Saturday, October 3Malwa News
Shadow

Tag: breaking news

ਫਿਲਮ “ਪ੍ਰੇਮ ਕੀਟਾਣੂ” ਦਾ ਨਵਾਂ ਗਾਣਾ ਰਿਲੀਜ਼, ਬੀ ਪ੍ਰਾਕ ਨੇ ਦਿੱਤੀ ਹੈ ਅਵਾਜ਼

ਫਿਲਮ “ਪ੍ਰੇਮ ਕੀਟਾਣੂ” ਦਾ ਨਵਾਂ ਗਾਣਾ ਰਿਲੀਜ਼, ਬੀ ਪ੍ਰਾਕ ਨੇ ਦਿੱਤੀ ਹੈ ਅਵਾਜ਼

Entertainment
ਮੁੰਬਈ: ਬਾਲੀਵੁੱਡ ਅਤੇ ਪਾਲੀਵੁੱਡ ਗਾਇਕ ਬੀ ਪ੍ਰਾਕ ਨੇ ਆਉਣ ਵਾਲੀ ਫਿਲਮ "ਪ੍ਰੇਮ ਕੀਟਾਣੂ" ਦੇ ਗੀਤ "ਇਸ਼ਕ ਕਾ ਗੁਲਾਮ" ਨਾਲ ਆਪਣੇ ਸੰਬੰਧਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਇਸ ਪ੍ਰੋਜੈਕਟ ਬਾਰੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਗਾਇਕ ਨੇ ਕਿਹਾ ਕਿ ਫਿਲਮ ਨਾਲ ਜੁੜਨਾ "ਅਸਲੀ" ਮਹਿਸੂਸ ਹੁੰਦਾ ਹੈ ਅਤੇ ਇਹ ਗੀਤ ਉਨ੍ਹਾਂ ਲਈ ਬਹੁਤ ਖਾਸ ਹੈ। ਗੀਤ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ, "ਇਸ਼ਕ ਕਾ ਗੁਲਾਮ" ਗੀਤ ਰਾਹੀਂ "ਪ੍ਰੇਮ ਕੀਟਾਣੂ" ਦਾ ਹਿੱਸਾ ਬਣਨਾ ਅਤੇ ਦਿਲ ਟੁੱਟਣ ਦੇ ਦਰਦ ਅਤੇ ਉਸ ਤੋਂ ਬਾਅਦ ਦੇ ਦੁੱਖ ਵਿੱਚੋਂ ਲੰਘਦੇ ਹੋਏ ਪਿਆਰ ਦੀ ਭਾਵਨਾ ਨੂੰ ਇਸਦੇ ਅੰਤਮ ਸਿੱਟੇ 'ਤੇ ਲੈ ਜਾਣਾ, ਇੱਕ ਬਹੁਤ ਹੀ ਵਿਲੱਖਣ ਅਤੇ ਅਸਲੀ ਭਾਵਨਾ ਹੈ।" "ਇਸ਼ਕ ਕਾ ਗੁਲਾਮ" ਤੁਹਾਨੂੰ ਵਾਰ-ਵਾਰ ਦਿਲ ਟੁੱਟਣ ਦੇ ਦਰਦ ਨੂੰ ਮਹਿਸੂਸ ਕਰਵਾਏਗਾ, ਪਰ ਇਸਦਾ ਉਦੇਸ਼ ਉਮੀਦ ਅਤੇ ਪਿਆਰ ਦੀ ਭਾਵਨਾ ਨੂੰ ਦੁਬਾਰਾ ਜਗਾਉਣਾ ਹੈ।" "ਇਸ਼ਕ ਕਾ ਗੁਲਾਮ" ਗੀਤ ਪ੍ਰਸਿੱਧ ਗਾਇਕਾਂ ਬੀ ਪ੍ਰਾਕ ਅਤੇ ਸੁਕ੍ਰਿਤੀ ਕੱਕੜ ਦੁਆਰਾ ਗਾਇਆ ਗਿਆ ਹੈ। ਸੰਗੀਤ ਦਿ ਰਿਸ਼ ਦੁਆਰਾ ਤਿਆਰ ਕੀਤਾ ਗਿਆ ਹੈ ਅਤੇ ਬੋਲ ਕੁਨਾਲ ਵਰਮਾ ਦੁਆ...
20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ – ਵਿਧਾਇਕ ਦਿਨੇਸ਼ ਚੱਢਾ

20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ – ਵਿਧਾਇਕ ਦਿਨੇਸ਼ ਚੱਢਾ

Local
ਰੂਪਨਗਰ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ 20 ਸਤੰਬਰ ਤੋਂ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿੱਚ ਅੱਗੇ ਵਧਾਇਆ ਜਾਵੇਗਾ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਵੱਲੋਂ ਆਪੋ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸਾਂਝੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਡਾ. ਬੀ.ਆਰ. ਅੰਬੇਦਕਰ ਭਵਨ, ਰੋਪੜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਵਿਸ਼ੇਸ਼ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸ...
ਸਿਵਲ ਸਰਜਨ ਰੂਪਨਗਰ ਨੇ ਐਸ.ਡੀ.ਐਚ. ਸ੍ਰੀ ਚਮਕੌਰ ਸਾਹਿਬ ਦਾ ਕੀਤਾ ਦੌਰਾ

ਸਿਵਲ ਸਰਜਨ ਰੂਪਨਗਰ ਨੇ ਐਸ.ਡੀ.ਐਚ. ਸ੍ਰੀ ਚਮਕੌਰ ਸਾਹਿਬ ਦਾ ਕੀਤਾ ਦੌਰਾ

Local
ਰੂਪਨਗਰ/ਸ੍ਰੀ ਚਮਕੌਰ ਸਾਹਿਬ, 17 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵੱਲੋਂ ਅੱਜ ਸਬ-ਡਿਵੀਜ਼ਨਲ ਹਸਪਤਾਲ (ਐਸ.ਡੀ.ਐਚ.) ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਕੇ ਹਸਪਤਾਲ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।  ਇਸ ਦੌਰੇ ਦੌਰਾਨ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਐਮਰਜੈਂਸੀ ਵਿਭਾਗ, ਓ.ਪੀ.ਡੀ., ਮਾਈਨਰ ਓਪਰੇਸ਼ਨ ਥੀਏਟਰ, ਆਈ.ਸੀ.ਟੀ.ਸੀ., ਓਪਰੇਸ਼ਨ ਥੀਏਟਰ, ਲੇਬਰ ਰੂਮ, ਪ੍ਰਯੋਗਸ਼ਾਲਾ, ਐਸ.ਐਨ.ਸੀ.ਯੂ., ਜਨਰਲ ਵਾਰਡ, ਐਕਸ-ਰੇ ਵਿਭਾਗ, ਦਫ਼ਤਰੀ ਸ਼ਾਖਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਹਸਪਤਾਲ ਵਿੱਚ ਸਟਾਫ਼ ਦੀ ਹਾਜ਼ਰੀ, ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਸਫ਼ਾਈ ਪ੍ਰਬੰਧ, ਮੈਡੀਕਲ ਸਾਜ਼ੋ-ਸਾਮਾਨ ਦੀ ਉਪਲਬਧਤਾ ਅਤੇ ਵਿਭਾਗਾਂ ਦੇ ਰੋਜ਼ਾਨਾ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਸਿਵਲ ਸਰਜਨ ਨੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਹ...
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ।           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਨਮੀ ਵਾਲੀ ਫ਼ਸਲ ਲਿਆਉਣ ਨਾਲ ਉਨ੍ਹਾਂ ਦੇ ਝੋਨੇ ਦੀ ਨਾਲੋ-ਨਾਲ ਖਰੀਦ ਯਕੀਨੀ ਬਣਾਈ ਜਾਵੇਗੀ ਅਤੇ ਉਹ ਬਿਨ੍ਹਾਂ ਕਿਸੇ ਦੇਰੀ ਜਾਂ ਰੁਕਾਵਟ ਦੇ ਆਪਣੀ ਫ਼ਸਲ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸੀਜਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮ...
ਜ਼ਿਲ੍ਹਾ ਪ੍ਰਸ਼ਾਸਨ ਤੇ ਸਭਿਆਚਾਰਕ ਸੁਸਾਇਟੀ ਵੱਲੋਂ ਮੇਲੇ ਦਾ ਸ਼ਡਿਊਲ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਤੇ ਸਭਿਆਚਾਰਕ ਸੁਸਾਇਟੀ ਵੱਲੋਂ ਮੇਲੇ ਦਾ ਸ਼ਡਿਊਲ ਜਾਰੀ

Local
ਫ਼ਰੀਦਕੋਟ 17 ਸਤੰਬਰ- ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ.ਸ.ਗੁਰਬੰਸ ਸਿੰਘ ਬੈਂਸ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦਾ ਆਰੰਭ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸ੍ਰੀ ਸੁਖਮਨੀ ਸਹਿਬ ਦੇ ਪਾਠ ਨਾਲ ਹੋਵੇਗਾ। ਇਸ ਉਪਰੰਤ ਖੂਨਦਾਨ ਕੈਂਪ ਕਿਲਾ ਮੁਬਾਰਕ ਵਿਖੇ ਅਤੇ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ,ਨਹਿਰੂ ਸਟੇਡੀਅਮ ਵਿਖੇ ਖੇਡ ਮੇਲੇ ਦੀ ਸੁਰੂਆਤ ਹੋਵੇਗੀ, ਬਾਬਾ ਫਰੀਦ ਸਾਹਿਤ ਮੇਲਾ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਅਤੇ ਨਵੀਂ ਦਾਣਾ ਮੰਡੀ ਵਿਖੇ ਕੌਮੀ ਲੋਕ ਨਾਚ ਅਤੇ ਕਰਾਫਟ ਮੇਲਾ ਹੋਵੇਗਾ। ਇਸ ਤੋਂ ਇਲਾਵਾ ਦਰਬਾਰ ਗੰਜ ਵਿਖੇ ਡਰਾਮਾ ਫੈਸਟੀਵਲ ਅਤੇ ਧਾਰਮਿਕ ਪ੍ਰੋਗਰਾਮ, ਗੁਰਦੁਆਰਾ ਖਾਲਸਾ ਦੀਵਾਨ ਫ...
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ 17 ਸਤੰਬਰ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ 2007-17 ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਭਾਈਵਾਲ ਹੁੰਦਿਆਂ, ਜਦੋਂ 'ਚਿੱਟਾ' ਉੱਭਰਿਆ ਅਤੇ ਪੂਰੇ ਰਾਜ ਵਿੱਚ ਫੈਲਿਆ, ਪਾਰਟੀ ਦੀ ਚੁੱਪ 'ਤੇ ਸਵਾਲ ਚੁੱਕੇ। ਪੰਨੂ ਨੇ ਸਵਾਲ ਕੀਤਾ ਕਿ ਭਾਜਪਾ ਉਦੋਂ ਕੋਈ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਿੱਚ ਕਿਉਂ ਅਸਫਲ ਰਹੀ, ਜਦੋਂ ਜਾਂਚ ਵਿੱਚ ਨਾਮ ਸਾਹਮਣੇ ਆ ਰਹੇ ਸਨ ਅਤੇ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਤਾਂ ਈਡੀ ਦੀ ਜਾਂਚ ਕਿਉਂ ਰੋਕੀ ਗਈ, ਅਤੇ ਭਾਜਪਾ ਹੁਣ ਆਪਣੇ ਗੁਆਂਢੀ ਰਾਜ ਹਰਿਆਣਾ ਸਮੇਤ ਨਸ਼ਾ ਪ੍ਰਭਾਵਿਤ ਰਾਜਾਂ 'ਤੇ ਚੁੱਪ ਰਹਿ ਕੇ ਚੋਣਵੇਂ ਤੌਰ 'ਤੇ ਪੰਜਾਬ ਨੂੰ ਹੀ ਕਿਉਂ ਨਿਸ਼ਾਨਾ ਬਣਾ ਰਹੀ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਦੇ ਸਾਰੇ ਸੰਵੇਦਨਸ਼ੀਲ ਜ਼ਿਲ੍ਹੇ ਬੀਐੱਸਐੱਫ ਅਧੀਨ ਆਉਂਦੇ ਸਰਹੱਦੀ ਜ਼ਿਲ੍ਹੇ ਹਨ ਅਤੇ ਭਾਜਪਾ ਨ...
‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

Breaking News
ਨਵੀਂ ਦਿੱਲੀ 17 ਸਤੰਬਰ- ਆਮ ਆਦਮੀ ਪਾਰਟੀ ਦੀ ਨਵੀਂ ਬਣੀ ਪੋਲੀਟੀਕਲ ਅਫੇਅਰਜ਼ ਕਮੇਟੀ (ਪੀਏਸੀ) ਦੀ ਵੀਰਵਾਰ ਨੂੰ ਪਹਿਲੀ ਬੈਠਕ ਹੋਈ। 'ਆਪ' ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ 'ਤੇ ਹੋਈ ਬੈਠਕ ਵਿੱਚ ਪੀਏਸੀ ਨਾਲ ਜੁੜੇ ਪੰਜਾਬ ਦੇ ਨਵੇਂ ਮੈਂਬਰ ਸੀਐਮ ਭਗਵੰਤ ਸਿੰਘ ਮਾਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਹੋਏ। ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਬੈਠਕ ਵਿੱਚ ਮੁੱਖ ਤੌਰ 'ਤੇ ਪੰਜਾਬ, ਗੋਆ ਅਤੇ ਗੁਜਰਾਤ ਵਿੱਚ ਹੋਣ ਵਾਲੀਆਂ ਚੋਣਾਂ ਜਿੱਤਣ ਨੂੰ ਲੈ ਕੇ ਗੰਭੀਰ ਚਰਚਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਭਗਵੰਤ ਸਿੰਘ ਮਾਨ ਦੇ ਕੰਮ ਤੋਂ ਬਹੁਤ ਖੁਸ਼ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀ ਹੈ, ਜਦਕਿ ਗੋਆ ਅਤੇ ਗੁਜਰਾਤ ਦੀ ਜਨਤਾ ਭਾਜਪਾ ਦੇ ਮਾੜੇ ਸ਼ਾਸਨ ਤੋਂ ਤੰਗ ਆ ਚੁੱਕੀ ਹੈ ਅਤੇ ਹੁਣ ਬਦਲਾਅ ਚਾਹੁੰਦੀ ਹੈ। ਪੀਏਸੀ ਦੀ ਬੈਠਕ ਵਿੱਚ ਹੋਈ ਚਰਚਾ ਬਾਰੇ "ਆਪ" ਦੇ ਸੀਨੀਅਰ ਨੇਤਾ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਨਵੀਂ ਪੀਏਸੀ ਦੀ ਪਹਿਲੀ ਮੀਟਿੰਗ ਵਿੱਚ ਸ...
ਪਿੰਡ ਸੈਣੀ ਮਾਜਰਾ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਹਰਜੋਤ ਸਿੰਘ ਬੈਂਸ

ਪਿੰਡ ਸੈਣੀ ਮਾਜਰਾ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਹਰਜੋਤ ਸਿੰਘ ਬੈਂਸ

Hot News
ਨੰਗਲ 17 ਸਤੰਬਰ - ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਸੈਣੀ ਮਾਜਰਾ ਦੇ ਸਰਪੰਚ ਜੀਤ ਰਾਮ (ਰਿੰਕੂ) ਜੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਕਰਵਾਏ ਗਏ ਧਾਰਮਿਕ ਕੀਰਤਨ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਧੀ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਪਰਿਵਾਰ ਦੀ ਖੁਸ਼ਹਾਲੀ, ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਇਲਾਕੇ ਦੀ ਸੰਗਤ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।      ਇਸ ਪਵਿੱਤਰ ਮੌਕੇ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਵਾਮੀ ਅਮੋਲਕਾ ਨੰਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਅਧਿਆਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਬੱਚਿਆਂ ਦੇ ਜਨਮਦਿਨ ਜਾਂ ਹੋਰ ਖੁਸ਼ੀ ਦੇ ਮੌਕਿਆਂ ਨੂੰ ਧਾਰਮਿਕ ਭਾਵਨਾ ਅਤੇ ਸੇਵਾ ਨਾਲ ਜੋੜ ਕੇ ਮਨਾਉਣਾ ਇੱਕ ਸੁੰਦਰ ਪਰੰਪਰਾ ਹੈ, ਜਿਸ ਨਾਲ ਪਰਿਵਾਰਕ ਖੁਸ਼ੀ ਦੇ ਨਾਲ...
ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ

Hot News
ਲਹਿਰਾਗਾਗਾ, 17 ਸਤੰਬਰ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ, ਆਧੁਨਿਕ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਪੁੱਟਿਆ ਗਿਆ ਹੈ। ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਧੀਨ ਚੱਲ ਰਹੇ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਦਾਖ਼ਲ ਕਰਨ ਦੇ ਨਾਲ-ਨਾਲ ਮੇਜਰ ਅਤੇ ਲੈਪਰੋਸਕੋਪਿਕ ਸਰਜਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝਦੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇਹ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਆਪਰੇਸ਼...
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ

Hot News
ਲੰਬੀ/ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿੱਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਖੇਡ ਗਰਾਊਂਡ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਖੇਡ ਗਰਾਊਂਡ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨਾਂ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਣ ਅਤੇ ਇਸ ਮੌਕੇ  ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪਿੰਡ ਸਹਿਣਾ ਖੇੜਾ ਵਿਖੇ ਸੜਕਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਵੱਲੋਂ ਲਗਭਗ 2....