ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ, 21 ਸਤੰਬਰ 2026- ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ, “ਮੈਂ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੁਜ਼ਗਾਰ ਦੇ ਮਾਮਲਿਆਂ ਨਾਲ ਸਬੰਧਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਭੇਜੀਆਂ ਜਾਣ, ਜਦੋਂ ਕਿ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ।”
ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ, “ਭਗਵੰਤ ਸਿੰਘ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅ...








