ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ
ਚੰਡੀਗੜ੍ਹ, 29 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ।
ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕ...








