ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ
ਚੰਡੀਗੜ੍ਹ, 17 ਜੂਨ : ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ 'ਤੇ ਜਵਾਬਦੇਹ ਹੋਣਗੇ।
ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰ...








