ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ
ਸਾਹਨੇਵਾਲ, ਲੁਧਿਆਣਾ, 18 ਸਤੰਬਰ: ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਿੰਡ ਮੁੰਡੀਆਂ ਵਿਖੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਦਾ ਆਧਾਰ ਹੈ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਫ਼ਾਈ ਸਬੰਧੀ ਚੰਗੀਆਂ ਆਦਤਾਂ ਅਪਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪਿੰਡਾਂ ਵਿੱਚ ਸਵੱਛਤਾ ਸਬ...








