Saturday, March 28Malwa News
Shadow

Tag: breaking news

ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ ਆਰਥਿਕ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਉਭਰਿਆ ਹੈ, ਸਗੋਂ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ ਅਤੇ ਹੋਰ ਏਲਾਇਡ ਸੈਕਟਰ ਵਿੱਚ ਵੀ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕਰ ਚੁੱਕਾ ਹੈ। ਇਨ੍ਹਾਂ ਖੇਤਰਾਂ ਵਿੱਚ ਦੋਵੇਂ ਮਿਲ ਕੇ ਆਪਸੀ ਸਹਿਯੋਗ ਨਾਲ ਇੱਕ-ਦੂਜੇ ਦੇ ਤਜ਼ਰਬੇ ਅਤੇ ਮੁਹਾਰਤ ਸਾਂਝੀ ਕਰਦਿਆਂ ਵਿਕਾਸ ਵਿੱਚ ਤੇਜ਼ੀ ਲਿਆਉਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ 'ਭਾਰਤ ਇਲੈਕਟ੍ਰੀਸਿਟੀ ਸਮਿਟ— 2026' ਦੇ ਤਹਿਤ ਨਵੀਂ ਦਿੱਲੀ ਵਿੱਚ ਆਯੋਜਿਤ 'ਭਾਰਤ-ਅਫਰੀਕਾ ਰਣਨੀਤਕ  ਸਾਝੇਦਾਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਕੇਂਦਰੀ ਊਰਜਾ ਅਤੇ ਹਾਊਸਿੰਗ ਮੰ...
ਏਆਈ ਸਿਖਿਆ ਨਾਲ ਲੱਖਾਂ ਨੌਜੁਆਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ – ਡ਼ ਅਰਵਿੰਦ ਸ਼ਰਮਾ

ਏਆਈ ਸਿਖਿਆ ਨਾਲ ਲੱਖਾਂ ਨੌਜੁਆਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ – ਡ਼ ਅਰਵਿੰਦ ਸ਼ਰਮਾ

Haryana
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਹਰਿਆਣਾ ਵਿੱਚ ਏਆਈ ਮਿਸ਼ਨ ਤਹਿਤ ਵਿਸ਼ਵ ਬੈਂਕ ਦੀ ਮਦਦ ਨਾਲ 474 ਕਰੋੜ ਰੁਪਏ ਦੀ ਲਾਗਤ ਨਾਲ ਨੌਜਵਾਨਾਂ ਨੂੰ ਏਆਈ ਹੁਨਰ (Artificial Intelligence Skills) ਨਾਲ ਲੈਸ ਕੀਤਾ ਜਾਵੇਗਾ। ਇਸ ਨਾਲ ਹਰਿਆਣਾ ਦੇ ਲੱਖਾਂ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਰੂਪ ਵਿੱਚ ਏਆਈ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਮਿਲਣਗੇ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਟੀਚਾ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਨੂੰ ਗੰਭੀਰਤਾ ਨਾਲ ਲਾਗੂ ਕਰਨਾ ਹੈ, ਤਾਂ ਜੋ ਦੇਸ਼ ਦਾ ਨੌਜਵਾਨ ਨਵੀਨਤਾ (Innovation) ਅਤੇ ਖੋਜ (Research) ਨਾਲ ਜੁੜ ਸਕੇ। ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਗੋਹਾਨਾ ਦੇ ਜਵਾਹਰ ਲਾਲ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਕਸਿੰਗ ਅਕੈਡਮੀ ਦਾ ਉਦਘਾਟਨ ਕਰਕੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ...
ਸਮਰਸਤਾ ਅਤੇ ਸਦਭਾਵਨਾ ਹੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ – ਕ੍ਰਿਸ਼ਨ ਬੇਦੀ

ਸਮਰਸਤਾ ਅਤੇ ਸਦਭਾਵਨਾ ਹੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ – ਕ੍ਰਿਸ਼ਨ ਬੇਦੀ

Haryana
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦਾ ‘ਗੀਤਾ ਸੰਦੇਸ਼’ ਮਿਸ਼ਨ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਅਤੇ ਸਨਾਤਨ ਗਿਆਨ ਦਾ ਪ੍ਰਕਾਸ਼ ਫੈਲਾਉਣ ਦਾ ਕੰਮ ਕਰ ਰਿਹਾ ਹੈ। ਵਰਤਮਾਨ ਸਮੇਂ ਵਿੱਚ ਸਮਾਜ ਨੂੰ ਸਦਭਾਵਨਾ, ਸਨੇਹ, ਸਮਰਸਤਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਲੋੜ ਹੈ ਅਤੇ ਅਜਿਹੇ ਅਧਿਆਤਮਿਕ ਆਯੋਜਨ ਸਮਾਜ ਨੂੰ ਜੋੜਨ ਦਾ ਕੰਮ ਕਰਦੇ ਹਨ। ਸ਼੍ਰੀ ਕ੍ਰਿਸ਼ਨ ਬੇਦੀ ਨੇ ਇਹ ਗੱਲ ਅੱਜ ਕੈਥਲ ਵਿੱਚ ਆਯੋਜਿਤ “ਦਿਵਯ ਗੀਤਾ ਸਤਸੰਗ” ਨੂੰ ਸੰਬੋਧਨ ਕਰਦਿਆਂ ਕਹੀ। ਪ੍ਰੋਗਰਾਮ ਵਿੱਚ ਪੂਜਨੀਕ ਸੁਆਮੀ ਗਿਆਨਾਨੰਦ ਜੀ ਮਹਾਰਾਜ ਨੇ ਹਾਜ਼ਰ ਸ਼ਰਧਾਲੂਆਂ ਨੂੰ ਅਧਿਆਤਮਿਕ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦੇ ਮਾਰਗਦਰਸ਼ਨ ਨਾਲ ਸਮਾਜ ਵਿੱਚ ਗਊ ਮਾਤਾ ਪ੍ਰਤੀ ਸ਼ਰਧਾ ਵਧੀ ਹੈ। ਸਰਕਾਰ ਵੱਲੋਂ ਗਊਸ਼ਾਲਾਵਾਂ ਵਿੱਚ ਗਊ ਮਾਤਾ ਦੇ ਚਾਰੇ ਲਈ ਰੋਜ਼ਾਨਾ 20 ਰੁਪਏ, ਨੰਦੀ ਲਈ 25 ਰੁਪਏ ਅਤੇ...
ਹਰਿਆਣਾ ਵਿੱਚ ਜਾਪਾਨੀ ਕੰਪਨੀ ਕਰੀਬ 4 ਹਜ਼ਾਰ ਕਰੋੜ ਦਾ ਨਿਵੇਸ਼ ਕਰਨ ਲਈ ਤਿਆਰ

ਹਰਿਆਣਾ ਵਿੱਚ ਜਾਪਾਨੀ ਕੰਪਨੀ ਕਰੀਬ 4 ਹਜ਼ਾਰ ਕਰੋੜ ਦਾ ਨਿਵੇਸ਼ ਕਰਨ ਲਈ ਤਿਆਰ

Haryana
ਚੰਡੀਗੜ੍ਹ, 21 ਮਾਰਚ- ਵਿਦੇਸ਼ੀ ਨਿਵੇਸ਼ਕਾਂ ਲਈ ਹਰਿਆਣਾ ਪਹਿਲੀ ਪਸੰਦ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਏ ਦਿਨ ਵਿਦੇਸ਼ੀ ਨਿਵੇਸ਼ਕ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰ ਰਹੇ ਹਨ। ਭਾਰਤ ਇਲੈਕਟ੍ਰੀਸਿਟੀ ਸਮਿਟ-2026 ਵਿੱਚ ਜਾਪਾਨੀ ਕੰਪਨੀ ਨੇ ਵੀ ਹਰਿਆਣਾ ਵਿੱਚ 4 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਇੱਛਾ ਜਤਾਈ ਹੈ।             ਸਮਿਟ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਊਰਜਾ,ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਾਲ ਜਾਪਾਨੀ ਕੰਪਨੀ ਟੀਡੀਕੇ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿੱਚ ਕਰੀਬ 4 ਹਜ਼ਾਰ ਕਰੋੜ ਰੁਪਏ ਨਿਵੇਸ਼ ਕਰਕੇ ਨਵਾਂ ਪਲਾਂਟ ਲਗਾਉਣ ਦੀ ਇੱਛਾ ਜ਼ਾਹਰ ਕੀਤੀ ਹੈ। ਕੰਪਨੀ ਇੱਥੇ ਬੈਟਰੀ ਐਨਰਜੀ ਸਟੋਰੇਜ ਸਿਸਟਮ ਯੂਨਿਟ ਸਥਾਪਿਤ ਕਰਨਾ ਚਾਹੁੰਦੀ ਹੈ। ਦੱਸ ਦੇਈਏ ਕਿ ਟੀਡੀਕੇ ਕੰਪਨੀ ਨੇ ਪਹਿਲਾਂ ਵੀ ਹਰਿਆਣਾ ਦੇ ਸੋਹਣਾ ਵਿੱਚ 18...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ, ਵਿਕਾਸ ਕੰਮਾਂ ਦਾ ਕੈਲੰਡਰ ਜਾਰੀ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ, ਵਿਕਾਸ ਕੰਮਾਂ ਦਾ ਕੈਲੰਡਰ ਜਾਰੀ

Local
ਕੋਟਕਪੂਰਾ, 21 ਮਾਰਚ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਸੰਧਵਾਂ ਆਪਣੇ ਗ੍ਰਹਿ ਵਿੱਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਯੂਥ ਆਗੂਆਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਪਾਰਟੀ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਸਰਾਹਿਆ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਪਾਰਟੀ ਦੀ ਮਜ਼ਬੂਤ ਨੀਂਹ ਹਨ ਅਤੇ ਨੌਜਵਾਨਾਂ ਦੀ ਭੂਮਿਕਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜੜਾਂ ਤੱਕ ਪਹੁੰਚਾਉਣ ਵਿੱਚ ਅਹਿਮ ਹੈ। ਉਨ੍ਹਾਂ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੋਰ ਵੱਧ ਤਨਦੇਹੀ ਨਾਲ ਲੋਕਾਂ ਵਿੱਚ ਜਾ ਕੇ ਸਰਕਾਰ ਦੇ ਕੀਤੇ ਕੰਮਾਂ ਬਾਰੇ ਜਾਣਕਾਰੀ ਪਹੁੰਚਾਉਣ। ਉਨ੍ਹਾਂ ਪਾਰਟੀ ਸਾਹਮਣੇ ਆ ਰਹੀਆਂ ਚੁਣੌਤੀਆਂ ਬਾਰੇ ਵੀ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਨ੍ਹਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਯੂਥ ਵਿੰਗ ਨੂੰ ਅੱਗੇ ਆਉਣਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅ...
ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ

ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ

Local
ਹੁਸ਼ਿਆਰਪੁਰ, 21 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਜਲ ਸ਼ਕਤੀ ਕੇਂਦਰ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸ ਅਤੇ ਲੁਧਿਆਣਾ ਬੈਵਰੇਜ ਕੰਪਨੀ ਦੇ ਸਹਿਯੋਗ ਨਾਲ ਵਿਸ਼ਵ ਜਲ ਦਿਵਸ ਮਨਾਇਆ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪਾਣੀ ਦੀ ਵੱਧ ਤੋਂ ਵੱਧ ਬੱਚਤ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ ਅਤੇ ਘੱਟ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਦੀ ਪੈਦਾਵਾਰ ਨੂੰ ਤਰਜੀਹ ਦਿੱਤੀ ਜਾਵੇ।           ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰੀ ਗਿਣਤੀ ਕਿਸਾਨਾਂ ਦੀ ਮੌਜੂਦਗੀ ਵਿਚ ਮਨਾਏ ਗਏ ਵਿਸ਼ਵ ਜਲ ਦਿਵਸ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਾਣੀ ਦੀ ਲੋੜ ਅਨੁਸਾਰ ਵਰਤੋਂ ‘ਤੇ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਪਾਣੀ ਦੀ ਸੰਭਾਲ ਅਤੇ ਬੱਚਤ ਦਾ ਗੂੜਾ ਸਬੰਧ ਹੈ ਜਿਸ ਲਈ ਕਿਸਾਨਾਂ ਨੂੰ ਘੱਟ ਪਾਣੀ...
ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Local
ਫਾਜ਼ਿਲਕਾ 21 ਮਾਰਚ- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡ ਕਮਿਸ਼ਨ ਦੁਆਰਾ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਲਈ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦਾ ਉਦੇਸ਼ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ *ਤੇ ਹੱਲ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਹਿਰੀਆ ਬਜਾਰ ਵਿਖੇ ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਮੌਕੇ ਕੀਤਾ। ਇਸ ਮੌਕੇ  ਉਨ੍ਹਾਂ ਵੱਖ-ਵੱਖ ਵਪਾਰੀਆਂ ਅਤੇ ਸਬੰਧਤ ਸੰਗਠਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਹੱਲ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ ਹੈ।  ਉਨ੍ਹ...
ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

Local
ਸ੍ਰੀ ਮੁਕਤਸਰ ਸਾਹਿਬ, 21 ਮਾਰਚ- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਕੁਲਵਿੰਦਰ ਕਾਂਡਾ ਵੱਲੋਂ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਐਸ. ਡੀ. ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਵਿਧਾਇਕ  ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ।  ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆ...
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 21 ਮਾਰਚ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਿਹਾ ਹੈ, ਜੋ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਤੇ ਸੰਗਠਿਤ ਅਪਰਾਧ ’ਤੇ ਨਿਰੰਤਰ ਕਾਰਵਾਈ, ਪੁਲਿਸ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਪੰਜਾਬ ਵਿੱਚ ਵਧ ਰਹੇ ਭਰੋਸੇ ਸਦਕਾ ਸੰਭਵ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਫੈਸਲਾਕੁੰਨ ਕਾਰਵਾਈ ਕੀਤੀ ਹੈ, ਜਿਸ ਵਿੱਚ 95000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 772 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਅਤੇ 1100 ਤੋਂ ਵੱਧ ਗਿਰੋਹਾਂ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ-ਡਰੋਨ ਪ੍ਰਣਾਲੀ ਵਰਗੇ ਉਪਾਵਾਂ ਨੇ ਸਰਹੱਦ ਪਾਰ ਤੋ...
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

Hot News
ਮਾਨਸਾ, 21 ਮਾਰਚ:ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ ਪੰਜਾਬੀ ਪਹਿਰਾਵੇ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ‘ਮਿਸਟਰ ਮਾਨਸਾ’ ਚੁਣਿਆ ਗਿਆ ਜਸ਼ਨਦੀਪ ਸਿੰਘ ਮਾਨਸਾ ਸ਼ਹਿਰ ਦਾ ਵਾਸੀ ਹੈ ਅਤੇ ਨੈਸ਼ਨਲ ਕਾਲਜ ਭੀਖੀ ਦਾ ਵਿਦਿਆਰਥੀ ਹੈ। ਇਸੇ ਤਰ੍ਹਾਂ ‘ਮਿਸ ਮਾਨਸਾ’ ਬਣੀ ਕਰਮਜੀਤ ਕੌਰ ਸਰਦੂਲਗੜ੍ਹ ਖੇਤਰ ਦੀ ਵਾਸੀ ਹੈ ਅਤੇ ਐਨਲਾਈਟਡ ਕਾਲਜ ਝੁਨੀਰ ਵਿਖੇ ਸਿੱਖਿਆ ਪ੍ਰਾਪਤ ਕਰ ਰਹੀ ਹੈ। ਦੋਵਾਂ ਜੇਤੂਆਂ ਨੇ ਮੰਚ 'ਤੇ ਆਪਣੇ ਆਤਮ-ਵਿਸ਼ਵਾਸ ਅਤੇ ਪੰਜਾਬੀ ਪਹਿਰਾਵੇ ਦੀ ਪੇਸ਼ਕਾਰੀ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ। ਸੂਫ਼ੀ ਗਾਇਕ ਕੰਵਰ ਗਰੇਵਾਲ ਦੀ ਮੌਜੂਦਗੀ ਵਿੱਚ ਇਨ੍ਹਾਂ ਦੋਵੇਂ ਜੇਤੂਆਂ ਨੂੰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਸਰਦੂਲਗੜ...