ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 17 ਨਵੰਬਰ :- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਭੰਗੀ ਚੋਅ ਕੋਲ ਨਗਰ ਨਿਗਮ ਦੇ ਗਊਸ਼ਾਲਾ ਨੇੜੇ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਸਮਾਗਮ ਦੌਰਾਨ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਨੂੰ ਤੇਜ਼ ਗਤੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਵਿਚ ਕਰੀਬ 2.90 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਫਾਇਰ ਸਟੇਸ਼ਨ ਦਾ ਨਿਰਮਾਣ ਕਰਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ 2 ਏਕੜ ਜ਼ਮੀਨ 'ਤੇ ਬਣਨ ਵਾਲਾ ਇਹ ਨਵਾਂ ਸਟੇਸ਼ਨ ਸ਼ਹਿਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਸਾਲ ਦੇ ਅੰਦਰ ਤਿਆਰ ਹੋ ਜਾਵੇਗਾ। ਇਸ ਦੇ ਮੁਕੰਮਲ ਹੋਣ ਤੋਂ ਬਾਅਦ ਰੇਲਵੇ ਰੋਡ 'ਤੇ ਸਥਿਤ ਪੁਰਾਣੇ ਫਾਇਰ ਸਟੇਸ਼ਨ ਨੂੰ ਇਥੇ ਸ਼ਿਫਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਸਟੇਸ਼ਨ ਸ਼...








