Wednesday, February 11Malwa News
Shadow

Tag: breaking news

ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

Hot News
ਅਜਨਾਲਾ, 1 ਫਰਵਰੀ-      ਮੁੱਖ ਮੰਤਰੀ ਪੰਜਾਬ ਨੇ 19  ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ਼ ਬ੍ਰਹਮ ਗਿਆਨ ਬਾਬਾ ਗਮ ਚੁੱਕ ਜੀ ਦੀ ਯਾਦ ਵਿੱਚ ਸਰਕਾਰੀ ਡਿਗਰੀ/ਵੋਕੇਸ਼ਨਲ ਟ੍ਰੇਨਿੰਗ ਕਾਲਜ ਬਿਕਰਾਊਰ ਦਾ ਨੀਂਹ ਪੱਥਰ ਵਰਚੁਲੀ ਤੌਰ ਤੇ ਰੱਖਿਆ ਗਿਆ ਸੀ, ਅੱਜ ਉਸੇ ਹੀ ਕਾਲਜ ਦਾ  ਨੀਂਹ ਪੱਥਰ ਜਿਲੇ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਜਮੀਨੀ ਤੌਰ ਤੇ ਰੱਖਿਆ ਗਿਆ। ਇਸ ਮੌਕੇ ਅੱਜ ਵੱਖ ਵੱਖ ਧਰਮਾਂ ਦੇ ਆਗੂ ਸਹਿਬਾਨ ਮੌਲਾਨਾ ਹਾਮਿਦ ਹੁਸੈਨ, ਇਮਾਮ ਜਾਮਾ ਮਸਜਿਦ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਬਿਕਰਾਊਰ ਦੇ ਗ੍ਰੰਥੀ ਭਾਈ ਸੁਖਵੰਤ ਸਿੰਘ ਅਤੇ ਭਾਈ ਹਰਭਜਨ ਸਿੰਘ, ਪੰਡਿਤ ਸਤਿਆ ਪ੍ਰਕਾਸ਼ ਜੀ ਅਜਨਾਲਾ, ਫਾਦਰ ਅਨੀਸ਼ ਜੀ ਦੀ ਹਾਜ਼ਰੀ ਵਿੱਚ ਜਮੀਨੀ ਨੀਂਹ ਪੱਥਰ ਰੱਖਿਆ ਗਿਆ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ।      ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਅਜਨਾਲਾ ਅਤੇ ਅੰਮ੍ਰਿਤਸਰ ਤੋਂ ਦੂਰ ਇਸ ਇਲਾਕੇ ਦੇ ਵਿੱਚ ਰਹਿੰਦੀ ਰਾਅ ਸਿੱਖ ਬਰਾਦਰੀ ਜੋ ਕਿ ਬੜੇ ਕਿਰਤੀ ਲੋਕ ਹਨ ਦੇ ਬੱਚੇ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

Hot News
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ:-  ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸ਼ਰਧਾਲੂਆਂ ਲਈ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸੁਚਾਰੂ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਨੂੰ ਯਕੀਨੀ ...
‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

Hot News
ਚੰਡੀਗੜ, 1 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ  ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਮੁਹਿੰਮ ਹੈ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। “ਗੈਂਗਸਟਰਾਂ ਤੇ ਵਾਰ’’ ਦੇ 13ਵੇਂ ਦਿਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,061 ਹੋ ਗਈ ਹੈ। ਇਸ ਤੋਂ ਇਲਾਵਾ 178 ...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ

Hot News
ਨੰਗਲ 1 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਪੰਜਾਬ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਕਲਸੇੜਾ, ਪੱਟੀ ਤੇ ਭਨਾਮ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ।     ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਵੀ ਕੀਤਾ।  ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਨਾਮ,ਪੱਟੀ ਤੇ ਕਲਸੇੜਾ ਵਿਖੇ ਗੁਰੂ ਰਵਿਦਾਸ ਜੀ ਦੀਆ ਸੰਸਥਾਵਾਂ ਨੂੰ ਪੰਜ ਪੰਜ ਲੱਖ ਰੁਪਏ ਦਿੱਤੇ ਤਾਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਸਕਣ।    ਗੁਰੂ ਰਵਿਦਾਸ ਮੰਦਿਰ ਵਿੱਚ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਰਾਤਰੀਭਾਵ, ਪ੍ਰੇਮ ਅਤੇ ਮਨੁੱਖਤਾ ਦੇ ਰਾਹ ‘ਤੇ ਤੁਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ...
ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਕਾਪੁਰ ਵਿਖੇ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਉਪਰੰਤ ਜੁੜੀ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ੋਭਾ ਯਾਤਰਾ ਵਿੱਚ ਸਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

Local
ਫਾਜਿਲਕਾ 1 ਫਰਵਰੀ- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ |ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ  ਸੇਵਾ ਅਰਪਣ ਕੀਤੀ|ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Local
ਮੂਨਕ/ਲਹਿਰਾ, 01 ਫਰਵਰੀ- ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਿੱਖਿਆ, ਸ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

Local
ਕੋਟਕਪੂਰਾ 1 ਫ਼ਰਵਰੀ, 2026 ()- ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ  ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗਏ ਹਨ...
केंद्रीय बजट विकसित भारत के संकल्प को साकार करने वाला ऐतिहासिक दस्तावेज – मुख्यमंत्री नायब सिंह सैनी

केंद्रीय बजट विकसित भारत के संकल्प को साकार करने वाला ऐतिहासिक दस्तावेज – मुख्यमंत्री नायब सिंह सैनी

Haryana, Hindi
चंडीगढ़, 1 फरवरी-     हरियाणा के मुख्यमंत्री श्री नायब सिंह सैनी ने आज केंद्रीय वित्त मंत्री द्वारा संसद में पेश किए गए आम बजट को विकसित भारत के संकल्प को सिद्ध करने वाला एक दूरदर्शी और ऐतिहासिक दस्तावेज बताते हुए कहा कि यह बजट सही मायनों में जनहित और अंत्योदय की भावना को समर्पित है। उन्होने कहा कि इस समावेशी बजट से हरियाणा में औद्योगिक, इन्फ्रास्ट्रक्चर, एमएसएमई, बायो फार्मा, स्वास्थ्य, ग्रामीण उद्योग, कृषि एवं खेल क्षेत्र को और गति मिलेगी। मुख्यमंत्री आज पंचकूला में केंद्रीय बजट के संबंध में पत्रकारों द्वारा पूछे गए प्रश्नों पर अपनी प्रतिक्रिया दे रहे थे। इससे पूर्व उन्होने स्क्रीन के माध्यम से केंद्रीय बजट का लाइव प्रसारण भी देखा। मुख्यमंत्री ने कहा कि यह बजट सबका साथ, सबका विकास की भावना को चरितार्थ करता है। उन्होंने कहा कि इ...
प्रदेश में आवश्यकतानुसार नए अस्पताल खोले और अपग्रेड किए जा रहे :  आरती सिंह राव

प्रदेश में आवश्यकतानुसार नए अस्पताल खोले और अपग्रेड किए जा रहे :  आरती सिंह राव

Haryana, Hindi
चंडीगढ़ , 1 फरवरी - हरियाणा की स्वास्थ्य मंत्री आरती सिंह राव ने बताया कि राज्य में आवश्यकतानुसार नए अस्पताल खोले जा रहे हैं तथा अपग्रेड किये जा रहे हैं। सरकार ने हाल ही में 2 नए राजकीय आयुर्वेदिक औषधालय खोलने, एक कम्युनिटी हेल्थ सेंटर का निर्माण करने तथा दूसरे कम्युनिटी हेल्थ सेंटर को 50 बैड के अस्पताल में अपग्रेड करने की मंजूरी दी है। इन सभी पर करीब 55 करोड़ रुपये की राशि खर्च होगी। स्वास्थ्य मंत्री ने जानकारी दी कि रेवाड़ी जिला के गांव लिसान तथा गांव करावरा मानकपुरा में एक -एक राजकीय आयुर्वेदिक औषधालय खोलने की स्वीकृति दी गई है, इनमें प्रत्येक पर 50 लाख से 60 लाख रुपये तक लागत आने का अनुमान है। इसके अलावा, यमुनानगर जिला के रादौर में कम्युनिटी हेल्थ सेंटर को 50 बैड के अस्पताल में अपग्रेड करने की मं...