ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਤਰਨ ਤਾਰਨ, 23 ਸਤੰਬਰ : ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ ਸਕੀਮ ਤਹਿਤ ਬਲਾਕ ਖੇਤੀਬਾੜੀ ਦਫ਼ਤਰ, ਤਰਨ ਤਾਰਨ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਮਿਲਾਉਣ, ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਤਰੀਕੇ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਅਤੇ ਟਿ...








