ਪੰਜਾਬ ‘ਚ ਨਸ਼ੇ ਦੇ ਕੇਸਾਂ ਦੇ ਨਿਪਟਾਰੇ ਲਈ ਲੱਗਣਗੇ 7 ਸਾਲ
ਚੰਡੀਗੜ੍ਹ, 11 ਜਨਵਰੀ : ਪੰਜਾਬ ਦੀਆਂ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਮੁਕੱਦਮਿਆਂ ਦੀ ਗਿਣਤੀ ਬਾਰੇ ਬਹੁਤ ਹੀ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ, ਜਿਸ ਨਾਲ ਕਈ ਕਈ ਸਾਲਾਂ ਤੱਕ ਲੋਕਾਂ ਨੂੰ ਫੈਸਲਿਆਂ ਲਈ ਉਡੀਕ ਕਰਨੀ ਪੈਂਦੀ ਹੈ ਅਤੇ ਵਾਰ ਵਾਰ ਅਦਾਲਤਾਂ ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਵੇਲੇ ਪੰਜਾਬ ਦੀਆਂ ਸੈਸ਼ਨ ਅਦਾਲਤਾਂ ਵਿਚ ਕੇਵਲ ਨਸ਼ੇ ਸਬੰਧੀ ਕੇਸਾਂ ਦੀ ਗਿਣਤੀ ਹੀ 35 ਹਜਾਰ ਤੋਂ ਵੱਧ ਹੋ ਗਈ ਹੈ ਅਤੇ ਇਨ੍ਹਾਂ ਕੇਸ਼ਾਂ ਦੇ ਨਿਪਟਾਰੇ ਲਈ 7 ਸਾਲ ਲੱਗਣਗੇ। ਜੇਕਰ ਕੇਸਾਂ ਦਾ ਸਿਲਸਲਾ ਇਸੇ ਤਰਾਂ ਚੱਲਦਾ ਰਿਹਾ ਤਾਂ ਅਗਲੇ ਪੰਜ ਸਾਲਾਂ ਤੱਕ ਪੁਰਾਣੇ ਕੇਸਾਂ ਦਾ ਨਿਪਟਾਰਾ ਕਰਨ ਲਈ ਔਸਤ ਸਮਾਂ ਹੱਦ 11 ਸਾਲ ਤੱਕ ਪਹੁੰਚ ਜਾਵੇਗੀ।ਇਹ ਅੰਕੜੇ ਕੋਈ ਆਮ ਨਹੀਂ ਹਨ, ਸਗੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰ ਖੇਤਰੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵਿਚ ਰੱਖੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਜ 'ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ' ਦੇ ਮੁੱਦੇ ਬਾਰੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਖੇਤਰੀ ਕਾਨਫਰੰਸ ਕੀਤੀ। ਨਵੀਂ ਦਿੱਲੀ ਵਿਖੇ ਕਰਵਾਈ ਗਈ ਇਸ ਕਾਨਫਰੰਸ...








