ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ ਹਰ ਰੋਜ਼ ਵਿਰਾਸਤ-ਏ-ਖਾਲਸਾ ਵਿਖੇ ਪ੍ਰਸਤੁਤ ਕੀਤਾ ਜਾ ਰਿਹਾ ਹੈ, ਜਿਸਨੂੰ ਦੇਖਣ ਲਈ ਹਜ਼ਾਰਾਂ ਸੰਗਤਾਂ ਰੋਜ਼ਾਨਾ ਪਹੁੰਚ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 500 ਡਰੋਨ ਦੀ ਸਹਾਇਤਾ ਨਾਲ ਤਿਆਰ ਕੀਤੀ ਇਹ ਰੌਮਾਂਚਕ ਪ੍ਰਸਤੁਤੀ ਉੱਤਰੀ ਭਾਰਤ ਵਿੱਚ ਪਹਿਲੀ ਵਾਰ ਕਰਵਾਈ ਗਈ ਹੈ, ਜੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਮਨੁੱਖਤਾ ਲਈ ਉਹਨਾਂ ਦੀ ਸਿੱਖਿਆ ਅਤੇ ਕੁਰਬਾਨੀ ਨੂੰ ਰੂਬਰੂ ਕਰਦੀ ਹੈ। ਸੰਗਤਾਂ ਡਰੋਨ ਰਾਹੀਂ ਆਕਾਸ਼ ਵਿੱਚ ਉਭਰ ਰਹੇ ਜ਼ਜਬਾਤੀ ਦ੍ਰਿਸ਼ਾਂ ਨੂੰ ਦੇਖ ਕੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਅੱਗੇ ਨਤਮਸਤਕ ਹੋ ਰਹੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ...








