Thursday, November 6Malwa News
Shadow

Tag: bhagwant mann

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ  ਬਣਦਾ ਹਿੱਸਾ ਦੇਣ ਦੀ ਮੰਗ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ  ਬਣਦਾ ਹਿੱਸਾ ਦੇਣ ਦੀ ਮੰਗ

Breaking News
ਨਵੀਂ ਦਿੱਲੀ, 9 ਜੁਲਾਈ*:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਸਾਫ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਧ ਦਰਿਆ ਦੇ ਪਾਣੀਆਂ ਵਿੱਚੋਂ ਹਿੱਸਾ ਮੰਗਣ ਦੇ ਨਾਲ-ਨਾਲ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਦਾ ਵਿਚਾਰ ਵੀ ਰੱਖਿਆ।ਅੱਜ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਜਿਸ ਕਰਕੇ ਕਿਸੇ ਹੋਰ ਨਾਲ ਇਕ ਵੀ ਬੂੰਦ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਮੁੜ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨਿਯਮਾਂ ਮੁਤਾਬਕ ਸੂਬੇ ਵਿੱਚ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਵਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਬਹੁਤੇ ਬਲਾਕ ਪਹਿਲਾਂ ਹੀ ਖਤਰੇ ਦੀ ਕਗਾਰ ਤੇ ਪਹੁੰਚ ਚੁੱਕੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹਾ...
ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

Breaking News, Punjab Politics
ਲੁਧਿਆਣਾ, 5 ਜੂਨ : ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ, ਜ਼ਿਮਨੀ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਚੰਦਨ ਚਨਾਲੀਆ ਸਮੇਤ ਲਗਭਗ ਦੋ ਦਰਜਨ ਕਾਂਗਰਸੀ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਅਤੇ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਿੱਖਿਆ ਸ਼ਾਸਤਰੀ ਸਿੰਮੀ ਚੋਪੜਾ ਪਸ਼ਾਨ, ਵਿਨਾਇਕ ਪਸ਼ਾਨ, ਚੰਦਰਜੀਤ ਕਰਨ, ਰਣਬੀਰ ਸਿੰਘ (ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਸਾਬਕਾ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ), ​​ਐਡਵੋਕੇਟ ਜੀਵਨਜੋਤ, ਐਡਵੋਕੇਟ ਮਮਮਤ ਅਰੋੜਾ ਅਤੇ ਮਨੀਸ਼ ਅਗਰਵਾਲ ਸ਼ਾਮਲ ਹਨ। ਕਾਂਗਰਸ ਤੋਂ ਆਏ ਲੋਕਾਂ ਵਿਚ ਵਰੁਣ ਸ਼ਰਮਾ (ਵਾਰਡ ਨੰ. 60), ਪ੍ਰਿਅੰਕਾ ਸ਼ਰਮਾ (ਵਾਰਡ ਨੰ. 60), ਸੌਰਵ ਅਰੋੜਾ (ਵਾਰਡ ਨੰ. 57), ਰਾ...
ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

Breaking News
ਚੰਡੀਗੜ੍ਹ, 28 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ 'ਆਪ ਸਰਕਾਰ, ਆਪ ਕੇ ਦੁਆਰ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ 'ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਜ਼ਬਰਦਸਤੀ ਜ਼ਮੀਨ ਐਕਵਾਇਰ ਨਹੀਂ ਕਰ ਰਹੀ ਹੈ, ਸਗੋਂ ਟਿਕਾਊ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਲਈ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਸਹਿਮਤੀ ਅਤੇ ਸੁਝਾਅ ਲੈ ਰਹੀ ਹੈ।ਵਿਰੋਧੀ ਪਾਰਟੀਆਂ ਵੱਲੋਂ ਇਸ ਪਾਰਦਰਸ਼ੀ ਅਤੇ ਲੋਕ-ਪੱਖੀ ਯੋਜਨਾ ਵਿਰੁੱਧ ਆਪਣੇ ਪ੍ਰਚਾਰ ਨੂੰ ਅੱਗੇ ਵਧਾਉਣ ਲਈ ਫੈਲਾਈਆਂ ਗਈਆਂ ਅਫ਼ਵਾਹਾਂ ਦਾ ਖੰਡਨ ਕਰਦੇ ਹੋਏ, ਮੁੱਖ ਮੰਤਰੀ ਮਾਨ ਨੇ ਕਿਹਾ, "ਕੁਝ ਲੋਕ ਬੇਬੁਨਿਆਦ ਦਹਿਸ਼ਤ ਪੈਦਾ ਕਰ ਰਹੇ ਹਨ ਕਿ ਸਰਕਾਰ ਤੁਹਾਡੀ ਜ਼ਮੀਨ ਜ਼ਬਰਦਸਤੀ ਹਾਸਲ ਕਰਨ ਦੀ ਯੋਜਨਾ ਬਣਾ ਰਹੀ ਹੈ। ਮੈਂ ਅੱਜ ਇੱਥੇ ਇਹ ਸਪੱਸ਼ਟ ਕਰਨ ਲਈ ਆਈਆਂ ਹਾਂ ਕਿ ਅਸੀਂ ਕਿਸੇ ਦੀ ਜ਼ਮੀਨ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਨਹੀਂ ਖੋਹ ...
ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

Breaking News
ਚੰਡੀਗੜ੍ਹ, 10 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਵਿਸ਼ੇਸ਼ ਪੈਕੇਜ ਅਤੇ ਭਾਰੀ ਟੈਕਸਾਂ ਤੋਂ ਰਾਹਤ ਦੇਣ ਸਬੰਧੀ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਹਮੇਸ਼ਾ ਸਰਹੱਦ ਪਾਰੋਂ ਜੰਗ ਦੇ ਜ਼ਖ਼ਮਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੀਨੇ ‘ਤੇ ਝੱਲਣ ਵਾਲਾ ਪੰਜਾਬ ਇਨ੍ਹਾਂ ਹੱਕੀ ਮੰਗਾਂ ਦਾ ਹੱਕਦਾਰ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਜੰਗ ਹੋਵੇ ਜਾਂ ਕੋਈ ਹੋਰ ਔਖੀ ਘੜੀ, ਪੰਜਾਬ ਅਤੇ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਹਰ ਜੰਗ ਅਤੇ ਤਣਾਅ ਵਾਲੇ ਮਾਹੌਲ ਦੌਰਾਨ ਹਮੇਸ਼ਾ ਪੰਜਾਬ ਨੂੰ ਸੇਕ ਝੱਲਣਾ ਪੈਂਦਾ ਹੈ ਅਤੇ ਇਸ ਲਈ ਸੂਬੇ ਨੂੰ ਇਸ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤਵੱਜੋਂ ਮਿਲਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ ਧਿਰਾਂ ਨੂੰ ਇਸ ਨੇਕ ਕਾਰਜ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਮੁੱਦਾ ਭਾਰਤ ਸਰਕਾਰ ਕੋਲ ...
ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

Punjab Politics
ਗੜਸ਼ੰਕਰ, 3 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਬਣਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਆਮ ਆਦਮੀ ਪਾਰਟੀ ਦੇ ਨੌਜਵਾਨ ਸਿਪਾਹੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਹੀ ਦੇਸ਼ ਦੀ ਅਸਲ ਤਾਕਤ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਵੀਰਾਂ ਨੇ ਬਹੁਤ ਘੱਟ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ।ਉਨ੍ਹਾਂ ਕਿਹਾ ਕਿ ਭਗਤ ਸਿੰਘ ਸਿਰਫ਼ 23 ਸਾਲਾਂ ਅਤੇ ਕਰਤਾਰ ਸਿੰਘ ਸਰਾਭਾ ਸਿਰਫ਼ 19 ਸਾਲਾਂ ਦੀ ਉਮਰ 'ਚ ਸ਼ਹੀਦ ਹੋਏ ਪਰ ਉਹ ਅਜੇ ਵੀ ਹਰ ਭਾਰਤੀ ਦੇ ਦਿਲ ਵਿੱਚ ਜਿਉਂਦੇ ਹਨ। ਉਨ੍ਹਾਂ ਦੀ ਸ਼ਹਾਦਤ ਕਾਰਨ ਉਹ ਹਮੇਸ਼ਾ 23 ਤੇ 19 ਸਾਲਾਂ ਦੇ ਹੀ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਦੇ ਪਰਿਵਾਰ ਕੋਲ ਉ...
ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

Hot News
ਚੰਡੀਗੜ੍ਹ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਕੈਬਨਿਟ ਨੇ ਕਿਹਾ ਕਿ ਇਸ ਹਮਲੇ ਨੇ ਹਰ ਦੇਸ਼ ਵਾਸੀ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚਾਈ ਹੈ ਜੋ ਕਈ ਕੀਮਤੀ ਜਾਨਾਂ ਜਾਣ ਕਰਕੇ ਗਮਗੀਨ ਹਨ। ਮੰਤਰੀ ਮੰਡਲ ਨੇ ਮਾਸੂਮ ਸੈਲਾਨੀਆਂ ‘ਤੇ ਇਸ ਅੱਤਵਾਦੀ ਹਮਲੇ ਨੂੰ ਬੁਜ਼ਦਿਲ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।ਮੰਤਰੀ ਮੰਡਲ ਨੇ ਕਿਹਾ ਕਿ ਇਸ ਘਿਨਾਉਣੀ ਘਟਨਾ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਦੀਨ-ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਸੀ। ਇਹ ਹਮਲਾ ਵਹਿਸ਼ੀ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਹਰਗਿਜ਼ ਇਜਾਜ਼ਤ ਨਹੀਂ ਦਿੰਦਾ। ਮੰਤਰੀ ਮੰਡਲ ਨੇ ਕਿਹਾ ਕਿ ਇਹ ਹਿੰਸਾ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

Breaking News
ਚੰਡੀਗੜ੍ਹ, 3 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਪੰਜਾਬ ਰਾਜ ਮਾਈਨਰ ਮਿਨਰਲ ਨੀਤੀ’ ਵਿੱਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਬਾਜ਼ਾਰ ਵਿੱਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਮਾਈਨਿੰਗ ਖ਼ੇਤਰ ਵਿੱਚ ਸੰਭਾਵੀ ਇਜਾਰੇਦਾਰੀ ਨੂੰ ਖ਼ਤਮ ਕਰਨਾ ਹੈ। ਇਹ ਸੋਧ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ.) ਨਾਲ ਸਬੰਧਤ ਹੈ, ਜਿਸ ਨਾਲ ਕਰੱਸ਼ਰ ਮਾਲਕ, ਜਿਨ੍ਹਾਂ ਕੋਲ ਬਜਰੀ ਵਾਲੀ ਜ਼ਮੀਨ ਹੈ, ਹੁਣ ਮਾਈਨਿੰਗ ਲੀਜ਼ ਹਾਸਲ ਕਰ ਸਕਣ। ਇਸ ਕਦਮ ਨਾਲ ਦੂਜੇ ਸੂਬਿਆਂ ਤੋਂ ਮਾਈਨਿੰਗ ਸਮੱਗਰੀ ਦੀ ਗ਼ੈਰ-ਕਾਨੂੰਨੀ ਟਰ...
ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

Breaking News
ਲੁਧਿਆਣਾ, 2 ਅਪਰੈਲ : ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ। ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਰਚ ਪਾਸਟ ਲਈ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਇਹ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ ਹੈ ਅਤੇ ਅਸੀਂ ਸਾਰੇ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਦਾ ਅਹਿਦ ਲੈਂਦੇ ਹਾਂ।”ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਹੋ ਗਿਆ ਅਤੇ ਹੁਣ ਸੂਬਾ ਸਰਕਾਰ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਤੇ ਚਿਤਾਵਾਂ ਉਤੇ ਤਸਕਰਾਂ ਨੂੰ ਵਧਦਾ-ਫੁੱਲਦਾ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨ...
ਪੰਜਾਬ ਹੁਣ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੈ : ਭਗਵੰਤ ਮਾਨ

ਪੰਜਾਬ ਹੁਣ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੈ : ਭਗਵੰਤ ਮਾਨ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਕਈ ਪਲੇਟਫਾਰਮਾਂ ਉਤੇ ਉਠਾਇਆ ਹੈ ਅਤੇ ਹੁਣ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਚਾਰ ਦੇਸ਼ਾਂ ਦੀ ਹਾਕੀ ਲੀਗ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸੇ ਤਰ੍ਹਾਂ ਦੇ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮ ਖੋਲ੍...
ਪੰਜਾਬ ਦੇ ਵਿਕਾਸ ‘ਚ ਉਦਯੋਗਪਤੀਆਂ ਦਾ ਵੱਡਾ ਯੋਗਦਾਨ : ਭਗਵੰਤ ਮਾਨ

ਪੰਜਾਬ ਦੇ ਵਿਕਾਸ ‘ਚ ਉਦਯੋਗਪਤੀਆਂ ਦਾ ਵੱਡਾ ਯੋਗਦਾਨ : ਭਗਵੰਤ ਮਾਨ

Hot News
ਲੁਧਿਆਣਾ, 17 ਮਾਰਚ : ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਉਣ ਵਾਲੇ ਹਰ ਮੁੱਦੇ ਨੂੰ ਸੂਬਾ ਸਰਕਾਰ ਵੱਲੋਂ ਹੱਲ ਕੀਤਾ ਜਾਂਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਅਧਿਕਾਰੀਆਂ ਵੱਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕੀਤਾ ਜਾ ਰਿਹਾ ਹੈ।ਸੀ.ਆਈ.ਆਈ. ਪੰਜਾਬ ਤੋਂ ਅਮਿਤ ਥਾਪਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦਾ ਪੂਰਾ ਅਮਲਾ, ਜਿਸ ਵਿੱਚ ਸੀਨੀਅਰ ਮੰਤ...