ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 18 ਸਤੰਬਰ:
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ/ਪੁਲ ਨਿਰਮਾਣ ਸਬੰਧੀ ਪ੍ਰਾਜੈਕਟਾਂ ਦੀ ਟੈਂਡਰਿੰਗ ਪ੍ਰਕਿਰਿਆ ਦੌਰਾਨ ਪ੍ਰਾਜੈਕਟ ਉਸਾਰੀ ਲਈ ਢੁਕਵਾਂ ਸਮਾਂ ਦਿੱਤਾ ਜਾਵੇ,ਜਿਸ ਵਿੱਚ ਬਾਰਿਸ਼/ ਸਰਦੀ ਆਦਿ ਦੇ ਮੌਸਮ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਤੈਅ ਕੀਤੇ ਸਮੇਂ ਵਿੱਚ ਹੀ ਕੰਮ ਮੁਕੰਮਲ ਕੀਤੇ ਜਾ ਸਕਣ।ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਤਰਜੀਹ ਦੇਣ ਅਤੇ ਠੇਕੇਦਾਰਾਂ ਨੂੰ ਸਮੇਂ ਸਿਰ ਅਦਾਇਗੀਆਂ ਵੀ ਕੀਤੀਆਂ ਜਾਣ ਤਾਂ ਜੋ ਮਹਿਕਮੇ ਦੇ ਵਿੱਤ...








