ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ
ਚੰਡੀਗੜ੍ਹ / ਜਲੰਧਰ, 20 ਸਤੰਬਰ: ਪੰਜਾਬ ਦੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੀ ਯਾਦ ਵਿੱਚ ਅੱਜ ਐਮ.ਐਸ. ਫਾਰਮ, ਬਸਤੀ ਪੀਰਦਾਦ, ਜਲੰਧਰ ਵਿਖੇ ਰੱਖੀ ਗਈ ਸ਼ਰਧਾਂਜਲੀ ਸਭਾ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੇ ਆਪਣੇ ਹਰਮਨਪਿਆਰੇ ਆਗੂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ, ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ, ਆਗੂਆਂ...








