ਕੇਂਦਰ ਦੀ ਭਾਜਪਾ ਆਪਣੇ ਵਿਰੋਧੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ‘ਚ : ਭਗਵੰਤ ਮਾਨ
ਚੰਡੀਗੜ੍ਹ, 15 ਮਾਰਚ: ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 72 ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਫਿਨਲੈਂਡ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਇਆ ਗਿਆ ਗੈਰ-ਜਮਹੂਰੀ ਤਰੀਕਾ ਭਾਜਪਾ ਅਤੇ ਇਸ ਦੀ ਜੁੰਡਲੀ ਦੇ ਇਰਾਦੇ ਬਾਰੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਤੌਰ 'ਤੇ ਉਨ੍ਹਾਂ ਸੂਬਿਆਂ ਦੀਆਂ ਸੀਟਾਂ ਘੱਟ ਕੀਤੀਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਅਤੇ ਇਸ ਦੇ ਸਹਿਯੋਗੀ ਕਮਜ਼ੋਰ ਹਨ, ਜਦੋਂ ਕਿ ਉਨ੍ਹਾਂ ਰਾਜਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਦਾ ਫੁੱਟ ਪਾਊ ਏਜੰਡਾ ਪ੍ਰਫੁੱਲਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਮੂੰਹ ਬੰਦ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦ...








