ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ
ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ।
ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੀ ਲਾਗਤ ਦਾ 70 ਫੀਸਦ ਖਰਚ ਕੀਤਾ ਜਾਵੇਗਾ, ਜਦੋਂ ਕਿ ਬਾਕੀ 30 ਫੀਸਦ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ। ਪਹਿਲਾਂ ਦੇ 30:70 ਅਨੁਪਾਤ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਗ੍ਰਾਮ ਸੰਸਥਾ...








