Thursday, October 1Malwa News
Shadow

Tag: breaking news

ਬਾਬਾ ਫ਼ਰੀਦ ਸਾਹਿਤ ਮੇਲੇ ਦਾ ਤੀਜਾ ਦਿਨ ਸਾਹਿਤਕ ਗਤੀਵਿਧੀਆਂ ਨਾਲ ਭਰਪੂਰ ਰਿਹਾ

ਬਾਬਾ ਫ਼ਰੀਦ ਸਾਹਿਤ ਮੇਲੇ ਦਾ ਤੀਜਾ ਦਿਨ ਸਾਹਿਤਕ ਗਤੀਵਿਧੀਆਂ ਨਾਲ ਭਰਪੂਰ ਰਿਹਾ

Local
ਫਰੀਦਕੋਟ 21 ਸਤੰਬਰ () ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ, ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ ਚੱਲ ਰਹੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਤੀਜਾ ਦਿਨ ਸਫਲਤਾਪੂਰਕ ਸੰਪੰਨ ਹੋਇਆ। ਮੇਲੇ ਦੇ ਤੀਜੇ ਦਿਨ ਵੀ ਪੁਸਤਕ ਪ੍ਰੇਮੀ ਪਾਠਕਾਂ ਦਾ ਉਤਸ਼ਾਹ ਪਹਿਲੇ ਦਿਨ ਵਾਂਗ ਹੀ ਬਰਕਰਾਰ ਰਿਹਾ। ਅੱਜ ਦੇ ਦਿਨ ਦੀ ਖੂਬਸੂਰਤੀ ਇਹ ਰਹੀ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਵੀ ਪੂਰਾ ਦਿਨ ਸਾਹਿਤ ਮੇਲੇ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਵੱਲੋਂ ਮਨੁੱਖੀ ਜ਼ਿੰਦਗੀ ਵਿੱਚ ਕਿਤਾਬਾਂ ਦੇ ਮਹੱਤਵ ਬਾਰੇ ਗੱਲ ਕਰਦੇ ਹੋਏ ਇਹੋ ਜਿਹੇ ਸਾਹਿਤਕ ਮੇਲਿਆਂ ਦੀ ਵੱਡੀ ਦੇਣ ਦਾ ਵਰਣਨ ਕੀਤਾ ਗਿਆ। ਮੇਲੇ ਦੇ ਤੀਸਰੇ ਦਿਨ ਰੂਬਰੂ ਸਮਾਗਮਾਂ ਦੀ ਲੜੀ ਵਿੱਚ ਸਵੇਰ ਦੇ ਸੈਸ਼ਨ ਵਿੱਚ ਨਾਟਕਕਾਰ ਕੇਵਲ ਧਾਲੀਵਾਲ ਦੇ ਰੰਗਮੰਚ ਦੇ ਸਫ਼ਰ ਬਾਰੇ ਡਾ. ਜਗਦੀਪ ਸਿੰਘ ਸੰਧੂ ਵੱਲੋਂ ਸੰਵਾਦ ਰਚਾਇਆ ਗਿਆ। ਰੰਗਮੰਚ ਬਾਰੇ ਗ...
ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ

Punjab News
ਚੰਡੀਗੜ੍ਹ / ਸੰਗਰੂਰ, 21 ਸਤੰਬਰ 2026:ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਤੱਥ ਸਪੱਸ਼ਟ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਸੰਗਰੂਰ, ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਆਦਤਨ ਅਪਰਾਧੀ ਹੈ ਜਿਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਉਸ ਵਿਰੁੱਧ ਨੌਂ ਅਪਰਾਧਿਕ ਮਾਮਲੇ ਦਰਜ ਹਨ। ਉਕਤ ਵਿਅਕਤੀ, ਜਿਸ ਦੀ ਪਛਾਣ ਜੱਗਾ ਸਿੰਘ ਉਰਫ਼ ਜੋਗਾ ਉਰਫ਼ ਜਗਸੀਰ ਸਿੰਘ ਨਿਵਾਸੀ ਪਿੰਡ ਨਮੋਲ, ਥਾਣਾ ਚੀਮਾ, ਸੰਗਰੂਰ ਵਜੋਂ ਹੋਈ ਹੈ, ਨੇ ਐਤਵਾਰ ਸ਼ਾਮ ਲਗਭਗ 5:30 ਵਜੇ ਡੀ.ਸੀ. ਦਫ਼ਤਰ, ਸੰਗਰੂਰ ਦੇ ਬਾਹਰ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਫੌਰਨ ਸਿਵਲ ਹਸਪਤਾਲ, ਸੰਗਰੂਰ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰਾਜਿੰਦਰ ਹਸਪਤਾਲ, ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਉਸ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਹ ਡਾਕਟਰੀ ਨਿਗਰਾਨੀ ਹੇਠ ਹੈ। ਉਸ ਦੇ ਅਪਰਾਧਿਕ ਰਿਕਾਰਡ ਦੇ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ. ਡਾ. ਰਵਜੋਤ ਗ...
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

Breaking News
ਚੰਡੀਗੜ੍ਹ, 21 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ; ਇਸ ਤਹਿਤ ਪੁਲਿਸ, ਅਧਿਆਪਕ, ਭਾਈਚਾਰਕ ਵਲੰਟੀਅਰ, ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਨਸ਼ਿਆਂ ਦੀ ਰੋਕਥਾਮ ਕਰਨ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ। ਸੁਨੇਹਾ ਸਪੱਸ਼ਟ ਹੈ: ਪੰਜਾਬ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਥਾਣਿਆਂ ਤੋਂ ਨਹੀਂ ਲੜੇਗਾ। ਇਹ ਲੜਾਈ ਹੁਣ ਪਿੰਡਾਂ, ਸਕੂਲਾਂ, ਕਾਲਜਾਂ, ਭਾਈਚਾਰਿਆਂ ਅਤੇ ਸਿਹਤ ਕੇਂਦਰਾਂ ਤੱਕ ਪਹੁੰਚ ਰਹੀ ਹੈ। ਜਿੱਥੇ ਪੁਲਿਸ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜੁਟੀ ਹੋਈ ਹੈ, ਉੱਥੇ ਭਾਈਚਾਰਕ ਨੁਮਾਇੰਦੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਨੂੰ ਮਜ਼...
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

Hot News
*ਚੰਡੀਗੜ੍ਹ, 21 ਸਤੰਬਰ* ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐਚ.ਐਫ. ) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੂੰ ਏਸ਼ੀਆਈ ਖੇਡਾਂ ਆਈਚੀ-ਨਾਗੋਆ-2026 ਵਿੱਚ ਮਹਿਲਾ ਅਤੇ ਪੁਰਸ਼ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਅਤੇ ਫਾਈਨਲ ਮੈਚ ਦੇਖਣ ਲਈ ਜਾਪਾਨ ਆਉਣ ਦਾ ਸੱਦਾ ਦਿੱਤਾ ਹੈ। ਇਹ ਸੱਦਾ ਅਜਿਹੇ ਮਹੱਤਵਪੂਰਨ ਸਮੇਂ ਆਇਆ ਹੈ ਜਦੋਂ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਵਾਰ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ।ਏਸ਼ੀਅਨ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਫੂਮੀਓ ਓਗੁਰਾ ਵੱਲੋਂ ਦਿੱਤਾ ਗਿਆ ਇਹ ਸੱਦਾ 30 ਸਤੰਬਰ ਅਤੇ 1 ਅਕਤੂਬਰ ਨੂੰ ਹੋਣ ਵਾਲੇ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀਫਾਈਨਲ, ਅਤੇ ਉਸ ਤੋਂ ਬਾਅਦ 2 ਅਤੇ 3 ਅਕਤੂਬਰ ਨੂੰ ਹੋਣ ਵਾਲੇ ਫਾਈਨਲ ਮੈਚਾਂ ਲਈ ਹੈ। ਏ.ਐਚ.ਐਫ. ਨੇ ਵਿਸ਼ੇਸ਼ ਤੌਰ 'ਤੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵਫ਼ਦ ਦੀ ਮੌਜੂਦਗੀ ਨਾਲ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਆਯੋਜਨ ਅਤੇ ਸੰਚਾ...
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

Hot News
ਚੰਡੀਗੜ੍ਹ/ਗੁਰਦਾਸਪੁਰ, 21 ਸਤੰਬਰ:ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਪਰਾਲੀ ਇੱਕ ਸਾਧਨ ਹੈ, ਕੂੜਾ-ਕਰਕਟ ਨਹੀਂ।’ ਇਸ ਨਿਵੇਕਲੀ ਪੇਸ਼ਕਦਮੀ ਨਾਲ ਸੂਬੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਪ੍ਰਬੰਧਨ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਮੰਤਰੀ ਨੇ ਇਹ ਸੰਦੇਸ਼ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਇਸਨੂੰ ਇੱਕ ਕੀਮਤੀ ਸਾਧਨ ਵਜੋਂ ਵਰਤਿਆ ਜਾਣਾ ਸਮੇਂ ਦੀ ਪੁਰਜ਼ੋਰ ਮੰਗ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਨੂੰ ਦਿੱਤੇ ਜਾ ਰਹੇ ਹੁਲਾਰੇ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

Hot News
ਚੰਡੀਗੜ੍ਹ, 21 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 244ਵੇਂ ਦਿਨ, ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,644 ਹੋ ਗਈ ਹੈ। ਇਸ ਤੋਂ ਇਲਾਵਾ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿ...
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

Hot News
ਚੰਡੀਗੜ੍ਹ, 21 ਸਤੰਬਰ: ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾ ਸਕੇ। ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰੀ ...
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

Hot News
ਚੰਡੀਗੜ੍ਹ, 21 ਸਤੰਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲੋਕਾਂ ਦੀ ਸਿਹਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ  ...
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 21 ਸਤੰਬਰ: ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ 'ਐਨ.ਆਰ.ਆਈ. ਮਿਲਣੀ' ਕਰਵਾਈ ਜਾਵੇਗੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਆਪਣੀਆਂ ਸ਼ਿਕਾਇਤਾਂ, ਮਸਲੇ ਅਤੇ ਸੁਝਾਅ ਸਿੱਧੇ ਤੌਰ 'ਤੇ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮਕਸਦ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣਿਆ ਜਾਣਾ ਅਤੇ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਹਰ ਸੰਭਵ ਯਤਨ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਬੁੱਧਵਾਰ, 23 ਸਤੰਬਰ ਨੂੰ ਸ...
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

Punjab News
ਚੰਡੀਗੜ੍ਹ, 21 ਸਤੰਬਰ: ਜਨਗਣਨਾ -2027 ਦੇ ਦੂਜੇ ਪੜਾਅ  ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿੱਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ, ਜਿਨ੍ਹਾਂ ਵਿੱਚ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮਾਂ ਦੇ ਕਮਿਸ਼ਨਰ ਸ਼ਾਮਲ ਸਨ, ਨੇ ਹਿੱਸਾ ਲਿਆ।ਮੀਟਿੰਗ ਦੇ ਸ਼ੁਰੂ ਵਿੱਚ, ਪੰਜਾਬ ਦੇ ਜਨਗਣਨਾ ਕਾਰਜਾਂ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਮੁੱਖ ਸਕੱਤਰ, ਐਸ.ਐਲ.ਸੀ.ਸੀ.ਸੀ. ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਦਾ ਸਵਾਗਤ ਕੀਤਾ। ਇਸ ਕਾਨਫਰੰਸ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਦੇ ਮੁੱਖ ਪਹਿਲੂਆਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਆਬਾਦੀ ਦੀ ਗਣਨਾ ਲਈ ਤਿਆਰੀ, ਗਣਨਾ ਬਲਾਕ (ਈ.ਬੀ.) ਦੀ ਅੰਤਿਮ ਰ...