ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ: ਤੀਰਥ ਯਾਤਰਾ ਦਾ ਕਾਫਲਾ ਪੰਜਾਬ ਤੋਂ ਰਵਾਨਾ
ਧੂਰੀ (ਸੰਗਰੂਰ), 12 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰਦਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਡਰਾਅ ਰਾਹੀਂ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਨਿਮਰ ਪਹਿਲਕਦਮੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਸਥਾਨਾ...








