ਕੁਦਰਤੀ ਖੇਤੀ ਵਿਕਸਤ ਭਾਰਤ ਦਾ ਸਭ ਤੋਂ ਮਜ਼ਬੂਤ ਥੰਮ੍ਹ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 8 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਕਰਨ ਦੇ ਉਦੇਸ਼ ਨਾਲ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 'ਪ੍ਰਕ੍ਰਿਤੀ ਸ਼੍ਰੀ ਅੰਨ ਪ੍ਰੇਰਕ ਕਿਸਾਨ ਕਮੇਟੀ' ਬਣਾਈ ਜਾਵੇਗੀ, ਇਹ ਕਮੇਟੀ ਹਰ ਜ਼ਿਲ੍ਹੇ ਵਿੱਚ ਹੋਵੇਗੀ। ਇਸ ਕਮੇਟੀ ਦਾ ਮੁੱਖ ਕੰਮ ਕਿਸਾਨਾਂ ਨਾਲ ਸੰਪਰਕ ਕਰਨਾ, ਉਨ੍ਹਾਂ ਦੇ ਖੇਤਾਂ ਵਿੱਚ ਜਾਣਾ ਅਤੇ ਸਰਕਾਰ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕੁਦਰਤੀ ਖੇਤੀ ਨਾਲ ਜੋੜਨਾ ਹੋਵੇਗਾ। ਇਹ ਇੱਕ ਤਰ੍ਹਾਂ ਨਾਲ ਕੁਦਰਤੀ ਖੇਤੀ ਦੇ ਪ੍ਰੇਰਕ 'ਐਂਬੈਸਡਰ' ਹੋਣਗੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਪੰਚਕੂਲਾ ਵਿੱਚ ਹਰਿਆਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਯੋਜਿਤ 'ਕੁਦਰਤੀ ਖੇਤੀ ਸੰਵਾਦ' ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਨੇ ਕਿਸਾਨਾਂ ਤੋਂ ਮਿਲੇ ਸੁਝਾਵਾਂ ਨੂੰ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ...








