ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 25 ਅਕਤੂਬਰ : ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ।
ਇਹ ਜਾਣਕਾਰੀ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਖੱਜਲ ਖ਼ੁਆਰ ਹੋ ਰਹੇ ਸਨ। ਇਸ ਮੌਕੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰ...
