ਗੈਂਗਸਟਰਾਂ ‘ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ
ਚੰਡੀਗੜ੍ਹ, 9 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 549 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
232ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 200 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,135 ਹੋ ਗਈਆਂ।
ਇਸ ਤੋਂ ਇਲਾਵਾ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈ...








