ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ – ਸਿਹਤ ਮੰਤਰੀ ਆਰਤੀ ਸਿੰਘ ਰਾਓ
ਚੰਡੀਗੜ੍ਹ, 20 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ।
ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ (ਨੁੰਹ) ਅਤੇ ਰਿਵਾੜੀ ਵਿੱਚ ਸੀਟੀ ਸਕੈਨ ਸੇਵਾਵਾਂ ਨੂੰ ਹਾਇਰ ਕਰਨ ਦੀ ਮੰਜੂਰੀ ਦਿੱਤੀ ਗਈ। ਇਸ ਦੇ ਨਾਲ ਹੀ ਮਾਂਡੀਖੇੜਾ (ਨੁੰਹ), ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ (PPP) ਦੇ ਆਧਾਰ 'ਤੇ ਐਮਆਰਆਈ ਸਕੈਨ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਤੋਂ ਇਲਾਵਾ, ਕੁਰੂਕਸ਼ੇਤਰ, ਗੁਰੂਗ੍ਰਾਮ ਅਤੇ ਜੀਂਦ ਦੇ ਜਿਲ੍ਹਾ ਸਿਵਲ ...








