ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਭਾਰਤ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ। ਉਨ੍ਹਾਂ ਨੇ ਕਿਹਾ ਕਿ ਸੈਨਾ ਦੇ ਜ਼ਵਾਨਾਂ ਅਤੇ ਅਫਸਰਾਂ ਨੇ ਅੱਤਵਾਦ, ਸਰਹਦੀ ਚੁਣੌਤੀਆਂ ਅਤੇ ਲੜਾਈਆਂ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਜੋ ਸਾਰੇ ਦੇਸ਼ ਵਾਸੀਆਂ ਲਈ ਪ੍ਰੇਰਣਾਦਾਇਕ ਹਨ।
ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਕਈ ਸੈਨਿਕ ਸ਼ਹੀਦ ਹੋਏ ਹਨ ਅਤੇ ਕਈ ਸਦਾ ਲਈ ਨਕਾਰਾ, ਇਸ ਲਈ ਉਹਨਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਨਾਗਰਿਕ ਨੂੰ ਇਹ ਮੌਕਾ ਦਿੰਦਾ ਹੈ ਕਿ ਉਹ ਸੁਰਬੀਰ ਸੈਨਿਕਾਂ ਅਤੇ ਉਹਨਾਂ ਦੇ ਪ...








