ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦ...








