਹ ਸਾਹਿਬ, 29 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ 'ਆਪ' ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ 'ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ 'ਚ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਮੌਜੂਦ ਸਨ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ  ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਤੁਹਾਡੇ ਹੱਕਾਂ ਲਈ ਸੰਸਦ 'ਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ...
400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

Breaking News
ਅੰਮ੍ਰਿਤਸਰ, 16 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ। 'ਆਪ' ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੰਮ੍ਰਿਤਸਰ ਵਿੱਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ 'ਆਪ' ਦੇ ...
16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

Hot News
ਚੰਡੀਗੜ੍ਹ/ਅੰਮ੍ਰਿਤਸਰ, 15 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗ...