Thursday, October 1Malwa News
Shadow

Tag: breaking news

ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

Hot News
ਚੰਡੀਗੜ੍ਹ, 22 ਸਤੰਬਰ: ਮਾਨਸਿਕ ਸਿਹਤ ਸੰਭਾਲ ਨੂੰ ਨਵੀਂ ਦਿਸ਼ਾ ਦੇਣ ਲਈ ਹਾਲ ਹੀ ਵਿੱਚ 11 ਗੈਰ-ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕਰਨ ਉਪਰੰਤ ਨਵੀਂ ਗਠਿਤ ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ (ਐਸ.ਐਮ.ਐਚ.ਏ.) ਦੀ ਸਮੀਖਿਆ ਮੀਟਿੰਗ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ। ਪ੍ਰਮੁੱਖ ਸਕੱਤਰ-ਕਮ-ਚੇਅਰਮੈਨ (ਐਕਸ-ਓਫੀਸ਼ੀਓ) ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ-ਕਮ-ਮੈਂਬਰ (ਐਕਸ-ਓਫੀਸ਼ੀਓ) ਡਾ. ਹਿਤਿੰਦਰ ਕੌਰ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸਿਹਤ ਮੰਤਰੀ ਨੇ ਨਵ-ਨਿਯੁਕਤ ਐਕਸ-ਓਫੀਸ਼ੀਓ ਅਤੇ ਗੈਰ-ਸਰਕਾਰੀ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ, ਇਨ੍ਹਾਂ ਵਿੱਚੋਂ ਕਈ ਮੈਂਬਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਇਸ ਵਿਆਪਕ ਪੈਨਲ ਵਿੱਚ ਮਾਹਰ ਮਨੋਵਿਗਿਆਨੀ, ਕਲੀਨਿਕਲ ਮਨੋਵਿਗਿਆਨੀ, ਸਾਈਕਿਆਟ੍ਰਿਕ ਸੋਸ਼ਲ ਵਰਕਰ, ਮਾਨਸਿਕ ਸਿਹਤ ਨਰਸਾਂ, ਐਨ.ਜੀ.ਓ. ਦੇ ਨੁਮਾਇੰਦੇ, ਦੇਖਭਾਲ ਕਰਨ ਵਾਲੇ ਅਤੇ ਮਾਨਸਿਕ ਬਿਮਾਰੀ ਦਾ ਸਾਹਮਣਾ ਕਰ ਚੁੱਕੇ ਵਿਅਕਤੀ ਸ਼ਾਮਲ ਹਨ, ਤਾਂ ਜੋ ਜ਼ਮੀਨੀ ਹਕੀਕਤਾਂ ਦੇ ਆਧਾਰ 'ਤੇ ਸੂਬਾ ਨੀਤੀ ਤਿ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 22 ਸਤੰਬਰ 2026:ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ। ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਨਗਰ ਕੀਰਤਨ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱ...
ਨਸ਼ੇ ਵਿਰੁੱਧ ਲੜਾਈ ਸਿਆਸੀ ਨਹੀਂ, ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਮੁਹਿੰਮ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਸ਼ੇ ਵਿਰੁੱਧ ਲੜਾਈ ਸਿਆਸੀ ਨਹੀਂ, ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਮੁਹਿੰਮ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 21 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਕਦੇ ਆਪਣੀ ਖੁਸ਼ਹਾਲੀ, ਜੀਵੰਤਤਾ ਅਤੇ ਮਿਹਨਤਕਸ਼ ਨੌਜਵਾਨਾਂ ਲਈ ਜਾਣੀ ਜਾਂਦੀ ਸੀ, ਪਰ ਅੱਜ ਨਸ਼ਾ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੇ ਸਾਹਮਣੇ ਇੱਕ ਵੱਡੀ ਚੁਣੌਤੀ ਬਣ ਗਿਆ ਹੈ। ਨਸ਼ੇ ਵਿਰੁੱਧ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਇਹ ਲੜਾਈ ਕਿਸੇ ਸਿਆਸੀ ਪਾਰਟੀ ਦੀ ਨਹੀਂ, ਸਗੋਂ ਨੌਜਵਾਨਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦੀ ਲੜਾਈ ਹੈ। ਮੁੱਖ ਮੰਤਰੀ ਸੋਮਵਾਰ ਨੂੰ ਅਰਨੀਵਾਲਾ (ਫ਼ਾਜ਼ਿਲਕਾ) ਵਿਖੇ ਨਸ਼ਾ ਮੁਕਤੀ ਯਾਤਰਾ ਦੇ ਚੌਥੇ ਪੜਾਅ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 18 ਸਤੰਬਰ ਤੋਂ ਸ਼ੁਰੂ ਹੋਈ ਇਹ ਯਾਤਰਾ 30 ਸਤੰਬਰ ਤੱਕ ਚੱਲੇਗੀ ਅਤੇ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਦਿਆਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹ...
ਗੁਰੂਆਂ ਦੀ ਧਰਤੀ ‘ਤੇ ਨਸ਼ੇ ਦੇ ਸੌਦਾਗਰ ਬਰਦਾਸ਼ਤ ਨਹੀਂ, 2027 ਵਿੱਚ ਭਾਜਪਾ ਸਰਕਾਰ ਬਣੀ ਤਾਂ ਨਸ਼ੇ ਦੇ ਸੌਦਾਗਰਾਂ ‘ਤੇ ਹੋਵੇਗੀ ਕਾਰਵਾਈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਆਂ ਦੀ ਧਰਤੀ ‘ਤੇ ਨਸ਼ੇ ਦੇ ਸੌਦਾਗਰ ਬਰਦਾਸ਼ਤ ਨਹੀਂ, 2027 ਵਿੱਚ ਭਾਜਪਾ ਸਰਕਾਰ ਬਣੀ ਤਾਂ ਨਸ਼ੇ ਦੇ ਸੌਦਾਗਰਾਂ ‘ਤੇ ਹੋਵੇਗੀ ਕਾਰਵਾਈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 21 ਸਤੰਬਰ — ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਪਛਾਣ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸੰਦੇਸ਼, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਿਹਨਤਕਸ਼ ਕਿਸਾਨਾਂ, ਦੇਸ਼ ਦੀਆਂ ਸਰਹੱਦਾਂ 'ਤੇ ਡਟੇ ਵੀਰ ਜਵਾਨਾਂ ਅਤੇ ਦੁਨੀਆ ਵਿੱਚ ਆਪਣੀ ਮਿਹਨਤ ਦਾ ਲੋਹਾ ਮਨਵਾਉਣ ਵਾਲੇ ਪੰਜਾਬੀ ਸਮਾਜ ਨਾਲ ਰਹੀ ਹੈ। ਅਜਿਹੀ ਪਾਵਨ ਅਤੇ ਮਾਣਮੱਤੀ ਧਰਤੀ 'ਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਬੀੜਾ ਚੁੱਕਿਆ ਹੈ। ਮੁੱਖ ਮੰਤਰੀ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸਾਲ 2027 ਵਿੱਚ ਜਨਤਾ ਦੇ ਆਸ਼ੀਰਵਾਦ ਨਾਲ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ, ਤਾਂ ਪੰਜਾਬ ਵਿੱਚ ਜੋ ਨਸ਼ਾ ਫੈਲਾਉਣ ਵਾਲੇ ਲੋਕ ਹਨ, ਉਹ ਜਾਂ ਤਾਂ ਆਪਣਾ ਇਹ ਕੰਮ ਛੱਡ ਦੇਣਗੇ ਜਾਂ ਫਿਰ ਪੰਜਾਬ ਛੱਡ ਦੇਣਗੇ, ਅਜਿਹੇ ਲੋਕਾਂ ਦਾ ਪੰਜਾਬ ਵਿੱਚ ਕੋਈ ਸਥਾਨ...
ਏਸ਼ੀਅਨ ਖੇਡਾਂ 2026: ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾ ਕੇ ਕੁਆਰਟਰ ਫਾਈਨਲ ‘ਚ ਕੀਤਾ ਪ੍ਰਵੇਸ਼

ਏਸ਼ੀਅਨ ਖੇਡਾਂ 2026: ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾ ਕੇ ਕੁਆਰਟਰ ਫਾਈਨਲ ‘ਚ ਕੀਤਾ ਪ੍ਰਵੇਸ਼

National News
Asian Games 2026: ਭਾਰਤ ਅਤੇ ਪਾਕਿਸਤਾਨ ਵਿਚਕਾਰ ਹਰ ਮੈਚ ਬਹੁਤ ਹੀ ਰੋਮਾਂਚਕ ਹੁੰਦਾ ਹੈ। ਪਰ ਪ੍ਰਸ਼ੰਸਕਾਂ ਦਾ ਉਤਸ਼ਾਹ ਉਦੋਂ ਹੋਰ ਵੀ ਵੱਧ ਜਾਂਦਾ ਹੈ ਜਦੋਂ ਮੈਚ ਕ੍ਰਿਕਟ ਦੇ ਮੈਦਾਨ ਵਿੱਚ ਪਹੁੰਚਦਾ ਹੈ। ਹਾਲਾਂਕਿ, ਜਾਪਾਨ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਪੁਰਸ਼ ਕ੍ਰਿਕਟ ਮੁਕਾਬਲੇ ਵਿੱਚ ਇੱਕ ਅਜਿਹਾ ਫਿਕਸਚਰ ਬਣਾਇਆ ਗਿਆ ਹੈ, ਜਿਸ ਨਾਲ ਇਹ ਦੋਵੇਂ ਟੀਮਾਂ ਸਿਰਫ਼ ਤਗਮੇ ਦੇ ਮੈਚ ਵਿੱਚ ਹੀ ਇੱਕ ਦੂਜੇ ਦਾ ਸਾਹਮਣਾ ਕਰ ਸਕਦੀਆਂ ਹਨ। ਪਰ ਸੋਮਵਾਰ ਨੂੰ ਦੋਵੇਂ ਗੁਆਂਢੀ ਦੇਸ਼ ਮਹਿਲਾ ਅਤੇ ਪੁਰਸ਼ ਟੇਬਲ ਟੈਨਿਸ ਮੈਚ ਵਿੱਚ ਆਹਮੋ-ਸਾਹਮਣੇ ਆਏ। ਪਾਕਿਸਤਾਨ ਨੂੰ 3-0 ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਪ੍ਰਭਾਵਸ਼ਾਲੀ ਜਿੱਤ ਦੇ ਨਾਲ, ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਟੇਬਲ ਟੈਨਿਸ ਟੀਮਾਂ ਏਸ਼ੀਆਈ ਖੇਡਾਂ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈਆਂ ਹਨ। ਮਹਿਲਾ ਟੇਬਲ ਟੈਨਿਸ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਭਾਰਤੀ ਮਹਿਲਾ ਟੀਮ ਨੇ ਆਪਣੀ ਲਗਾਤਾਰ ਤੀਜੀ ਜਿੱਤ ਨਾਲ ਗਰੁੱਪ ਐੱਫ ਵਿੱਚ ਸਿਖਰਲਾ ਸਥਾਨ ਹਾਸਿਲ ਕੀਤਾ। ਭਾਰਤ ਨੇ ਐਤਵਾਰ ਨੂੰ ਆਪਣੇ ਸ਼ੁਰੂਆਤੀ ਮੈਚਾਂ ਵਿੱਚ ਇੰਡੋਨੇਸ਼ੀਆ ਅਤੇ ਸ...
ਇਨ੍ਹਾਂ 4 ‘Dry Fruits’ ਨੂੰ ਖਾਣ ਨਾਲ ਭਾਰ ਘਟਾਉਣ ਵਿੱਚ ਮਿਲੇਗੀ ਮਦਦ, ਜਾਣੋ ਸੇਵਨ ਕਰਨ ਦਾ ਸਹੀ ਤਰੀਕਾ

ਇਨ੍ਹਾਂ 4 ‘Dry Fruits’ ਨੂੰ ਖਾਣ ਨਾਲ ਭਾਰ ਘਟਾਉਣ ਵਿੱਚ ਮਿਲੇਗੀ ਮਦਦ, ਜਾਣੋ ਸੇਵਨ ਕਰਨ ਦਾ ਸਹੀ ਤਰੀਕਾ

Health
ਅੱਜ ਕੱਲ ਬਹੁਤ ਸਾਰੇ ਲੋਕ ਮੋਟਾਪੇ ਵਰਗੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਅਤੇ ਭਾਰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲੋਕ ਹਮੇਸ਼ਾ ਮੰਨਦੇ ਹਨ ਕਿ ਭਾਰ ਘੱਟ ਕਰਨ ਲਈ ਘੱਟ ਖਾਣਾ ਚਾਹੀਦਾ ਹੈ। ਹਾਲਾਂਕਿ, ਤੁਸੀਂ ਪੋਸ਼ਣ ਨਾਲ ਭਰਪੂਰ ਖੁਰਾਕ ਖਾ ਕੇ ਆਪਣਾ ਭਾਰ ਮੈਨੇਜ ਕਰ ਸਕਦੇ ਹੋ। ਡਰਾਈ ਫਰੂਟਸ ਇਸਦਾ ਇੱਕ ਉਦਾਹਰਣ ਹੈ। ਡਰਾਈ ਫਰੂਟਸ ਸਰੀਰ ਨੂੰ ਜ਼ਰੂਰੀ ਪੋਸ਼ਣ ਦੇ ਕੇ ਭਾਰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਦੇ ਹਨ। ਡਰਾਈ ਫਰੂਟਸ ਵਿੱਚ ਫਾਈਬਰ, ਸਿਹਤਮੰਦ ਫੈਟ, ਪ੍ਰੋਟੀਨ, ਵਿਟਾਮਿਨ ਅਤੇ ਮਿਨਰਲ ਭਰਪੂਰ ਹੁੰਦੇ ਹਨ, ਜਿਸਦੀ ਸਰੀਰ ਨੂੰ ਲੋੜ ਹੁੰਦੀ ਹੈ। ਇਹ ਤੁਹਾਨੂੰ ਜ਼ਿਆਦਾ ਸਮੇਂ ਤੱਕ ਢਿੱਡ ਭਰਿਆ ਮਹਿਸੂਸ ਕਰਵਾਉਦੇ ਹਨ ਅਤੇ ਸਨੈਕ ਖਾਣ ਦੀ ਇੱਛਾ ਨੂੰ ਰੋਕਦੇ ਹਨ। ਡਰਾਈ ਫਰੂਟਸ ਵਿੱਚ ਮੌਜ਼ੂਦ ਫਾਈਬਰ ਪਾਚਨ ਸਬੰਧੀ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦ ਕਰਦੇ ਹਨ ਜਦਕਿ ਪ੍ਰੋਟੀਨ ਅਤੇ ਫਾਈਬਰ ਦਾ ਸੁਮੇਲ ਭੁੱਖ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਇਨ੍ਹਾਂ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਵੀ ਅਸਾਨ ਹੈ। ਡਰਾਈ ਫਰੂਟਸ ਦਾ ਭਾਰ ਘਟਾਉਣ ਲਈ ਸਹੀ ਇਸਤੇਮਾਲ ਚੀਆ ਬੀਜ: ਹਾਰਵਰਡ ਦੀ ਖੋਜ ਅਨੁਸ...
‘ਮਿੱਟੀ ਦੇ ਪੁੱਤ’ ਦੇ ਨੈਗੇਟਿਵ ਰਿਵਿਊਜ਼ ’ਤੇ ਭੜਕੇ ਦੀਪਕ ਕੰਬੋਜ, ਕਿਹਾ-ਪੰਜਾਬੀ ਸਿਨੇਮਾ ਨੂੰ ਸਪੋਰਟ ਕਰੋ

‘ਮਿੱਟੀ ਦੇ ਪੁੱਤ’ ਦੇ ਨੈਗੇਟਿਵ ਰਿਵਿਊਜ਼ ’ਤੇ ਭੜਕੇ ਦੀਪਕ ਕੰਬੋਜ, ਕਿਹਾ-ਪੰਜਾਬੀ ਸਿਨੇਮਾ ਨੂੰ ਸਪੋਰਟ ਕਰੋ

Entertainment
ਚੰਡੀਗੜ੍ਹ: ਦੇਵ ਖਰੌੜ ਅਤੇ ਸ਼ਰਨ ਕੌਰ ਸਟਾਰਰ ਪੰਜਾਬੀ ਫਿਲਮ ‘ਮਿੱਟੀ ਦੇ ਪੁੱਤ’ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ। ਫਿਲਮ ਨੂੰ ਲੈ ਕੇ ਦਰਸ਼ਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ, ਜਦਕਿ ਕਈ ਦਰਸ਼ਕ ਫਿਲਮ ਦੀ ਕਹਾਣੀ, ਐਕਟਿੰਗ ਅਤੇ ਡਾਇਰੈਕਸ਼ਨ ਦੀ ਤਾਰੀਫ਼ ਕਰ ਰਹੇ ਹਨ। ਇਸੇ ਦਰਮਿਆਨ ਫਿਲਮ ਦੇ ਅਦਾਕਾਰ ਦੀਪਕ ਕੰਬੋਜ ਨੇ ਕੁਝ ਨੈਗੇਟਿਵ ਰਿਵਿਊਜ਼ ’ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਦਰਅਸਲ, ਸੋਸ਼ਲ ਮੀਡੀਆ ਇੰਫਲੂਐਂਸਰ ਫਰੈਸ਼ੀ ਕਨੈਡੀਅਨ ਵੱਲੋਂ ਫਿਲਮ ਬਾਰੇ ਆਪਣਾ ਰਿਵਿਊ ਸਾਂਝਾ ਕੀਤਾ ਗਿਆ, ਜਿਸ ਦੇ ਜਵਾਬ ਵਿੱਚ ਦੀਪਕ ਕੰਬੋਜ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਫਿਲਮ ਨੂੰ ਲੈ ਕੇ ਆਪਣੇ ਵਿਚਾਰ ਰੱਖੇ। ਵੀਡੀਓ ਵਿੱਚ ਦੀਪਕ ਕੰਬੋਜ ਦਾ ਕਹਿਣਾ ਹੈ ਕਿ ਕੁਝ ਰਿਵਿਊ ਕਰਨ ਵਾਲੇ ਪਹਿਲਾਂ ਫਿਲਮ ਦੇ ਕਈ ਪੱਖਾਂ ਦੀ ਤਾਰੀਫ਼ ਕਰਦੇ ਹਨ, ਪਰ ਇਸ ਤੋਂ ਬਾਅਦ ਬਿਨਾਂ ਕਿਸੇ ਵਜ੍ਹਾ ਦੇ ਫਿਲਮ ਨੂੰ ਨੈਗੇਟਿਵ ਤਰੀਕੇ ਨਾਲ ਪੇਸ਼ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਫਿਲਮ ਸਿਰਫ਼ ਕੁਝ ਦਿਨਾਂ ਵਿੱਚ ਨਹੀਂ ਬਣਦੀ, ਸਗੋਂ ਇਸ ਦੇ ...
ਖੇਤਾਂ ਵਤਨ ਪੰਜਾਬ ਦੀਆਂ: ਬਲਾਕ ਪੱਧਰੀ ਕ੍ਰਿਕਟ ਟੈਨਿਸ ਬਾਲ ਮੁਕਾਬਲੇ ਸ਼ੁਰੂ

ਖੇਤਾਂ ਵਤਨ ਪੰਜਾਬ ਦੀਆਂ: ਬਲਾਕ ਪੱਧਰੀ ਕ੍ਰਿਕਟ ਟੈਨਿਸ ਬਾਲ ਮੁਕਾਬਲੇ ਸ਼ੁਰੂ

Local
ਬਰਨਾਲਾ/ ਮਹਿਲ ਕਲਾਂ/ਭਦੌੜ, 21 ਸਤੰਬਰ      ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ "ਖੇਡਾਂ ਵਤਨ ਪੰਜਾਬ ਦੀਆਂ 2026" ਤਹਿਤ   ਬਲਾਕ ਪੱਧਰੀ ਕ੍ਰਿਕਟ ਟੈਨਿਸ ਬਾਲ ਮੁਕਾਬਲੇ ਕਰਵਾਏ ਜਾ ਰਹੇ ਹਨ।    ਬਲਾਕ ਬਰਨਾਲਾ ਦੇ ਮੁਕਾਬਲੇ ਪਿੰਡ ਦਾਨਗੜ੍ਹ, ਬਲਾਕ ਮਹਿਲ ਕਲਾਂ ਦੇ ਮੁਕਾਬਲੇ ਪਿੰਡ ਸਹਿਜੜਾ ਅਤੇ ਬਲਾਕ ਸਹਿਣਾ ਦੇ ਮੁਕਾਬਲੇ ਕ੍ਰਿਕਟ ਗਰਾਊਂਡ, ਪਿੰਡ ਸੁਖਪੁਰਾ ਵਿੱਚ ਕਰਵਾਏ ਜਾ ਰਹੇ ਹਨ।   ਅੱਜ ਬਲਾਕ ਮਹਿਲ ਕਲਾਂ ਦੇ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਵੱਲੋਂ ਕੀਤਾ ਗਿਆ ਅਤੇ ਬਲਾਕ ਸ਼ਹਿਣਾ ਦੇ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਕੀਤਾ ਗਿਆ।  ਇਸ ਮੌਕੇ ਉਹਨਾਂ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ, ਓਥੇ ਓਹਨਾਂ ਨੂੰ ਖੇਡਾਂ ਨਾਲ ਜੁੜੇ ਰਹਿਣ ਅਤੇ ਚੰਗੀ ਜੀਵਨਸ਼ੈਲੀ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਮਹਿਲ ਕਲਾਂ ਅਤੇ ਸਹਿਜੜਾ ਦੇ ਮੁਕਾਬਲੇ ਵਿਚ ਮਹਿਲ ਕਲਾਂ ਜੇਤੂ ਰ...
ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 21 ਸਤੰਬਰ : ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।           ਕੈਬਨਿਟ ਮੰਤਰੀ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ ਹਨ ਜਿਸ ਨਾਲ ਰਾਜ ਦੇ ਹਰ ਖੇਤਰ ਦੇ ਲਗਭਗ ਹਰ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲੀਆ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਜ਼ੋਰਾਂ ’ਤੇ: ਕਾਰਜ ਸਾਧਕ ਅਫ਼ਸਰ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਜ਼ੋਰਾਂ ’ਤੇ: ਕਾਰਜ ਸਾਧਕ ਅਫ਼ਸਰ

Local
ਮੂਨਕ, 21 ਸਤੰਬਰ:ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਸ਼ਹਿਰ ਵਿੱਚ ਸਫਾਈ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੂਨਕ ਦੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਨੇ ਦੱਸਿਆ ਕਿ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਗਲੀ-ਮੁਹੱਲਿਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਦੀ ਸਫਾਈ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।  ਰਮਨਦੀਪ ਸ਼ਰਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਕੂੜੇ ਦੀ ਨਿਯਮਤ ਅਤੇ ਸਮੇਂ ਸਿਰ ਚੁ...