ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ
ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।ਹੁਣ ਜਦੋਂ ਇਹ ਸਾਫ ਹੋ ਗਿਆ ਹੈ ਕਿ ਕਿਹੜੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਤਾਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ...








