ਸਤਿਕਾਰ ਸਖੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 11 ਸਤੰਬਰ: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦੇ ਸਨਮਾਨ ਲਈ ਅੱਜ ਇਥੇ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ।
ਡਾ. ਰਵਜੋਤ ਸਿੰਘ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਅਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾ...








