ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
ਚੰਡੀਗੜ੍ਹ, 7 ਅਕਤੂਬਰ: ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ।
ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸ...