ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 12 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਦਿਆਂ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।ਉਹ ਅੱਜ ਸਿਵਲ ਹਸਪਤਾਲ ਵਿੱਚ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜਵਸੇਬਾ ਸੁਸਾਇਟੀ ਵੱਲੋਂ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਨਸ਼ਾ ਮੁਕਤੀ ਇਲਾਜ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਨਾਲ ਨਜਿੱਠਣ ਲਈ ਇਲਾਜ, ਪੁਨਰਵਾਸ ਅਤੇ ਜਾਗਰੂਕਤਾ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨ...








