
ਆਯੁਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।ਸਿਹਤ ਮੰਤਰੀ ਅੱਜ ਇੱਥੇ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਅਤੇ ਸਟੇਟ ਹੈਲਥ ਏਜੰਸੀ (ਐਸਐਚਏ) ਪੰਜਾਬ ਦੀ ਸੀਈਓ ਮਿਸ ਬਬੀਤਾ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਦੀ ਭਰਤੀ ਦਾ ਉਦੇਸ਼ ਦਾਅਵੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾ...