Saturday, October 3Malwa News
Shadow

Tag: breaking news

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

Punjab Politics
ਚੰਡੀਗੜ੍ਹ 8 ਸਤੰਬਰ- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ ਸਮਝਦਾਰੀ ਅਤੇ ਹਾਂ-ਪੱਖੀ ਪਹੁੰਚ ਰਾਹੀਂ ਸਾਰੀਆਂ ਵਾਜਬ ਚਿੰਤਾਵਾਂ ਦਾ ਹੱਲ ਕੱਢਣਾ ਹੈ। ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਸਾਡੇ ਲਈ ਤਿੰਨ ਕਰੋੜ ਪੰਜਾਬੀ ਇੱਕ ਪਰਿਵਾਰ ਹਨ ਅਤੇ ਸਾਡੇ ਮੁਲਾਜ਼ਮ ਇਸ ਪਰਿਵਾਰ ਦਾ ਉੱਨਾ ਹੀ ਮਹੱਤਵਪੂਰਨ ਹਿੱਸਾ ਹਨ। ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਦੇ ਹਾਂ ਅਤੇ ਪੰਜਾਬ ਲਈ ਉਨ੍ਹਾਂ ਦੇ ਯੋਗਦਾਨ ਦਾ ਸਤਿਕਾਰ ਕਰਦੇ ਹਾਂ। ਸਾਡੀ ਸਰਕਾਰ ਆਪਣੇ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਵਚਨਬੱਧ ਹੈ।” ਉਨ੍ਹਾਂ ਮੁਲਾਜ਼ਮ ਜਥੇਬੰਦੀਆਂ ਨੂੰ ਚੱਲ ਰਹੀ ਹੜਤਾਲ ਖ਼ਤਮ ਕਰਕੇ ਆਪਣੀ ਡਿਊਟੀ ...
ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

Punjab Politics
ਨਵੀਂ ਦਿੱਲੀ, 8 ਸਤੰਬਰ- ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। "ਆਪ" ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਦੇ ਜ਼ਰੀਏ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਦਿੱਲੀ ਦਾ ਵੋਟਰ ਬਣਾ ਦਿੱਤਾ ਹੈ। ਜਦਕਿ 3 ਸਤੰਬਰ ਤੱਕ ਰਾਘਵ ਚੱਢਾ ਪੰਜਾਬ ਦੇ ਵੋਟਰ ਸਨ। 31 ਅਗਸਤ ਨੂੰ ਆਈ ਦਿੱਲੀ ਦੀ ਡਰਾਫਟ ਰੋਲ ਵਿੱਚ ਰਾਜੇਂਦਰ ਨਗਰ ਬੂਥ 'ਤੇ ਸਿਰਫ਼ 746 ਵੋਟਾਂ ਸਨ, ਪਰ ਬਾਅਦ ਵਿੱਚ 747ਵੀਂ ਵੋਟ ਰਾਘਵ ਚੱਢਾ ਦੀ ਜੋੜ ਦਿੱਤੀ ਗਈ, ਜੋ ਸੰਭਵ ਹੀ ਨਹੀਂ ਸੀ। 3 ਸਤੰਬਰ ਨੂੰ ਰਾਘਵ ਚੱਢਾ ਨੇ ਖੁਦ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੇ ਵੋਟਰ ਹਨ ਅਤੇ "ਆਪ" ਸਰਕਾਰ ਨੇ ਪੰਜਾਬ ਦੀ ਡਰਾਫਟ ਰੋਲ ਵਿੱਚੋਂ ਉਨ੍ਹਾਂ ਦਾ ਨਾਮ ਕਟਵਾ ਦਿੱਤਾ ਹੈ। ਅਜਿਹੇ ਵਿੱਚ ਚੋਣ ਕਮਿਸ਼ਨ ਦੱਸੇ ਕਿ ਕੀ ਰਾਘਵ ਚੱਢਾ ਦੀ ਵੋਟ ਪੰਜਾਬ ਤੋਂ ਦਿੱਲੀ ਟ੍ਰਾਂਸਫਰ ਹੋਈ ਹੈ ਅਤੇ ਕੀ ਏਪਿਕ ਨੰਬਰ ਪੰਜਾਬ ਦਾ ਹੀ ਹੈ? ਮੰਗਲਵਾਰ ਨੂੰ "ਆਪ" ਮੁੱਖ ਦਫ...
ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

Hot News
ਚੰਡੀਗੜ੍ਹ 8 ਸਤੰਬਰ- ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। 'ਆਪ' ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਬੇਹੱਦ ਸੰਵੇਦਨਹੀਣ "ਗਿਰਝ ਰਾਜਨੀਤੀ" ਕਰ ਰਹੀਆਂ ਹਨ, ਕਿਉਂਕਿ ਪੁਰਾਣੀਆਂ ਰਵਾਇਤੀ ਪਾਰਟੀਆਂ ਹਰ ਦੁਖਾਂਤ ਦਾ ਸਿਆਸੀਕਰਨ ਕਰਨ ਲਈ ਕਾਹਲੀਆਂ ਹਨ ਅਤੇ ਪਰਿਵਾਰ ਦੇ ਦੁੱਖ ਤੋਂ ਵੀ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ। ਇੱਕ ਵੀਡੀਓ ਸੰਦੇਸ਼ ਵਿੱਚ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਪੰਜਾਬ ਦੀਆਂ ਵਿਰੋਧੀ ਧਿਰਾਂ ਇਸ ਵੇਲੇ ਇੰਨੀ ਗੰਦੀ ਰਾਜਨੀਤੀ ਕਰ ਰਹੀਆਂ ਹਨ ਕਿ ਇਸ ਨੂੰ ਗਿਰਝਾਂ ਦੀ ਰਾਜਨੀਤੀ ਕਿਹਾ ਜਾ ਸਕਦਾ ਹੈ। ਜਿੱਥੇ ਵੀ ਕੋਈ ਆਤਮਹੱਤਿਆ ਕਰਦਾ ਹੈ ਜਾਂ ਜਿੱਥੇ ਵੀ ਕੋਈ ਮ੍ਰਿਤਕ ਦੇਹ ਮਿਲਦੀ ਹੈ, ਇਹ ਉੱਥੇ ਪਹੁੰਚ ਜਾਂਦੇ ਹਨ ਅਤੇ ਸਿਵੇ 'ਤੇ ...
ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ

ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ

Hot News
ਚੰਡੀਗੜ੍ਹ, 8 ਸਤੰਬਰ: ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਅੰਤਰ-ਰਾਜੀ ਤਾਲਮੇਲ ਨੂੰ ਹੁਲਾਰਾ ਦੇਣ ਦੇ ਇੱਕ ਵੱਡੇ ਯਤਨ ਵਜੋਂ ਪੰਜਾਬ ਪੁਲਿਸ ਨੇ ਅੱਜ ਸਰਹੱਦ ਪਾਰੋਂ ਅੱਤਵਾਦ, ਗੈਂਗਸਟਰ ਸਿੰਡੀਕੇਟਾਂ, ਸੰਗਠਿਤ ਅਪਰਾਧ ਨੈੱਟਵਰਕਾਂ ਅਤੇ ਸਾਈਬਰ ਅਪਰਾਧ ਵਿਰੁੱਧ ਸਾਂਝੀਆਂ ਰਣਨੀਤੀਆਂ ਉਲੀਕਣ ਲਈ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ (ਐਨ.ਆਰ.ਪੀ.ਸੀ.ਸੀ.) ਮੀਟਿੰਗ ਦੀ ਮੇਜ਼ਬਾਨੀ ਕੀਤੀ। ਇਸ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ। ਇਸ ਵਿੱਚ ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ.) ਵੈਸਟਰਨ ਕਮਾਂਡ ਚੰਡੀਗੜ੍ਹ ਦੇ ਸਪੈਸ਼ਲ ਡਾਇਰੈਕਟਰ ਜਨਰਲ ਸਤੀਸ਼ ਐਸ. ਖੰਡਾਰੇ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਹੈੱਡਕੁਆਰਟਰ ਵੈਸਟਰਨ ਕਮਾਂਡ ਦੇ ਆਈ.ਜੀ. ਰਾਜੇਸ਼ ਕੁਮਾਰ, ਬੀ.ਐਸ.ਐਫ. ਪੰਜਾਬ ਫਰੰਟੀਅਰ ਦੇ ਆਈ.ਜੀ. ਡਾ. ਅਤੁਲ ਫੁਲਜ਼ਲੇ ਅਤੇ ਡੀਜੀਪੀ ਚੰਡੀਗੜ੍ਹ ਡਾ. ਸਾਗਰਪ੍ਰੀਤ ਹੁੱਡਾ ਹਾਜ਼ਰ ਸਨ, ਜਦਕਿ ਡੀਜੀਪੀ ਉੱਤਰਾਖੰਡ ਦੀਪਮ ਸੇਠ ਅਤੇ ਡੀਜੀਪੀ ਲੱਦਾਖ ਆਨੰਦ ਕੁਮਾਰ ਜੈਨ ਵਰਚੁਅਲ ਤਰੀਕੇ ਨਾਲ ਮੀਟਿੰਗ ਵਿੱਚ ...
‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੇ ਖੇਡ ਮੈਦਾਨਾਂ ’ਚ ਉਤਸ਼ਾਹ ਦੀ ਲਹਿਰ; ਖਿਡਾਰੀਆਂ ਨੇ ਵਿਖਾਇਆ ਦਮਖਮ

‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੇ ਖੇਡ ਮੈਦਾਨਾਂ ’ਚ ਉਤਸ਼ਾਹ ਦੀ ਲਹਿਰ; ਖਿਡਾਰੀਆਂ ਨੇ ਵਿਖਾਇਆ ਦਮਖਮ

Local
ਮਾਲੇਰਕੋਟਲਾ, 8 ਸਤੰਬਰ:                       ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੀਆਂ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੀ ਖਿਡਾਰੀਆਂ ਵਿੱਚ ਭਰਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਦੂਜੇ ਦਿਨ ਕਰੀਬ 450 ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਅਤੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ।ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੁੱਟਬਾਲ ਦੇ ਅੰਡਰ-14 ਵਰਗ ਦੇ ਸੈਮੀਫਾਈਨਲ ਮੁਕਾਬਲੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ। ਪਹਿਲੇ ਸੈਮੀਫਾਈਨਲ ਵਿੱਚ ਸਟੇਡੀਅਮ ਦੀ ਟੀਮ ਨੇ ਅਲਕੌਸਰ ਅਕੈਡਮੀ ਨੂੰ 2-0 ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ, ਜਦਕਿ ਦੂਜੇ ਸੈਮੀਫਾਈਨਲ ਵਿੱਚ ਅਲਕੌਸਰ-ਏ ਦੀ ਟੀਮ ਨੇ ਅਲਫਲਾਹ ਦੀ ਟੀ...
ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਧਾਰਮਿਕ ਸਥਾਨਾਂ ਦੀ ਸਫਾਈ

ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਧਾਰਮਿਕ ਸਥਾਨਾਂ ਦੀ ਸਫਾਈ

Local
‎ਫਿਰੋਜ਼ਪੁਰ 8 ਸਤੰਬਰ ()ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਇੱਕ ਵਿਸ਼ੇਸ਼ ਮੁਹਿੰਮ ਸਵੱਛ ਅਭਿਆਨ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਡਾ. ਅਮਨਦੀਪ ਕੌਰ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਸਫਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਸ਼੍ਰੀ ਨਰਿੰਦਰ ਕੁਮਾਰ ਅਤੇ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਵੱਲੋਂ ਸਾਂਝੀ ਤੌਰ ਤੇ ਦੱਸਿਆ ਕਿ ਇੱਕ ਵਿਸ਼ੇਸ਼ ਸ਼ੈਡਿਊਲ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੀ ਸਫਾਈ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਚਲਦਿਆਂ ਅੱਜ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਬਣੇ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਮੁਕੰਮਲ ਰੂਪ ਵਿੱਚ ਸਾਫ ਕਰਵਾਇਆ ਗਿਆ।  ‎                  ਇਸ ਸਬੰਧੀ ਉਹਨਾਂ...
ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਹਾਈਜੀਨ ਅਤੇ ਪੜ੍ਹਾਈ ਸਬੰਧੀ ਸਮੱਸਿਆਵਾਂ ਬਾਰੇ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ

ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਹਾਈਜੀਨ ਅਤੇ ਪੜ੍ਹਾਈ ਸਬੰਧੀ ਸਮੱਸਿਆਵਾਂ ਬਾਰੇ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ

Local
ਰੂਪਨਗਰ, 8 ਸਤੰਬਰ: ਸਟੇਟ ਬਾਲ ਭਲਾਈ ਕੌਂਸਲ ਪੰਜਾਬ, ਚੰਡੀਗੜ੍ਹ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਰੈੱਡ ਕਰਾਸ ਰੂਪਨਗਰ ਦੇ ਸਹਿਯੋਗ ਨਾਲ ਕੇਂਦਰੀ ਵਿਦਿਆਲਾ, ਪਿੰਡ ਖਾਨਪੁਰ ਵਿਖੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਤਿੰਨ ਦਿਨਾਂ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ, ਸਫ਼ਾਈ (ਹਾਈਜੀਨ), ਪੜ੍ਹਾਈ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਅਤੇ ਵਿਦਿਆਰਥੀ ਜੀਵਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਮਾਨਸਿਕ ਵਿਗਿਆਨ ਦੇ ਮਾਹਿਰਾਂ ਵੱਲੋਂ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਮਜ਼ਬੂਤ ਮਾਨਸਿਕ ਸਿਹਤ ਬਣਾਈ ਰੱਖਣ ਅਤੇ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਸਬੰਧੀ ਕਾਊਂਸਲਿੰਗ ਵੀ ਕੀਤੀ ਗਈ। ਪ੍ਰੋਗਰਾਮ ਦੇ ਪਹਿਲੇ ਦਿਨ ਸ੍ਰੀਮਤੀ ਪ੍ਰੀਤਮ ਸੰਧੂ, ਸਕੱਤਰ, ਸਟੇਟ ਬਾਲ ਭਲਾਈ ਕੌਂਸਲ ਪੰਜਾਬ, ਚੰਡੀਗੜ੍ਹ; ਸ੍ਰੀਮਤੀ ਰੇਨਰੀਟਾ ਡੈਚਲਵਾਲ, ਪ੍ਰੋ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਅਤੇ ਚੇਅਰਪਰਸਨ, ਬਾਲ ਭਲਾਈ ਕੌਂਸਲ ਰੂਪਨਗਰ; ਸ੍ਰੀਮਤੀ ਗੁਰਪ੍ਰੀਤ ਕੌਰ, ਬਾਲ ਭਲਾਈ...
ਰੋਲ ਅਬਜ਼ਰਵਰ ਡੀ.ਐਸ. ਮਾਂਗਟ ਨੇ ਐਸ.ਆਈ.ਆਰ. ਪ੍ਰਕਿਰਿਆ ਦੀ ਕੀਤੀ ਸਮੀਖਿਆ

ਰੋਲ ਅਬਜ਼ਰਵਰ ਡੀ.ਐਸ. ਮਾਂਗਟ ਨੇ ਐਸ.ਆਈ.ਆਰ. ਪ੍ਰਕਿਰਿਆ ਦੀ ਕੀਤੀ ਸਮੀਖਿਆ

Local
ਹੁਸ਼ਿਆਰਪੁਰ, 8 ਸਤੰਬਰ: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਦੀ ਜ਼ਿਲ੍ਹੇ ਵਿਚ ਸਮੀਖਿਆ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਵਲੋਂ ਨਿਯੁਕਤ ਕੀਤੇ ਰੋਲ ਅਬਜ਼ਰਵਰ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਸਕੱਤਰ ਲੋਕਪਾਲ ਡੀ.ਐਸ.ਮਾਂਗਟ ਨੇ ਅੱਜ ਇਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਐਸ.ਆਈ.ਆਰ. ਲਈ ਤਾਇਨਾਤ ਅਮਲੇ ਨਾਲ ਗੱਲਬਾਤ ਕਰਕੇ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਲਿਆ।            ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਲ ਅਬਜ਼ਰਵਰ ਡੀ.ਐਸ.ਮਾਂਗਟ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਵਧੀਕ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਕਮਿਸ਼ਨਰ, ਐਸ.ਡੀ.ਐਮਜ਼-ਕਮ-ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਸੈਕਟਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਤਾਕੀਦ ਕੀਤੀ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਨਾ ਰਹਿ ਜਾਵੇ। ਉਨ੍ਹਾਂ ਕਿਹ...
ਮੱਛੀਆਂ ਵਿੱਚ ਫੈਲ ਰਹੇ ਕੈਂਸਰ ਨੇ ਵਧਾਈ ਵਿਗਿਆਨੀਆਂ ਦੀ ਚਿੰਤਾ, ਕੀ ਮਨੁੱਖਾਂ ਨੂੰ ਹੋ ਸਕਦਾ ਖਤਰਾ?

ਮੱਛੀਆਂ ਵਿੱਚ ਫੈਲ ਰਹੇ ਕੈਂਸਰ ਨੇ ਵਧਾਈ ਵਿਗਿਆਨੀਆਂ ਦੀ ਚਿੰਤਾ, ਕੀ ਮਨੁੱਖਾਂ ਨੂੰ ਹੋ ਸਕਦਾ ਖਤਰਾ?

Health
CONTAGIOUS CANCER IN FISH: ਵਿਗਿਆਨੀਆਂ ਨੇ ਬ੍ਰਾਊਨ ਬੁੱਲਹੈੱਡ ਕੈਟਫਿਸ਼ ਵਿੱਚ ਦੁਨੀਆ ਦਾ ਪਹਿਲਾਂ ਅਜਿਹਾ ਕੈਂਸਰ ਲੱਭਿਆ ਹੈ, ਜੋ ਇੱਕ ਜੀਵ ਤੋਂ ਦੂਜੇ ਜੀਵ ਵਿੱਚ ਫੈਲ ਸਕਦਾ ਹੈ। ਨੇਚਰ ਜਨਰਲ ਵਿੱਚ ਛਪੀ ਖੋਜ ਅਨੁਸਾਰ, ਇਹ ਚਮੜੀ ਦੇ ਕੈਂਸਰ ਦੀ ਇੱਕ ਕਿਸਮ ਹੈ, ਜੋ ਅਮਰੀਕਾ-ਕੈਨੇਡਾ ਬਾਰਡਰ 'ਤੇ ਮੌਜ਼ੂਦ ਇੱਕ ਝੀਲ ਦੀਆਂ ਮੱਛੀਆਂ ਵਿੱਚ ਫੈਲ ਰਿਹਾ ਹੈ। ਨੇਚਰ ਵਿੱਚ ਛਪੀ ਇਹ ਸਟੱਡੀ ਮਿੱਠੇ ਪਾਣੀ ਦੇ ਇਕੋਸਿਸਟਮ ਵਿੱਚ ਪਾਇਆ ਗਿਆ ਪਹਿਲਾਂ ਅਤੇ ਜੰਗਲੀ ਜੀਵਾਂ ਵਿੱਚ ਪਾਇਆ ਗਿਆ ਚੌਥਾ ਅਜਿਹਾ ਕੈਂਸਰ ਹੈ, ਜੋ ਇੱਕ ਜੀਵ ਤੋਂ ਦੂਜੇ ਜੀਵ ਵਿੱਚ ਫੈਲ ਸਕਦਾ ਹੈ। ਆਮ ਕੈਂਸਰ ਜੋ ਕਿਸੇ ਮਨੁੱਖ ਦੇ ਆਪਣੇ ਸੈੱਲਾਂ ਤੋਂ ਹੁੰਦੇ ਹਨ, ਉਨ੍ਹਾਂ ਤੋਂ ਅਲੱਗ ਫੈਲਣ ਵਾਲੇ ਕੈਂਸਰ ਲਗਭਗ ਪੈਰਾਸਾਈਟ ਦੀ ਤਰ੍ਹਾਂ ਕੰਮ ਕਰਦੇ ਹਨ। ਕੈਂਸਰ ਸੈੱਲ ਇੱਕ ਹੋਸਟ ਨੂੰ ਛੱਡ ਕੇ ਦੂਜੇ 'ਤੇ ਹਮਲਾ ਕਰਦੇ ਹਨ ਅਤੇ ਵਧਦੇ ਰਹਿੰਦੇ ਹਨ। ਅਜਿਹੇ ਕੈਂਸਰ ਨੇਚਰ ਵਿੱਚ ਬਹੁਤ ਘੱਟ ਹੁੰਦੇ ਹਨ ਅਤੇ ਪਹਿਲਾਂ ਸਿਰਫ ਕੁੱਤਿਆਂ, ਟੈਸਮੇਨੀਅਨ ਡੇਵਿਲਸ ਅਤੇ ਕੁਝ ਸ਼ੈਲਫਿਸ਼ ਸਪੀਸ਼ੀਜ਼ ਵਿੱਚ ਹੀ ਰਿਪੋਰਟ ਕੀਤੇ ਗਏ ਸੀ। ਹਾਲਾਂਕਿ, ਕੈਟਫਿਸ਼ ਵ...
ਜਾਣੋ ਲੋਕਾਂ ਨੂੰ ਕਿਹੋ ਜਿਹਾ ਲੱਗਿਆ ‘ਮਿੱਟੀ ਦੇ ਪੁੱਤ’ ਦਾ ਟ੍ਰੇਲਰ, ਫਿਲਮ ਜਲਦ ਹੋਏਗੀ ਰਿਲੀਜ਼

ਜਾਣੋ ਲੋਕਾਂ ਨੂੰ ਕਿਹੋ ਜਿਹਾ ਲੱਗਿਆ ‘ਮਿੱਟੀ ਦੇ ਪੁੱਤ’ ਦਾ ਟ੍ਰੇਲਰ, ਫਿਲਮ ਜਲਦ ਹੋਏਗੀ ਰਿਲੀਜ਼

Entertainment
ਚੰਡੀਗੜ੍ਹ: ਦੇਵ ਖਰੌੜ ਇਸ ਸਮੇਂ ਆਪਣੀ ਨਵੀਂ ਪੰਜਾਬੀ ਫਿਲਮ 'ਮਿੱਟੀ ਦੇ ਪੁੱਤ' ਨੂੰ ਲੈ ਕੇ ਲਗਾਤਾਰ ਸੁਰਖ਼ੀਆਂ ਬਟੋਰ ਰਿਹਾ ਹੈ। ਹਾਲ ਹੀ ਵਿੱਚ ਇਸ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਫਿਲਮ ਨੂੰ ਲੈ ਕੇ ਉਤਸ਼ਾਹ ਸਿਰ ਚੜ੍ਹ ਬੋਲ ਰਿਹਾ ਹੈ। ਪਿੰਡਾਂ ਅਤੇ ਮਿੱਟੀ ਦੀ ਬਹੁਤ ਹੀ ਭਾਵੁਕ ਕਹਾਣੀ ਲੈ ਕੇ ਆ ਰਹੀ ਹੈ ਇਹ ਫਿਲਮ। ਕੀ ਹੈ ਟ੍ਰੇਲਰ ਦੀ ਕਹਾਣੀ ਆਰ. ਮਲਕਾਣਾ ਦੁਆਰਾ ਨਿਰਦੇਸ਼ਿਤ ਅਤੇ 'ਧਰਮਾ ਪ੍ਰੋਡਕਸ਼ਨਜ਼' ਵਲੋਂ ਪੇਸ਼ ਕੀਤੀ ਗਈ ਇਹ ਫਿਲਮ 18 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ​ਟ੍ਰੇਲਰ ਦੀ ਸ਼ੁਰੂਆਤ ਪੰਜਾਬ ਦੇ ਰੇਤਲੇ ਟਿੱਬਿਆਂ ਦੇ ਪਿਛੋਕੜ ਤੋਂ ਹੁੰਦੀ ਹੈ, ਜਿੱਥੇ ਪੀੜ੍ਹੀਆਂ ਤੋਂ ਚੱਲੀ ਆ ਰਹੀ ਦੁਸ਼ਮਣੀ, ਅਣਖ, ਹੰਕਾਰ ਅਤੇ ਟੁੱਟਦੇ ਰਿਸ਼ਤਿਆਂ ਦੀ ਕਹਾਣੀ ਦਿਖਾਈ ਗਈ ਹੈ। ਇਹ ਫਿਲਮ ਪੰਜਾਬ ਦੀ ਧਰਤੀ ਨਾਲ ਜੁੜੇ ਲੋਕਾਂ, ਪਰਿਵਾਰਕ ਵਫ਼ਾਦਾਰੀ ਅਤੇ ਜ਼ਮੀਨ ਪ੍ਰਤੀ ਪ੍ਰੇਮ ਨੂੰ ਦਰਸਾਉਂਦੀ ਹੈ। ਟ੍ਰੇਲਰ ਵਿੱਚ ਮੁੱਖ ਪਾਤਰ ਦੱਸਦਾ ਹੈ ਕਿ ਉਸ ਲਈ ਜ਼ਮੀਨ ਕੇਵਲ ਧਰਤੀ ਦਾ ਟੁਕੜਾ ਨਹੀਂ ਹੈ, ਸਗੋਂ ਇਸ ਵਿੱਚ ਉਸਦੇ ...