ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
ਬਰਨਾਲਾ, 31 ਜਨਵਰੀ- ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।
ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਸੰਘੇੜਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਸੈਮੀਨਾਰ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ ...








