ਪੰਜਾਬ ‘ਚ ਲੋਕ ਸਭਾ ਦੀ ਦੌੜ ‘ਚ ‘ਆਪ’ ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ ‘ਚ ਕਈ ਵੱਡੇ ਆਗੂ ਪਾਰਟੀ ‘ਚ ਹੋਏ ਸ਼ਾਮਲ
ਚੰਡੀਗੜ੍ਹ, 13 ਮਈ : ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ ਨੇਤਾਵਾਂ ਨੇ 'ਆਪ' 'ਚ ਸ਼ਾਮਲ ਹੋ ਕੇ ਅੱਧੀ ਦਰਜਨ ਤੋਂ ਵੱਧ ਸੀਟਾਂ 'ਤੇ ਪਾਰਟੀ ਨੂੰ ਹੁਲਾਰਾ ਦਿੱਤਾ ਹੈ। 'ਆਪ' ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਸੀਐਮ ਮਾਨ ਨੇ ਕਿਹਾ ਕਿ 'ਆਪ' 'ਚ ਹਰ ਵਰਗ ਦੇ ਚੰਗੇ ਲੋਕਾਂ ਲਈ ਹਮੇਸ਼ਾ ਦਰਵਜੇ ਖੁੱਲ੍ਹੇ ਹਨ। ਅਸੀਂ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਮਿਸ਼ਨ ਲਈ ਪੰਜਾਬ ਨੂੰ ਪਿਆਰ ਕਰਨੇ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸ਼ਾਮਲ ਕਰਕੇ ਖ਼ੁਸ਼ ਹਾਂ।
ਗੁਰਦਾਸਪੁਰ 'ਚ 'ਆਪ' ਨੂੰ ਵੱਡਾ ਹੁਲਾਰਾ, ਸਵਰਨ ਸਲਾਰੀਆ ਪਾਰਟੀ 'ਚ ਹੋਏ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਗੁਰਦਾਸਪੁਰ 'ਚ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਸਵਰਨ ਸਲਾਰੀਆ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ...








