Thursday, May 28Malwa News
Shadow

Tag: breaking news

राज्य में प्रगति समीक्षा विशेष जागरूकता कार्यक्रम चलाया जाएगा- मुख्यमंत्री

राज्य में प्रगति समीक्षा विशेष जागरूकता कार्यक्रम चलाया जाएगा- मुख्यमंत्री

Haryana, Hindi
चंडीगढ़, 10 दिसंबर -हरियाणा के मुख्यमंत्री श्री नायब सिंह सैनी कहा कि प्रगति समीक्षा कार्यक्रम के 10 साल पूरे होने पर प्रदेश भर में विशेष जागरूकता कार्यक्रम चलाया जाएगा। इसमें राज्य में पूरे हुए प्रोजैक्ट एवं सामाजिक कार्यक्रमों की पूरी जानकारी जनता को उपलब्ध करवाई जाएगी। मुख्यमंत्री प्रगति कार्यक्रम की समीक्षा बैठक की अध्यक्षता कर रहे थे। उन्होंने कहा कि यह कार्यक्रम प्रधानमंत्री श्री नरेन्द्र मोदी ने जनवरी 2014 में चलाया था जिसके तहत सामाजिक कार्यक्रमों के अलावा अधिकांश विभागों के बड़े-बड़े प्रोजैक्ट की विस्तार से समीक्षा की जाती है। मुख्यमंत्री ने कहा कि पीएनडीटी एक्ट को प्रभावी ढंग से क्रियान्वयन करने और शिक्षा विभाग में ड्रॉपआउट को रोकने के लिए विशेष जांच अभियान चलाया जाएगा। इनमें किसी प्रकार की लापरवाही और कोताही न बरती जाए। उन्होंने कहा कि पीएनडीटी एक्...
हरियाणा में आउटसोर्सिंग पॉलिसी पार्ट-2 कर्मचारियों की अनुबंध अवधि बढ़ी

हरियाणा में आउटसोर्सिंग पॉलिसी पार्ट-2 कर्मचारियों की अनुबंध अवधि बढ़ी

Haryana, Hindi
चंडीगढ़, 10 अक्टूबर-हरियाणा सरकार ने आउटसोर्सिंग पॉलिसी पार्ट-2 के अंतर्गत स्वीकृत पदों के समक्ष विभिन्न विभागों, बोर्डों, निगमों तथा सार्वजनिक उपक्रमों में लगे कर्मचारियों की अनुबंध अवधि 31 मार्च, 2026 (4 माह) तक अथवा सिक्योरिटी ऑफ सर्विस एक्ट, 2024 का पोर्टल क्रियाशील होने तक (जो भी पहले हो) बढ़ाने का निर्णय लिया है। मुख्य सचिव श्री अनुराग रस्तोगी द्वारा इस सम्बन्ध में जारी एक पत्र में कहा गया है कि इससे पहले इन कर्मचारियों की अनुबंध अवधि 30 नवंबर, 2025 तक बढ़ाई गई थी। इस संबंध में हरियाणा कौशल रोजगार निगम (एचकेआरएन) द्वारा 25 मार्च, 2025 को जारी ज्ञापन में दी गई शर्तों का सख्ती से पालन किया जाएगा।...
हरियाणा सरकार ने नाइटक्लब, बार और पब में प्रदेशव्यापी अग्नि सुरक्षा ऑडिट के आदेश दिए

हरियाणा सरकार ने नाइटक्लब, बार और पब में प्रदेशव्यापी अग्नि सुरक्षा ऑडिट के आदेश दिए

Haryana, Hindi
चंडीगढ़, 10 दिसंबर – हरियाणा सरकार ने नाइटक्लब, बार, पब और अन्य मनोरंजन स्थलों, जहाँ डांस फ्लोर होते हैं, का तत्काल अग्नि सुरक्षा ऑडिट कराने के आदेश जारी किए हैं। यह निर्देश ऐसे प्रतिष्ठानों में अग्नि सुरक्षा में हुई चूकों को देखते हुए जारी किए गए हैं।  राजस्व एवं आपदा प्रबंधन विभाग की वित्त आयुक्त डॉ. सुमिता मिश्रा ने बताया कि ये आदेश सार्वजनिक सुरक्षा सुनिश्चित करने तथा किसी भी प्रकार की आग से संबंधित दुर्घटना को रोकने के उद्देश्य से जारी किए गए हैं।  डॉ. मिश्रा ने हरियाणा में सतर्कता बढ़ाने और सुरक्षा मानकों के कड़े अनुपालन की आवश्यकता पर जोर दिया। सभी उपायुक्तों को निर्देश दिए गए हैं कि वे नाइटक्लब, बार, पब और इसी प्रकार के बड़े जनसमूह वाले प्रतिष्ठानों का व्यापक अग्नि सुरक्षा ऑडिट तुरंत करवाएँ। ये ऑडिट राष्ट्रीय भवन संहिता, ...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

Breaking News
ਚੰਡੀਗੜ੍ਹ, 10 ਦਸੰਬਰ:- ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ਵਿੱਚ...
‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 10 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ...
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ),  ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ...
ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ

ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ

Global News
ਚੰਡੀਗੜ੍ਹ, 10 ਦਸੰਬਰ : : ਗੱਤਕਾ ਖੇਡ ਦੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਢੰਗ ਨਾਲ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਦੇਸ਼ ਵਿੱਚ ਗੱਤਕੇ ਦੀ ਸਿਖਰਲੀ ਸੰਸਥਾ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ (ਐਨ.ਜੀ.ਏ.ਆਈ.) ਵੱਲੋਂ ਰੈਫਰੀਆਂ, ਜੱਜਾਂ, ਕੋਚਾਂ ਅਤੇ ਤਕਨੀਕੀ ਅਧਿਕਾਰੀਆਂ ਲਈ ਤੀਜਾ ਕੌਮੀ ਗੱਤਕਾ ਰਿਫਰੈਸ਼ਰ ਕੋਰਸ 12 ਦਸੰਬਰ ਤੋਂ 14 ਦਸੰਬਰ ਤੱਕ ਸੈਕਟਰ 53, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਲਗਭਗ 20 ਘੰਟਿਆਂ ਦੇ ਇਸ ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਗੱਤਕਾ ਖੇਡ ਨਾਲ ਜੁੜੇ ਮਾਹਿਰਾਂ ਵੱਲੋਂ ਵਿਸ਼ੇਸ਼ ਲੈਕਚਰ ਦਿੱਤੇ ਜਾਣਗੇ।ਇਹ ਖੁਲਾਸਾ ਕਰਦਿਆਂ ਐਨ.ਜੀ.ਏ.ਆਈ. ਦੇ ਕੌਮੀ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਦੱਸਿਆ ਕਿ ਇਸ ਉਚੇਚੀ ਪਹਿਲਕਦਮੀ ਦਾ ਉਦੇਸ਼ ਦੇਸ਼ ਭਰ ਵਿੱਚ ਗੱਤਕਾ ਮੁਕਾਬਲਿਆਂ ਦੌਰਾਨ ਰੈਫਰੀਸ਼ਿੱਪ, ਜੱਜਮੈਂਟ ਤੇ ਸਕੋਰਿੰਗ (ਆਫੀਸ਼ੀਏਟਿੰਗ) ਨਾਲ ਜੁੜੇ ਮਿਆਰਾਂ ਨੂੰ ਉਚਾ ਚੁੱਕਣ, ਖੇਡ ਦੇ ਨਿਯਮਾਂ ਵਿੱਚ ਇਕਸਾਰਤਾ ਯਕੀਨੀ ਬਣਾਉਣ ਅਤੇ ਪ੍ਰਮਾਣਿਤ ਰੈਫਰੀਆਂ, ਜੱਜਾਂ ਅਤੇ ਤਕਨੀਕੀ ਅਧਿਕ...
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

Breaking News
ਚੰਡੀਗੜ੍ਹ, 10 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ। ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਦੌਰਾ ਉਦਯੋਗਿਕ ਵਿਕਾਸ ਨੂੰ ਤੇਜ਼ੀ ਵਾਲੇ ਪਾਸੇ ਲੈ ਜਾ ਕੇ ਇਸ ਨੂੰ ਜ਼ਰੂਰੀ ਹੁਲਾਰਾ ਦੇਣ ਵਿੱਚ ਸਹਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਮੀਟਿੰਗ ਦੌਰਾਨ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜੇ.ਬੀ.ਆਈ...
ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

Local
ਗੁਰਦਾਸਪੁਰ,10 ਦਸਬੰਰ (    ) ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਤੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਬਦਲ ਦਿੱਤੇ ਗਏ ਹਨ।...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

Local
ਹੁਸ਼ਿਆਰਪੁਰ, 10 ਦਸੰਬਰ :-        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ 'ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ' ਹੈ, ਜਿਸ ਦੇ ਤਹਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦਾ ਆਯੋਜਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ।    ਇਸ ਮੌਕੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਵਿਚ ਐਡਵੋਕੇਟ ਰੂਪਿਕਾ ਠਾਕੁਰ ਅਸਿਸਟੈਂਟ ਕਾਊਂਂਸਲ ਨੇ ਮਨੁੱਖੀ ਅਧਿਕਾਰਾਂ, ਨਸ਼ਾ ਮੁਕਤ ਜੀਵਨ ਅਤੇ ਕਾਨੂੰਨੀ ਸਹਾਇਤਾ ਸਬੰਧੀ ਮਹੱਤਵਪ...