ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ: ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ, 27 ਨਵੰਬਰ : ਆਨੰਦਪੁਰ ਸਾਹਿਬ ਦਾ ਇਤਿਹਾਸਕ ਚਰਨ ਗੰਗਾ ਸਟੇਡੀਅਮ ਜਲਦ ਹੀ ਇੱਕ ਨਵੇਂ ਰੂਪ ਵਿੱਚ ਨਜ਼ਰ ਆਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਪਵਿੱਤਰ ਸ਼ਹਿਰ ਵਿੱਚ ਮੌਜੂਦਾ ਚਰਨ ਗੰਗਾ ਸਟੇਡੀਅਮ ਦੇ ਨਵੀਨੀਕਰਨ ਅਤੇ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਹ ਸਟੇਡੀਅਮ ਹਰ ਸਾਲ ਹੋਲਾ-ਮਹੱਲਾ ਮੇਲੇ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਅਤੇ ਖੇਡ ਪ੍ਰੇਮੀਆਂ ਦੀ ਸਹੂਲਤ ਲਈ ਵਿਸ਼ਵ ਪੱਧਰੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਲਈ ਮਾਰਸ਼ਲ ਆਰਟਸ ਸਿਖਲਾਈ ਦਾ ਇੱਕ ਪ੍ਰਮੁੱਖ ਕੇਂਦਰ ਬਣੇਗਾ।
ਚਰਨ ਗੰਗਾ ਸਟੇਡੀਅਮ ਦਾ ਸਿੱਖ ਇਤਿਹਾਸ ਅਤੇ ਸੱਭਿਆਚਾਰ ਵਿੱਚ ਇੱਕ ਖ਼ਾਸ ਸਥਾਨ ਹੈ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ 1701 ਵਿੱਚ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਨਿਹੰਗ ਸਿੰਘ ਜਥੇਬੰਦੀਆਂ ਜਾਂ ‘ਗੁਰੂ ਕੀ ਲਾਡਲੀ ਫ਼ੌਜ’ ਦੀ ਸਥਾਪਨਾ ਕੀਤੀ ਸੀ। ਗੁਰੂ ਸਾਹਿਬ ਨੇ ਇੱਥੇ ਖਾਲਸਾ ਯੋਧਿਆਂ ਨੂੰ ਗੱਤਕਾ ਅਤੇ ਹੋਰ ਯੁੱਧ ਕਲਾਵਾਂ ਦੀ ਸਿਖਲਾਈ ਦਿੱਤੀ ਸੀ। ਅੱਜ ਵੀ ਹਰ ਸਾਲ ਹੋਲਾ-ਮਹੱਲਾ ਦੌਰਾਨ ਇੱਥੇ ਨਿਹੰਗ ਸਿੰਘਾਂ ਵੱਲੋਂ ਰਵਾਇਤੀ ਮਾਰਸ਼ਲ ਆਰਟ...








