Thursday, May 28Malwa News
Shadow

Tag: breaking news

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 28 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 268 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 272 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,444 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 699 ਗ੍ਰਾਮ ਹੈਰੋਇਨ, 1.4 ਕਿਲੋਗ੍ਰਾਮ ਅਫੀਮ, 519 ਨਸ਼ੀਲੀਆਂ ਗੋਲੀਆਂ ਅਤੇ 84,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ...
ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

Hot News
ਚੰਡੀਗੜ੍ਹ, 28 ਨਵੰਬਰ:- ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.)- 2026-27 ਦੇ ਮੱਦੇਨਜ਼ਰ ਲੱਕੜ ਦੇ ਕਰੇਟਾਂ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪਨਗ੍ਰੇਨ ਵੱਲੋਂ ਹਾੜੀ ਮੰਡੀਕਰਨ ਸੀਜ਼ਨ 2026-27 ਦੇ ਮੱਦੇਨਜ਼ਰ ਖਰੀਦ ਅਤੇ ਭੰਡਾਰਨ ਦੇ ਉਦੇਸ਼ ਲਈ ਵੱਖ-ਵੱਖ ਏਜੰਸੀਆਂ ਨੂੰ 12 ਲੱਖ ਲੱਕੜ ਦੇ ਕਰੇਟਾਂ ਲਈ ਟੈਂਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ, ਪੰਜਾਬ ਸੂਬਾਈ ਵਣ ਵਿਕਾਸ ਨਿਗਮ ਨੇ 1 ਲੱਖ ਲੱਕੜ ਦੇ ਕਰੇਟਾਂ ਦੀ ਪੇਸ਼ਕਸ਼ ਕੀਤੀ ਹੈ। ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਇੰਚਾਰਜ ਹੋਣ ਦੇ ਨਾਤੇ, ਮੰਤਰੀ ਨੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮ...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

Breaking News
ਚੰਡੀਗੜ੍ਹ 28 ਨਵੰਬਰ 2025:- ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ । ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲ...
ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 28 ਨਵੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ ਨੇ ਇਹ ਵਿਚਾਰ ਨਵ-ਨਿਯੁਕਤ ਹੈਪੀ ਕੌਰ ਨੂੰ ਨਿੱਜੀ ਤੌਰ 'ਤੇ ਨਿਯੁਕਤੀ ਪੱਤਰ ਭੇਟ ਕਰਦਿਆਂ ਅਤੇ ਵਿੱਤ ਵਿਭਾਗ ਵਿੱਚ ਕਲਰਕ ਵਜੋਂ ਉਸ ਦਾ ਅਧਿਕਾਰਤ ਤੌਰ 'ਤੇ ਸਵਾਗਤ ਕਰਦਿਆਂ ਪ੍ਰਗਟ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੈਪੀ ਕੌਰ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਸਫ਼ਲਤਾ ਅਣਗਿਣਤ ਹੋਰ ਲੋਕਾਂ ਲਈ ਉਮੀਦ ਦੀ ਕਿਰਨ ਅਤੇ ਪ੍ਰੇਰਣਾ ਦਾ ਸਰੋਤ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਸ ਦੀ ਹੁਣ ਤੱਕ ਦੇ ਜੀਵਨ ਦੀ ਕਹਾਣੀ ਇੱਕ ਸ਼ਕਤੀਸ਼ਾਲੀ ਮਿਸਾਲ ਪੈਦਾ ਕਰਦੀ ਹੈ ਕਿ ਲਗਨ ਅਤੇ ਯੋਗਤਾ ਨਾਲ ਕੋਈ ਵੀ ਵਿਅਕਤੀ ਚੁਣੌਤੀਆਂ 'ਤੇ ਕਾਬੂ ਪਾ ਕੇ ਆਪਣੇ ਟੀਚੇ ਪ੍ਰਾਪਤ ਕਰ ਸਕਦਾ ਹੈ।" ਇੱਥੇ ਜਿਕਰਯੋਗ ਹੈ ਕਿ ਹੈਪੀ ਕੌਰ ਦਾ ਸਫ਼ਰ ਲਗਨ ਅਤੇ ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

Breaking News
ਚੰਡੀਗੜ੍ਹ, 28 ਨਵੰਬਰ:- ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼ੇ੍ਰਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸਪੈਸ਼ਲਿ...
ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 28 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਬੀ.ਆਰ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਮਿਤੀ 29-12-2025 ਤੱਕ ਖੋਲ੍ਹਿਆ ਗਿਆ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿ...
ਮਾਨ ਸਰਕਾਰ ਦੀ ਗਰੰਟੀ: 45 MCCCs ਨਾਲ, ਪੰਜਾਬ ਵਿੱਚ ਹੁਣ ਕੋਈ ਬੱਚਾ ਨਹੀਂ ਰਹੇਗਾ ਅਣਗੌਲਿਆ

ਮਾਨ ਸਰਕਾਰ ਦੀ ਗਰੰਟੀ: 45 MCCCs ਨਾਲ, ਪੰਜਾਬ ਵਿੱਚ ਹੁਣ ਕੋਈ ਬੱਚਾ ਨਹੀਂ ਰਹੇਗਾ ਅਣਗੌਲਿਆ

Hot News
ਚੰਡੀਗੜ੍ਹ, 28 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਵਿੱਚ ਇੱਕ ਵੱਡਾ ਇਨਕਲਾਬ ਲਿਆਂਦਾ ਹੈ। ਇਹ ਬਦਲਾਅ ਖਾਸ ਕਰਕੇ ਮਾਵਾਂ ਅਤੇ ਬੱਚਿਆਂ ਦੀ ਸਿਹਤ 'ਤੇ ਕੇਂਦਰਿਤ ਹੈ। ਸਰਕਾਰ ਨੇ 45 ਵਿਸ਼ੇਸ਼ ਮਾਤਾ ਤੇ ਬਾਲ ਸੰਭਾਲ ਕੇਂਦਰਾਂ (Maternal and Child Care Centers - MCCCs) ਦੀ ਸਥਾਪਨਾ ਦਾ ਵੱਡਾ ਟੀਚਾ ਮਿਥਿਆ ਹੈ। ਇਨ੍ਹਾਂ ਕੇਂਦਰਾਂ ਦਾ ਮਕਸਦ ਹੈ ਕਿ ਮਾਤਰੀ ਮੌਤ ਦਰ ਨੂੰ ਘਟਾਇਆ ਜਾਵੇ ਅਤੇ ਹਰ ਬੱਚੇ ਨੂੰ ਸਭ ਤੋਂ ਵਧੀਆ ਸ਼ੁਰੂਆਤ ਮਿਲੇ। ਇਹ ਕਦਮ 'ਰੰਗਲਾ ਪੰਜਾਬ' ਸਿਰਜਣ ਦੇ ਸਰਕਾਰ ਦੇ ਸੁਪਨੇ ਨੂੰ ਪੂਰਾ ਕਰਦਾ ਹੈ, ਜਿੱਥੇ ਚੰਗੀ ਸਿਹਤ ਹਰ ਕਿਸੇ ਦਾ ਹੱਕ ਹੈ। ਇਸ ਕਾਰਜ ਵਿੱਚ 'ਆਪ' ਸਰਕਾਰ ਨੇ ਬਹੁਤ ਤੇਜ਼ੀ ਦਿਖਾਈ ਹੈ। 45 MCCCs ਬਣਾਉਣ ਦੇ ਟੀਚੇ ਵਿੱਚੋਂ, 35 ਤੋਂ ਵੱਧ ਕੇਂਦਰ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਇਹ ਦਰਸਾਉਂਦਾ ਹੈ ਕਿ ਸਰਕਾਰ ਸਮੇਂ ਸਿਰ ਕੰਮ ਪੂਰਾ ਕਰਨ ਅਤੇ ਲੋਕਾਂ ਦੀ ਭਲਾਈ ਲਈ ਕਿੰਨੀ ਗੰਭੀਰ ਹੈ। ਇਹ ਸਿਰਫ਼ ਨਵੀਆਂ ਇਮਾਰਤਾਂ ਨਹੀਂ ਹਨ, ਸਗੋਂ ਇਹ ਬਿਹਤਰੀਨ ਇਲਾਜ ਦੇ ਕੇਂਦਰ ਹਨ। ਇਨ੍ਹਾਂ ਨੂੰ ਸੋਚ-ਸਮਝ ਕ...
CM ਮਾਨ ਦੇ ਕੰਮ ਦੀ ਵਿਰੋਧੀਆਂ ਨੇ ਵੀ ਕੀਤੀ ਪ੍ਰਸ਼ੰਸਾ : ਸ੍ਰੀ ਅਨੰਦਪੁਰ ਸਾਹਿਬ ਵਿੱਚ 350ਵੇਂ ਸ਼ਹੀਦੀ ਦਿਹਾੜੇ ਲਈ ਕੀਤੇ ਪ੍ਰਬੰਧਾਂ ਨੇ ਸੰਗਤਾਂ ਦਾ ਜਿੱਤਿਆ ਦਿਲ

CM ਮਾਨ ਦੇ ਕੰਮ ਦੀ ਵਿਰੋਧੀਆਂ ਨੇ ਵੀ ਕੀਤੀ ਪ੍ਰਸ਼ੰਸਾ : ਸ੍ਰੀ ਅਨੰਦਪੁਰ ਸਾਹਿਬ ਵਿੱਚ 350ਵੇਂ ਸ਼ਹੀਦੀ ਦਿਹਾੜੇ ਲਈ ਕੀਤੇ ਪ੍ਰਬੰਧਾਂ ਨੇ ਸੰਗਤਾਂ ਦਾ ਜਿੱਤਿਆ ਦਿਲ

Hot News
ਆਨੰਦਪੁਰ ਸਾਹਿਬ, 28 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਵਿਸ਼ਵ ਪੱਧਰੀ ਪ੍ਰਬੰਧਾਂ ਨੇ ਚੰਗੇ ਸ਼ਾਸਨ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਪ੍ਰਬੰਧਾਂ ਦੀ ਨਾ ਸਿਰਫ਼ ਸ਼ਰਧਾਲੂਆਂ ਨੇ ਪ੍ਰਸ਼ੰਸਾ ਕੀਤੀ, ਸਗੋਂ ਰਾਜਨੀਤਿਕ ਵਿਰੋਧੀ ਵੀ ਮੁੱਖ ਮੰਤਰੀ ਮਾਨ ਦੇ ਨੇਕ ਇਰਾਦਿਆਂ ਅਤੇ ਲੋਕ ਸੇਵਾ ਦੀ ਪ੍ਰਸ਼ੰਸਾ ਕਰਨ ਲਈ ਮਜਬੂਰ ਹੋਏ। ਰਾਜਨੀਤਿਕ ਮੰਚਾਂ 'ਤੇ ਆਲੋਚਨਾ ਅਕਸਰ ਦੇਖੀ ਜਾਂਦੀ ਹੈ, ਪਰ ਸ਼ਹੀਦੀ ਦਿਹਾੜੇ ਦੌਰਾਨ ਮਾਨ ਸਰਕਾਰ ਦੇ ਪ੍ਰਬੰਧਾਂ ਦੀ ਗੁਣਵੱਤਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸਮਾਗਮ ਦੀ ਸਫਲਤਾ ਦਾ ਸਭ ਤੋਂ ਵੱਡਾ ਸਬੂਤ ਇਹ ਸੀ ਕਿ ਇੱਕ ਕੱਟੜ ਕਾਂਗਰਸੀ ਸਮਰਥਕ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਰੁਕ ਕੇ ਕਿਹਾ, "ਅਸੀਂ ਕਾਂਗਰਸੀ ਹਾਂ, ਪਰ ਅਸੀਂ ਤੁਹਾਡੀ ਪ੍ਰਸ਼ੰਸਾ ਕਰਦੇ ਹਾਂ। ਮਾਨ ਸਰਕਾਰ ਵੱਲੋਂ ਕੀਤੇ ਗਏ ਸ਼ਹੀਦੀ ਦਿਹਾੜੇ ਦੇ ਪ੍ਰਬੰਧਾਂ ਨੇ ਸੰਗਤ ਦਾ ਦਿਲ ਜਿੱਤ ਲਿਆ ਹੈ।" ਇਹ ਜਵਾਬ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦ...
ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

Hot News
ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ 2025:- 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ.) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ.ਆਈ.ਐਸ.) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਇਹਨਾਂ ਮੀਟਿੰਗਾਂ ਵਿੱਚ ਰਾਜਦੂਤਾਂ, ਸੀਨੀਅਰ ਕੂਟਨੀਤਕ ਨੁਮਾਇੰਦਿਆਂ, ਵਿਦੇਸ਼ ਮੰਤਰਾਲੇ (ਐਮਈਏ) ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਦੋਵੇਂ ਮੀਟਿੰਗਾਂ ਸ੍ਰੀ ਕੇ.ਕੇ. ਯਾਦਵ, ਆਈਏਐਸ, ਪ੍ਰਸ਼ਾਸਕੀ ਸਕੱਤਰ, ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਸਵਾਗਤੀ ਭਾਸ਼ਣਾਂ ਨਾਲ ਸ਼ੁਰੂ ਹੋਈਆਂ। ਇਸ ਉਪਰੰਤ "ਐਡਵਾਂਟੇਜ ਪੰਜਾਬ" ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਸੂਬੇ ਦੇ ਮਜ਼ਬੂਤ ਉਦਯੋਗਿਕ ਮਾਹੌਲ, ਨਿਵੇਸ਼ ਲਈ ਤਿਆਰ ਬੁਨਿਆ...
ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

Hot News
ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ:- ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ ਪਾਰਟੀ ਅਤੇ ਉਸਦੇ ਸਾਥੀਆਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸ਼ੱਕੀ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਆਪਣੇ ਦੋ ਸਾਥੀਆਂ ਰਾਜੂ ਅਤੇ ਸੋਨੂੰ ਬਾਰੇ ਜਾਣਕਾਰੀ ਦਿੱਤੀ ਜਿਹਨਾਂ ਨੇ ਉਸ ਨੂੰ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਪਿੰਡ ਮਹਾਮੁਜੋਹੀਆ, ਜਿੱਥੇ ਬਾਦਲ ਨੇ ਹਥਿਆਰ ਲੁਕਾਉਣ ਦਾ ਵੀ ਦਾਅਵਾ ਕੀਤਾ ਸੀ, ਦੇ ਟੋਲ ਪਲਾਜ਼ਾ ਨੇੜੇ ਸਥਿਤ ਸ਼ਮਸ਼ਾਨਘਾਟ ਕੋਲੋਂ ਫਰਾਰ ਕਰਵਾ ਕੇ ਰਾਜਸਥਾਨ ਲੈ ਕੇ ਜਾਣਾ ਸੀ। ਉਨ੍ਹਾਂ ਦੱਸਿਆ ਕਿ ਬਾਦਲ ਦੇ ਖੁਲਾਸੇ 'ਤੇ, ਪੁਲਿਸ ਟੀਮ ਉਸ ਨੂੰ ਸ਼ਮਸ਼ਾਨਘਾਟ ਜਿੱਥੇ ਬਾਦਲ ਦੇ ਦੋ ਸਾਥੀ ਲੁਕੇ ਹੋਏ ਸਨ, ਲੈ ਜਾ ਰਹੀ ਸੀ ਅਤੇ ਪੁਲਿਸ ਪਾਰਟੀ...