Wednesday, August 12Malwa News
Shadow

Tag: breaking news

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

Hot News
ਚੰਡੀਗੜ੍ਹ; 11 ਅਗਸਤ 2026 ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ। ਇਸ ਪਹਿਲ ਦਾ ਉਦੇਸ਼ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਨੂੰ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿੱਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਵਰਕਸ਼ਾਪਾਂ ਵਿੱਚ ਹਿੱਸਾ ਲਿਆ। ਇਹ ਪ੍ਰੋਗਰਾਮ ਸਕੂਲਾਂ ਵਿੱਚ ਸਰਕਾਰ ਵੱਲੋਂ ਚਲਾਏ ਗਏ ਜਾਗਰੂਕਤਾ ਪ੍ਰੋਗਰਾਮਾਂ ਦੀ ਸਫ਼ਲਤਾ ਤੋਂ ਬਾਅ...
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

Breaking News
ਚੰਡੀਗੜ੍ਹ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮੌਤ ਹ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ’ ਵਿਸ਼ੇ ’ਤੇ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੇ ਜਾਤ, ਧਰਮ ਅਤੇ ਸਮਾਜਿਕ ਹੈਸੀਅਤ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰੇਕ ਮਨੁੱਖ ਦੀ ਅੰਦਰੂਨੀ ਇੱਜ਼ਤ ਅਤੇ ਬਰਾਬਰੀ ’ਤੇ ਜ਼ੋਰ ਦਿੱਤਾ।” ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਸਮਾਜ ਦੇ ਸੰਕਲਪ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜੋ ਸਮਾਨਤਾ, ਨਿਆਂ, ਦਇਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ...
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਡੀਜੀਪੀ ਨੇ ਸੂਬੇ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ 'ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ। ਐਸਏਐਸ ਨਗਰ ਵਿੱਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ਵਿੱਚ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਮੀਟਿੰਗ ਦੌਰਾਨ, ਉਨ੍ਹਾਂ...
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ/ਬਠਿੰਡਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਨੈੱਟਵਰਕ ਨਾਲ ਸਬੰਧਤ ਕਾਰਕੁਨ ਨੂੰ ਇੱਕ ਦੇਸੀ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਾਸੀ ਪਿੰਡ ਬੀੜ ਬਹਿਮਣ, ਬਠਿੰਡਾ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ 'ਤੇ ਇਹ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤਾ ਸੀ ਅਤੇ ਉਹ ਪੰਜਾਬ ਵਿੱਚ ਕਿਸੇ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ...
ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

Hot News
ਚੰਡੀਗੜ੍ਹ/ਫਿਰੋਜ਼ਪੁਰ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24) ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22) ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਪਤਾ ਸੰਤ ਕਬੀਰ ਨਗਰ, ਫਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (ਪੀ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hot News
ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜ...
ਧਰਮ ਅਤੇ ਵਿਕਾਸ ਦੋਵਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਪ੍ਰਦੇਸ਼ ਸਰਕਾਰ: -ਨਾਇਬ ਸਿੰਘ ਸੈਣੀ

ਧਰਮ ਅਤੇ ਵਿਕਾਸ ਦੋਵਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਪ੍ਰਦੇਸ਼ ਸਰਕਾਰ: -ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਧਰਮ ਅਤੇ ਵਿਕਾਸ ਦੋਵਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਕੁਰੂਕਸ਼ੇਤਰ ਨੂੰ ਧਾਰਮਿਕ ਸੈਰ-ਸपाਟਾ ਦੇ ਨਕਸ਼ੇ 'ਤੇ ਵਿਸ਼ਵ ਪੱਧਰ 'ਤੇ ਲਿਜਾਣ ਲਈਈਆਂ ਯੋਜਨਾਵਾਂ ਚੱਲ ਰਹੀਆਂ ਹਨ। ਸਾਵਣ ਦਾ ਮਹੀਨਾ ਭਗਵਾਨ ਸ਼ਿਵ ਨੂੰ ਸਮਰਪਿਤ ਹੈ। ਅੱਜ ਦੂਜੇ ਸੋਮਵਾਰ ਨੂੰ ਬਾਬਾ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਮਿਲਿਆ। ਉਨ੍ਹਾਂ ਭਗਵਾਨ ਤੋਂ ਪ੍ਰਾਰਥਨਾ ਕੀਤੀ ਹੈ ਕਿ ਹਰਿਆਣਾ ਵਿੱਚ ਸੁੱਖ-ਸਮೃದ್ಧੀ, ਸ਼ਾਂਤੀ ਅਤੇ ਖੁਸ਼ਹਾਲੀ ਬਣੀ ਰਹੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਵਣ ਮਹੀਨੇ ਦੇ ਦੂਜੇ ਸੋਮਵਾਰ ਦੇ ਪਾਵਨ ਮੌਕੇ 'ਤੇ ਅੱਜ ਸਥਾਨੇਸ਼ਵਰ ਮਹਾਦੇਵ ਮੰਦਰ ਕੁਰੂਕਸ਼ੇਤਰ ਵਿੱਚ ਪਹੁੰਚ ਕੇ ਭਗਵਾਨ ਸ਼ਿਵ ਦੀ ਪੂਜਾ-ਅਰਚਨਾ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਤਰ ਉਚਾਰਣ ਦੇ ਨਾਲ ਵਿਧੀ-ਵਿधान ਨਾਲ ਬਾਬਾ ਭੋਲੇਨਾਥ ਦਾ ਜਲਾਭਿਸ਼ੇਕ ਕੀਤਾ ਅਤੇ ਬੇਲਪੱਤਰ, ਧਤੂਰਾ, ਫੁੱਲ ਅਰਪਿਤ ਕਰਕੇ ਪ੍ਰਦੇਸ਼ਵਾਸੀਆਂ ਦੀ ਸੁੱਖ-ਸਮਰਿੱਧੀ, ਸ਼ਾਂਤੀ ਅਤੇ ਖੁਸ਼ਹਾ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ, ਏ.ਆਈ, ਨਿਵੇਸ਼ ਅਤੇ ਹੁਨਰ ਵਿਕਾਸ ਵਿੱਚ ਸਹਿਯੋਗ ‘ਤੇ ਚਰਚਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ, ਏ.ਆਈ, ਨਿਵੇਸ਼ ਅਤੇ ਹੁਨਰ ਵਿਕਾਸ ਵਿੱਚ ਸਹਿਯੋਗ ‘ਤੇ ਚਰਚਾ

Haryana
ਚੰਡੀਗੜ੍ਹ, 10 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸੋਮਵਾਰ ਨੂੰ ਹਰਿਆਣਾ ਨਿਵਾਸ ਵਿੱਚ ਮਲੇਸ਼ੀਆ ਦੇ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਜਗਦੀਪ ਸਿੰਘ ਦੇਵ ਨੇ ਮੁਲਾਕਾਤ ਕੀਤੀ। ਇਸ ਦੌਰਾਨ ਹਰਿਆਣਾ ਅਤੇ ਪੇਨਾਗ ਵਿਚਕਾਰ ਨਿਵੇਸ਼, ਤਕਨਾਲੋਜੀ, ਹੁਨਰ ਵਿਕਾਸ, ਰੁਜ਼ਗਾਰ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ 'ਤੇ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਦੌਰਾਨ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਜਗਦੀਪ ਸਿੰਘ ਦੇਵ ਨੇ ਆਪਣੀ ਸਿੱਖ ਅਤੇ ਪੰਜਾਬੀ ਵਿਰਾਸਤ ਦਾ ਜ਼ਿਕਰ ਕਰਦਿਆਂ ਇਸ ਖੇਤਰ ਨਾਲ ਆਪਣੇ ਵਿਸ਼ੇਸ਼ ਲਗਾਅ ਨੂੰ ਸਾਂਝਾ ਕੀਤਾ। ਉਨ੍ਹਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਸਤੰਬਰ ਵਿੱਚ ਪੇਨਾਗ ਵਿੱਚ ਇੱਕ ਪ੍ਰਮੁੱਖ ਇਤਿਹਾਸਕ ਗੁਰਦੁਆਰੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਵੀ ਦਿੱਤਾ। ਪੇਨਾਗ ਦੇ ਡਿਪਟੀ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਤਕਨ...
ਮੁੱਖ ਮੰਤਰੀ ਨੇ ਉਦਯੋਗ ਵਿਸਤਾਰ, ਰੁਜ਼ਗਾਰ ਅਤੇ ਨਿਰਯਾਤ ਨੂੰ ਹਰਿਆਣਾ ਦੇ ਅਗਲੇ ਵਿਕਾਸ ਪੜਾਅ ਦੇ ਕੇਂਦਰ ਵਿੱਚ ਰੱਖਿਆ

ਮੁੱਖ ਮੰਤਰੀ ਨੇ ਉਦਯੋਗ ਵਿਸਤਾਰ, ਰੁਜ਼ਗਾਰ ਅਤੇ ਨਿਰਯਾਤ ਨੂੰ ਹਰਿਆਣਾ ਦੇ ਅਗਲੇ ਵਿਕਾਸ ਪੜਾਅ ਦੇ ਕੇਂਦਰ ਵਿੱਚ ਰੱਖਿਆ

Haryana
ਚੰਡੀਗੜ੍ਹ, 10 ਅਗਸਤ - ਹਰਿਆਣਾ ਦੇ ਸੱਤਵੇਂ ਦਹਾਕੇ ਵਿੱਚ ਪ੍ਰਵੇਸ਼ ਦੇ ਨਾਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜ ਦੇ 15 ਲੱਖ ਐਮ.ਐਸ.ਐਮ.ਈ. (ਸੂਖਮ, ਲਘੂ ਅਤੇ ਮੱਧਮ ਉਦਯੋਗਾਂ) ਨੂੰ ਆਰਥਿਕ ਵਿਕਾਸ ਦੇ ਅਗਲੇ ਪੜਾਅ ਦਾ ਪ੍ਰਮੁੱਖ ਆਧਾਰ ਬਣਾਉਣ ਦਾ ਟੀਚਾ ਰੱਖਿਆ ਹੈ। ਸਰਕਾਰ ਨੇ ਇਸ ਲਈ ਹਰਿਆਣਾ ਪ੍ਰਗਤੀਸ਼ੀਲ ਐਮ.ਐਸ.ਐਮ.ਈ. ਅਤੇ ਨਿਰਯਾਤ ਪ੍ਰੋਤਸਾਹਨ ਨੀਤੀ-2026 ਤਹਿਤ ਪੰਜ ਸਾਲ ਦਾ ਰੋਡਮੈਪ ਤਿਆਰ ਕੀਤਾ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕਰਨਾਲ ਵਿੱਚ ਹਰਿਆਣਾ ਪ੍ਰਗਤੀਸ਼ੀਲ ਐਮ.ਐਸ.ਐਮ.ਈ. ਅਤੇ ਨਿਰਯਾਤ ਪ੍ਰੋਤਸਾਹਨ ਨੀਤੀ-2026 ਨੀਤੀ ਨੂੰ ਲਾਂਚ ਕੀਤਾ। ਇਸ ਦਾ ਟੀਚਾ 55,000 ਕਰੋੜ ਰੁਪਏ ਤੋਂ ਵੱਧ ਦਾ ਨਿਰਮਾਣ ਨਿਵੇਸ਼ ਆਕਰਸ਼ਿਤ ਕਰਨਾ, 5 ਲੱਖ ਤੋਂ ਵੱਧ ਨਵੇਂ ਰੁਜ਼ਗਾਰ ਪੈਦਾ ਕਰਨਾ ਅਤੇ ਸਾਲ 2031 ਤੱਕ ਹਰਿਆਣਾ ਦੇ ਨਿਰਯਾਤ ਨੂੰ ਦੁੱਗਣਾ ਕਰਨਾ ਹੈ। ਨੀਤੀ ਵਿੱਚ ਵਿੱਤ, ਉਦਯੋਗਿਕ ਢਾਂਚਾ, ਤਕਨੀਕ, ਨਵਾਚਾਰ, ਨਿਰਯਾਤ, ਸਥਿਰਤਾ ਅਤੇ ਹੁਨਰ ਵਿਕਾਸ ਸਮੇਤ&nb...