ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ
ਹੁਸ਼ਿਆਰਪੁਰ, 12 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਯੂਨੀਵਰਸਲ ਸਿਹਤ ਕਵਰੇਜ ਦਿਵਸ ਦੇ ਮੌਕੇ ‘ਤੇ ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਸ਼ਕਤ ਬਨਾਉਣ ਬਾਰੇ ਵੱਖ-ਵੱਖ ਪਿੰਡਾ ਅਤੇ ਸਕੂਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਓ.ਓ.ਏ.ਟੀ ਕੇਂਦਰ, ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਪ੍ਰੋਗਰਾਮਾ ਦੇ ਮੌਕੇ ‘ਤੇ ਪੈਨਲ ਐਡਵੋਕੇਟ ਅਤੇ ਲੀਗਲ ਏਡ ਡਿਫੈਂਸ ਕੌਂਸਲ ਵੱਲੋ ਪ੍ਰਧਾਨਗੀ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਓ.ਓ.ਏ.ਟੀ ਕੇਂਦਰ ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਡਾਕਟਰ ਅਤੇ ਕਾਊਂਸਲਰਾਂ ਵੱਲੋ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱ...








