ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ
ਕੋਟਕਪੂਰਾ 1 ਫ਼ਰਵਰੀ, 2026 ()- ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ
ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ।
ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗਏ ਹਨ...








