Thursday, May 28Malwa News
Shadow

Tag: breaking news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

Breaking News
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ*-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਬਲ ਬਖਸ਼ਣ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਅਧਿਕਾਰਤ ਤੌਰ 'ਤੇ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮਹਾਨ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਅਕਾਲ ਪੁਰਖ ਨੇ ਉਨ੍ਹਾਂ ਉਪਰ ਆਪਾਰ ਬਖਸ਼ਿਸ਼ਾਂ ਕੀਤੀਆਂ ਹਨ ਜੋ ਮਨੁੱਖਤਾ ਪ੍ਰਤੀ ਬਹੁਤ ਵੱਡੀ ਸੇਵਾ ਹੈ।ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਆਏ ਹਨ ਅਤੇ ਸਾਨੂੰ ਇਹ ਮਾਣਮੱਤਾ ਉਪਰਾਲਾ ਕਰਨ ਲਈ ਰਹਿਮਤਾਂ ਬਖਸ਼ੀਆਂ ਹਨ। ਉਨ੍ਹਾਂ ਕਿਹਾ ਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

Breaking News
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ। ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

Breaking News
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ ਪਾਤਸ਼ਾਹ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਅਤੇ ਸਰਬਉੱਚ ਬਲੀਦਾਨ ਨੂੰ ਸਿਜਦਾ ਕਰਨ ਲਈ ਇੱਕ ਅਧਿਕਾਰਤ ਮਤਾ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਵਿੱਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸੰਬੋਧਨ ਕਰਦਿਆਂ ਸ. ਬੈਂਸ ਨੇ ਤਿੰਨ ਗੁਰਸਿੱਖਾਂ ਭਾਈ ਮਤੀ ਦਾਸ ਦੀ, ਭਾਈ ਸਤੀ ਦਾਸ ਦੀ ਅਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ  ਦੀ ਸ਼ਹਾਦਤ ਦੀ ਕੌਮੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੇ ਦੇਸ਼ ਵਿੱਚ ਧਰਮ ਨਿਰਪੱਖਤਾ ਦਾ ਬੀਜ ਬੋਇਆ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਧਰਮ ਅਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

Breaking News
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ:- ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। 'ਰੰਗਰੇਟਾ ਗੁਰੂ ਕਾ ਬੇਟਾ' ਭਾਈ ਜੈਤਾ ਜੀ ਨੂੰ ਸਮਰਪਿਤ ਸਥਾਨ ਤੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਨੌਵੇਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਮਨੁੱਖਤਾ ਦੇ ਇਤਿਹਾਸ ਵਿੱਚ ਸਰਭਉੱਚ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਦੂਜੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸਦਨ ਵਿੱਚ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਚੀਮਾ ਨੇ ਸਿੱਖ ਇਤਿਹਾਸ ਵਿੱਚ ਕੁਰਬਾਨੀ ਦੀ ਵਿਲੱਖਣ ਪਰੰਪਰਾ ਬਾਰੇ ਗੱਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਸ਼ੁਰੂ ਹੋ ਕੇ ਚਾਰ ਪੀੜ੍ਹੀਆਂ ਤੱਕ ਚੱਲੀ ਕੁਰਬਾਨੀ ਨੂੰ ਯਾਦ ਕੀਤਾ ਜਿਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸ...
‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 24 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈ...
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

Breaking News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ :-       ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ।  ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।         ਕਵੀ ਦਰਬਾਰ ਵਿਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਅਤੇ ਹਰੀ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ ਵਿਚ ਜਿਨ੍ਹਾਂ ਪ੍ਰਸਿੱਧ ਢਾਡੀ  ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਅਤੇ ਵਾਰਾਂ ਨਾਲ ਸੰਗਤਾਂ ਵਿਚ ਜੋਸ਼ ਭਰਿਆ, ਉਨ੍ਹਾਂ ਵਿਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ...
ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

Breaking News
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਦੀਆਂ ਪਹਿਲਾਂ ਦਿੱਤੇ  ਸੰਦੇਸ਼ ਅਜੋਕੇਂ ਯੁੱਗ ਵਿੱਚ ਵੀ ਸਾਰਥਕ ਹਨ।    ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਸ਼ੇਸ਼ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਬਦਾਂ ਵਿੱਚ ਬਿਆਨ ਨਹੀ ਕੀਤਾ ਜਾ ਸਕਦਾ, ਜਿਨ੍ਹਾਂ ਨੇ ਧਰਮ ਦੀ ਰਾਖੀ, ਮਨੁੱਖੀ ਅਧਿਕਾਰਾ ਅਤੇ ਸਾਝੀਵਾਲਤਾਂ ਲਈ ਲਾਸਾਨੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀ ਸਾਰੇ ਵਡਭਾਗੀ ਹਾਂ, ਜੋ ਗੁਰੂ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਸਾਰਿਆਂ ਨੂੰ ਆਪਸੀ ਭਾਈਚਾਰੇ, ਸਰਬ ਧਰਮ ਦਾ ਸਤਿਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦ...
ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

Hot News
ਚੰਡੀਗੜ੍ਹ, 24 ਨਵੰਬਰ- ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਐਥਲੈਟਿਕ ਟੂਰਨਾਮੈਂਟ 13 ਤੋਂ 15 ਦਸੰਬਰ ਤੱਕ ਪਟਨਾ ਵਿਖੇ ਕਰਵਾਇਆ ਜਾ ਰਿਹਾ ਹੈ, ਜਦੋਂ ਕਿ ਫੁੱਟਬਾਲ ਟੂਰਨਾਮੈਂਟ 8 ਤੋਂ 15 ਦਸੰਬਰ ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਥਲੈਟਿਕ ਈਵੈਂਟਸ ਲਈ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਣਗੇ ਅਤੇ ਫੁੱਟਬਾਲ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ-78, ਐਸ.ਏ.ਐਸ. ਨਗਰ ਵਿਖੇ ਕਰਵਾਏ ਜਾਣਗੇ।...
350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

Hot News
ਆਨੰਦਪੁਰ ਸਾਹਿਬ, 24 ਨਵੰਬਰ : ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਪੰਜਾਬ ਪ੍ਰਸ਼ਾਸਨ ਨੇ ਤਿੰਨ ਵੱਡੀਆਂ ਟੈਂਟ ਸਿਟੀ ਤਿਆਰ ਕੀਤੀਆਂ ਹਨ। ਇਹਨਾਂ ਟੈਂਟ ਸਿਟੀ ਵਿੱਚ ਹਜ਼ਾਰਾਂ ਸ਼ਰਧਾਲੂਆਂ ਲਈ ਬਿਲਕੁਲ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਟੈਂਟ ਸਿਟੀ ਬਹੁਤ ਸ਼ਾਨਦਾਰ ਤਰੀਕੇ ਨਾਲ ਬਣਾਈਆਂ ਗਈਆਂ ਹਨ। ਟੈਂਟ ਸਿਟੀ ਵਿੱਚ ਠਹਿਰੇ ਸ਼ਰਧਾਲੂਆਂ ਨੇ ਪ੍ਰਸ਼ਾਸਨ ਦੇ ਇੰਤਜ਼ਾਮਾਂ ਦੀ ਖੂਬ ਤਾਰੀਫ਼ ਕੀਤੀ ਹੈ। ਆਮ ਲੋਕਾਂ ਨੂੰ ਇੱਥੇ ਬਹੁਤ ਸਹੂਲਤ ਮਿਲੀ ਹੈ। ਪੂਰਾ ਪ੍ਰਬੰਧ ਮੁਫ਼ਤ ਹੋਣ ਦੇ ਬਾਵਜੂਦ ਕਿਸੇ ਤਰ੍ਹਾਂ ਦੀ ਕਮੀ ਨਹੀਂ ਰੱਖੀ ਗਈ ਹੈ। ਹਰ ਟੈਂਟ ਵਿੱਚ ਸਾਫ਼-ਸੁਥਰਾ ਅਤੇ ਆਰਾਮਦਾਇਕ ਮਾਹੌਲ ਬਣਾਇਆ ਗਿਆ ਹੈ। ਪ੍ਰਸ਼ਾਸਨ ਨੇ ਠੰਡ ਤੋਂ ਬਚਾਅ ਲਈ ਵੀ ਵਧੀਆ ਇੰਤਜ਼ਾਮ ਕੀਤੇ ਹਨ। ਹਰ ਟੈਂਟ ਵਿੱਚ ਗਰਮ ਕੰਬਲ ਅਤੇ ਗੱਦੇ ਦਿੱਤੇ ਗਏ ਹਨ। ਸਰਦੀ ਦੇ ਮੌਸਮ ਨੂੰ ਦੇਖਦਿਆਂ ਟੈਂਟਾਂ ਨੂੰ ਇਸ ਤਰ੍ਹਾਂ ਲਗਾਇਆ ਗਿਆ ਹੈ ਕਿ ਅੰਦਰ ਠੰਡੀ ਹਵਾ ਨਾ ਆ ਸਕੇ। ਰਾਤ ਨੂੰ ਤਾਪਮਾਨ ਡਿੱਗਣ ਤੇ ਵੀ ਸ਼ਰਧਾਲੂ ਆਰਾਮ ਨਾਲ ਸੌਂ ਸਕਣ, ਇਸਦਾ ਪੂਰਾ ਧਿਆਨ ਰੱਖਿਆ ਗਿਆ ਹੈ। ਟੈਂਟ ਸਿਟੀ ...
ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

Hot News
ਆਨੰਦਪੁਰ ਸਾਹਿਬ, 24 ਨਵੰਬਰ : ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮ ਵਿੱਚ ਸ਼ਾਮਲ ਹੋਣ ਆਏ ਸ਼ਰਧਾਲੂਆਂ ਲਈ ਸ਼ਾਨਦਾਰ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਨ੍ਹਾਂ ਕੈਂਪਾਂ ਦਾ ਦੌਰਾ ਕਰਦੇ ਹੋਏ ਵਿਵਸਥਾਵਾਂ ਦੀ ਸ਼ਲਾਘਾ ਕੀਤੀ। ਸਰਕਾਰ ਦੁਆਰਾ ਲਾਏ ਗਏ ‘ਨਿਗ੍ਹਾ ਲੰਗਰ’ ਨਾਮ ਦੇ ਵਿਸ਼ੇਸ਼ ਨੇਤਰ ਕੈਂਪ ਵਿੱਚ ਹੁਣ ਤੱਕ 5000 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 2000 ਲੋਕਾਂ ਨੂੰ ਮੁਫ਼ਤ ਵਿੱਚ ਐਨਕਾਂ ਦਿੱਤੀਆਂ ਗਈਆਂ ਅਤੇ 39 ਲੋਕਾਂ ਦੇ ਮੋਤੀਆਬਿੰਦ ਦਾ ਆਪਰੇਸ਼ਨ ਬਿਲਕੁਲ ਮੁਫ਼ਤ ਕੀਤਾ ਗਿਆ। ਇਹ ਪੰਜਾਬ ਸਰਕਾਰ ਦੀ ਜਨਤਾ ਪ੍ਰਤੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਆਨੰਦਪੁਰ ਸਾਹਿਬ ਵਿੱਚ 39 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਆਮ ਜਨਤਾ ਨੂੰ ਮੁਫ਼ਤ ਦਵਾਈਆਂ ਅਤੇ ਜਾਂਚ ਦੀ ਸਹੂਲਤ ਮਿਲ ਰਹੀ ਹੈ। ਸਿਰਫ਼ ਐਤਵਾਰ ਨੂੰ ਹੀ 1822 ਮਰੀਜ਼ਾਂ ਨੇ ਇਲਾਜ ਕਰਵਾਇਆ ਅਤੇ 174 ਲੈਬ ਟੈਸਟ ਕੀਤੇ ਗਏ। ਇਹ ਸਹੂਲਤ 24 ਘੰਟੇ ਉਪਲਬਧ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ...