ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਚੰਡੀਗੜ੍ਹ, 6 ਨਵੰਬਰ- ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ।
ਮੁੱਖ ਮੰਤਰੀ ਨੇ ਕਿਹਾ, "ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਮੁੱਦੇ 'ਤੇ ਸਿਰਫ਼ ਸ਼ਬਦਾਂ ਦੀ ਹੇਰਾਫੇਰੀ ਵਾਲੇ ਪੱਤਰਾਂ ਨਾਲ ਆਪਣੇ ਸੰਘਰਸ਼ ਤੋਂ ਨਹੀਂ ਭਟਕਣਗੇ ਅਤੇ ਜਦੋਂ ਤੱਕ ਪੰਜਾਬ ਯੂਨੀਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ।"
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ, ਜਿਸ ਵਿੱਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਕਦਮ ਨੂੰ ਸਥਾਪਿਤ ਨਿਯਮਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤਰ ਦੇ...








