ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ
*ਚੰਡੀਗੜ੍ਹ, 22 ਜੁਲਾਈ:*ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਸ਼ਾਸਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ।
ਇੱਥੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ਕਰਵਾਈ ਗਈ ‘‘ਰਾਜ ਦੇ ਡਾਟਾ ਲਈ ਸਾਈਬਰ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨਾ" ਵਿਸ਼ੇ ਸਬੰਧੀ ਸੂਬਾ ਪੱਧਰੀ ਕੰਸਲਟੇਟਿਵ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਤਕਨਾਲੋਜੀ ਨੂੰ ਦੋਧਾਰੀ ਤਲਵਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਤਕਨਾਲੌਜੀ ਜਿੱਥੇ ਅਥਾਹ ਲਾਭ ਪ੍ਰਦਾਨ ਕਰਦੀ ਹੈ, ਉੱਥੇ ਇਸ ਨਾਲ ਜੁੜੇ ਗੰਭੀਰ ਖ਼ਤਰਿਆਂ ਦੇ ਮੱਦੇਨਜ਼ਰ ਡਾਟਾ ਦਾ ਸਮਝਦਾਰੀ ਨਾਲ ਪ੍ਰਬੰਧਨ ਕਰਨਾ ਵੀ ਬੇਹੱਦ ਜ਼ਰੂਰੀ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ, “ਡਾਟਾ ਹੁਣ ਇੱਕ ਨਵੀਂ ਜਨਤਕ ਸੰਪਤੀ ਹੈ ਅਤੇ ਨਾਗਰਿਕਾਂ ਦੇ ਰਿਕਾਰਡਾਂ ਤੇ ਸਰਕਾਰੀ ਡਾਟਾਬੇਸ ਦੀ ਸੁਰੱਖਿਆ ਡਿਜੀਟਲ ਸ਼ਾਸਨ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਬੁਨਿ...








