ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ। ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਜਾਂ ਕੰਮ ਛੱਡਣਾ ਨਹੀਂ ਪਵੇਗਾ।
ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੰਟਰਵਿਊ-ਅਧਾਰਤ ਚੋਣ ਪ੍ਰਕਿਰਿਆ ਰਾਹੀਂ ਨਵੇਂ ਡਿਪੂ ਅਲਾਟ ਕੀਤੇ ਹਨ, ਜਿਸ ਨਾਲ ਸਮਾਜ ਦੇ ਸਾਰੇ ਵਰਗਾਂ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਸਾਬਕਾ ਸੈਨਿਕ, ਆਜ਼ਾਦੀ ਘੁਲਾਟੀਆਂ, ਦਿਵਿਆਂਗ ਵਿਅਕਤੀਆਂ ਅਤੇ ਦੰਗਾ ਪੀੜਤ ਪਰਿਵਾਰ ਸ਼ਾਮਲ ਹਨ, ਲਈ ਪ੍ਰਤੀਨਿਧਤਾ ਯਕੀਨੀ ਬ...








