Wednesday, May 27Malwa News
Shadow

Tag: breaking news

श्री गुरु तेग बहादुर जी ने मानवता व धर्म की रक्षा के लिए अपने शीश को किया कुर्बान : डॉ कृष्णलाल मिड्डा

श्री गुरु तेग बहादुर जी ने मानवता व धर्म की रक्षा के लिए अपने शीश को किया कुर्बान : डॉ कृष्णलाल मिड्डा

Haryana, Hindi
चण्डीगढ़, 11 नवंबर -- हरियाणा विधान सभा उपाध्यक्ष डॉ. कृष्ण लाल मिड्डा ने कहा कि श्री गुरु तेग बहादुर जी वह महापुरुष थे जिन्होंने अपने शीश की कुर्बानी देकर मानवता व धर्म की स्वतंत्रता की रक्षा की थी। यह उस समय की बात है जब जुल्म, अत्याचार और भय हर ओर फैल चुका था। लोग अपने धर्म की आजादी के लिए तरस रहे थे। डॉ. कृष्ण लाल मिड्डा आज जींद में श्री गुरु तेग बहादुर जी की 350वीं शहीदी वर्षगांठ के उपलक्ष्य में आयोजित हिंद की चादर लाइट एंड साउंड शो के भव्य आयोजन के मौके पर बतौर मुख्य अतिथि बोल रहे थे। उन्होंने कहा कि यह कार्यक्रम श्री गुरु तेग बहादुर जी के जीवन आदर्शों, त्याग, बलिदान और अमर विरासत को समर्पित है। गुरु जी ने धर्म, मानवता और राष्ट्र की रक्षा के लिए अपना सर्वस्व न्योछावर कर दिया। उनका बलिदान राष्ट्र की अस्मिता और एकता का प्रतीक है। इस अवसर पर प्रस्तुत ...
युवा नशे से दूर रहकर अनुशासन के साथ राष्ट्रनिर्माण में बनता है भागीदार- मुख्यमंत्री

युवा नशे से दूर रहकर अनुशासन के साथ राष्ट्रनिर्माण में बनता है भागीदार- मुख्यमंत्री

Punjab News
चण्डीगढ 11 नवम्बर - हरियाणा के मुख्यमंत्री श्री नायब सिंह सैनी ने कहा कि खेल ही वह शक्ति है जो युवाओं की ऊर्जा को सकारात्मक दिशा देती है। जब युवा मैदान में दौड़ता है, तो वह नशे से दूर रहते हुए, अनुशासन के साथ राष्ट्र निर्माण में भागीदार बनता है। मुख्यमंत्री श्री नायब सिंह आज नारायणगढ (अम्बाला) के बड़ागढ में हरियाणा स्टेट चैम्पियनशिप -2025 के उदघाटन अवसर पर खिलाड़ियों को सम्बोधित कर रहे थे। मुख्यमंत्री ने इस स्टेडियम में 16 करोड़ 71 लाख रुपये की लागत से बनने वाले हॉकी एस्ट्रोटर्फ मैदान और फोरलेन सिंथेटिक एथलेटिक ट्रैक का शिलान्यास भी किया।  मुख्यमंत्री ने अक्तूबर में आयोजित एशियन गेम्स में रजत पदक जीतने वाली बॉक्सर हरनूर कौर को सम्मानित किया। मुख्यमंत्री ने कहा कि प्रधानमंत्री श्री नरेंद्र मोदी ने ठीक ही कहा है-मैदान में जो खिलाड़ी अपन...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 11 ਨਵੰਬਰ:- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁਸ਼ਕਲ ਨਾਲ ਰੀਸਾਈਕਲ ਹੋਣ ਵਾਲੇ ਪਲਾਸਟਿਕ ਰਹਿੰਦ ਖੂੰਹਦ ਪੈਦਾ ਕਰਨ ਲਈ ਜ਼ਿੰਮੇਵਾਰ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ। ਬੋਰਡ ਨੇ ਇਨ੍ਹਾਂ ਕੰਪਨੀਆਂ ਨੂੰ ਸਪੱਸ਼ਟ, ਸਮਾਂ-ਬੱਧ ਰਣਨੀਤੀਆਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਖਪਤਕਾਰਾਂ ਨੂੰ ਵਰਤੋਂ ਤੋਂ ਬਾਅਦ ਪਲਾਸਟਿਕ ਪੈਕੇਜਿੰਗ ਵਾਪਸ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਕਿਸੇ ਵੀ ਕੰਪਨੀ ਨੂੰ ਪੰਜਾਬ ਵਿੱਚ ਪ੍ਰਦੂਸ਼ਣ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਨ੍ਹਾਂ ਕੰਪਨੀਆਂ ਦੀ ਜਵਾਬਦੇਹੀ ਤੈਅ ਕਰਾਂਗੇ ਅਤੇ ਆਪਣੇ ਸਾਰੇ ਸ਼ਹਿਰਾਂ ਨੂੰ ਸਾਫ਼ ਕਰਾਂਗੇ।  ਭਾਰਤ ਵਿੱਚ ਪਹਿਲੀ ਵਾਰ ਬੋਰਡ ਦੁਆਰਾ ਕਰਵਾਏ ਪਲਾਸਟਿਕ ਵੇਸਟ ਬ੍ਰਾਂਡ ਆਡਿਟ ਉਪਰੰਤ ਇਹ ਕਦਮ ਚੁੱਕਿਆ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰ...
ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੈਗਜ਼ੀਨਾਂ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਆਧੁਨਿਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਾਊਪੁਰ ਅਫਗਾਨਾ, ਗੁਰਦਾਸਪੁਰ ਅਤੇ ਨਵਪ੍ਰੀਤ ਸਿੰਘ ਵਾਸੀ ਪਿੰਡ ਮਾਛੀਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਯੂ.ਕੇ. ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹ...
ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

Breaking News
ਚੰਡੀਗੜ੍ਹ, 11 ਨਵੰਬਰ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਫੀਸਦੀ ਦੇ ਸਟੀਕ ਅੰਕੜੇ ਭਲਕੇ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਪੋਲਿੰਗ ਪਾਰਟੀਆਂ ਵਾਪਿਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਦੀ ਐਂਟਰੀ ਹੋ ਜਾਵੇਗੀ। ਉਨ੍ਹਾਂ ਨੇ ਜ਼ਿਮਨੀ ਚੋਣ ਵਿੱਚ ਆਪਣੀ ਵੋਟ ਦੇ ਜਮਹੂਰੀ ਹੱਕ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਧਿਕਾਰੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 11 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 255 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,186 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 1.4 ਕਿਲੋਗ੍ਰਾਮ ਅਫੀਮ, 828 ਨਸ਼ੀਲੀਆਂ ਗੋਲੀਆਂ ਅਤੇ 1.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ...
ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

Breaking News
ਚੰਡੀਗੜ੍ਹ, 11 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਮਿਲੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਸਮੇਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਵੰਡਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ।...
ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਪਿੰਡ ਰੁਹੇਲਾ ਹਾਜ਼ੀ, ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 05 ਏਕੇ 9761) ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

Breaking News
ਚੰਡੀਗੜ੍ਹ, 11 ਨਵੰਬਰ:- ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਾਰੇ ਸਿੱਖਿਆ ਬੋਰਡਾਂ ਨਾਲ ਸਬੰਧਤ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ) ਵਿੱਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਇਹ ਲਾਜ਼ਮੀ ਸਿੱਖਿਆ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਹੱਕ-ਸੱਚ, ਨਿਆਂ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ। ਇਸ ਪ੍ਰੋਗਰਾਮ ਨੂੰ ਮਿਲੇ ਵੱਡੇ ਹੁੰਗਾਰੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਅਸੀਂ ਜੋ ਦੇਖਿਆ ਉਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ। 70 ਲੱਖ ਤੋਂ ਵੱਧ ਵਿਦਿਆਰਥੀਆਂ, ਜੋ ਪੰਜਾਬ ਦਾ ਭਵਿੱਖ ਹੈ, ਦਾ ਸਮੂਹਿਕ ਤੌਰ 'ਤੇ...
ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

Punjab News
ਹੁਸ਼ਿਆਰਪੁਰ/ਚੱਬੇਵਾਲ, 10 ਨਵੰਬਰ :    -       ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਸ਼ੁਰੂ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਕੀਤਾ ਜਿਨ੍ਹਾਂ ਉੱਪਰ ਪੰਜਾਬ ਸਰਕਾਰ ਵੱਲੋਂ 2 ਕਰੋੜ 16 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਲਕੇ ਦੇ ਇਸ ਸਰਕਾਰੀ ਕਾਲਜ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਹੀ ਆਪ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਐੱਮ.ਪੀ.ਫੰਡ ਵਿੱਚੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਰਕਾਰੀ ਕਾਲਜ ਮੁ...