Sunday, November 9Malwa News
Shadow

Tag: *breaking news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 8 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ। ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ। ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ...
ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 8 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਕੀਤੀ ਸੁਰੂਆਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਕੀਤੀ ਸੁਰੂਆਤ

Breaking News
ਚੰਡੀਗੜ੍ਹ/ਨੰਗਲ 08 ਸਤੰਬਰ- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋ ਅਪ੍ਰੇਸ਼ਨ ਰਾਹਤ ਦੀ ਸੁਰੂਆਤ ਅੱਜ ਨੰਗਲ 2ਆਰਵੀਆਰ ਤੋ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਮੁਹਿੰਮ ਵਿੱਚ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ਅਤੇ 50 ਲੋੜਵੰਦ ਪਰਿਵਾਰਾਂ ਦੀ ਮੁਰੰਮਤ ਦਾ ਖਰਚ ਚੁੱਕਣ ਦਾ ਫੈਸਲਾ ਲਿਆ ਹੈ।    ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਕਰਨਾ ਸਾਡਾ ਧਰਮ ਤੇ ਕਰਮ ਹੈ। ਪਿਛਲੇ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼/ਪੰਜਾਬ ਵਿਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋ ਵੱਧ ਪਾਣੀ ਛੱਡੇ ਜਾਣ ਕਾਰਨ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਲੋਕਾਂ ਦੀਆਂ ਝੋਨੇ ਅਤੇ ਮੱਕੀ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ, ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਇਮਾਰਤਾ ਨੁਕਸਾਨੀਆਂ ਗਈਆਂ ਹਨ। ਇਸ ਮੌਕੇ ਲੋਕਾਂ ਨੂੰ ਫੋਰੀ ਰਾਹਤ ਦੀ ਜਰੂਰਤ ਹੈ। ਹੁਣ ਬਰਸਾਤ ਵਿਚ ਵੀ ਕਮੀ ਆਈ ਹੈ ਅਤੇ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਨਿਯ...