ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ‘ਤੇ ਲਾਇਆ।
ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਉਨ੍ਹਾਂ ਅਖਬਾਰੀ ਖਬਰਾਂ ਨੂੰ ਵੀ ਪੜ੍ਹ ਕੇ ਸੁਣਾਇਆ ਜਿਨ੍ਹਾਂ ਵਿੱਚ ਖੰਨਾ ‘ਚ ਨਾਜਾਇਜ਼ ਸ਼ਰਾਬ ਫੈਕਟਰੀ ਅਤੇ ਪਾਇਲ ਹਲਕੇ ਦੇ ਡਰੱਗ ਡੀਲਰ ਗੁਰਦੀਪ ਰਾਣੂੰ ਦੀ ਗ੍ਰਿਫਤਾਰੀ ਬਾਬਤ ਵਿਸਥਾਰ ਵਿੱਚ ਜ਼ਿਕਰ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮਾਮਲੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਸਮਿਆਂ ਦੌਰਾਨ ਨਸ਼ਾ ਵਪਾਰੀਆਂ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਵਿੱਚ ਨਸ਼ਾ ਫੈਲਾਇਆ।
ਉਨ੍ਹਾਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਵਿੱਚ ਸਿੰਥੈਟਿਕ ਡਰੱਗ ਦਾ ਨਾਂ ਵੀ ਨਹੀ...